ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਗਸ਼ਤ ਕਰ ਰਹੇ ਮੁਲਾਜ਼ਮਾਂ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼
ਬਦਮਾਸ਼ਾਂ ਦੀ ਕਾਰਵਾਈ ਤੋਂ ਬਾਅਦ ਇੱਕ ਹੋਰ ਪੁਲਿਸ ਮੁਲਾਜ਼ਮ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੂੰ ਪਤਾ ਨਹੀਂ ਸੀ ਕਿ ਦੂਜੇ ਪੁਲਿਸ ਵਾਲੇ ਕੋਲ ਵੀ ਰਿਵਾਲਵਰ ਹੈ। ਇਸ ਕਾਰਵਾਈ ਨੂੰ ਦੇਖ ਕੇ ਬਦਮਾਸ਼ ਪਿੱਛੇ ਹਟ ਗਏ ਅਤੇ ਪੁਲਿਸ 'ਤੇ ਮੁੜ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਮੁਲਾਜ਼ਮ ਨੇ ਹਿੰਮਤ ਦਿਖਾਉਂਦੇ ਹੋਏ ਹਮਲਾਵਰ ਦੀ ਲੱਤ 'ਤੇ ਗੋਲੀ ਚਲਾ ਦਿੱਤੀ।
ਅੰਮ੍ਰਿਤਸਰ ‘ਚ ਪੁਲਿਸ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਕਾਰਵਾਈ ਤੋਂ ਬਾਅਦ ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਇਕ ਹੋਰ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੂਰਜ ਮੰਡੀ ਵਜੋਂ ਹੋਈ ਹੈ। ਇਸ ਦੌਰਾਨ ਝਾੜੀਆਂ ਵਿੱਚ ਪਿਆ ਇੱਕ ਬਾਈਕ ਵੀ ਬਰਾਮਦ ਹੋਇਆ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਵੇਰਕਾ ਬਾਈਪਾਸ ਨੇੜੇ ਇਹ ਗੋਲੀਬਾਰੀ ਹੋਈ। ਇਹ ਘਟਨਾ ਅੱਧੀ ਰਾਤ ਨੂੰ ਵਾਪਰੀ। ਦਰਅਸਲ ਅੰਮ੍ਰਿਤਸਰ ਬਾਈਪਾਸ ‘ਤੇ ਪੁਲਿਸ ਮੁਲਾਜ਼ਮਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ। ਉਦੋਂ ਮੋਟਰਸਾਈਕਲ ‘ਤੇ ਸਵਾਰ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਰੋਕ ਕੇ ਉਨ੍ਹਾਂ ਦੀ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਆਪਣੇ ਹਥਿਆਰਾਂ ਨਾਲ ਪੁਲਿਸ ਤੇ ਫਾਇਰਿੰਗ ਵੀ ਕੀਤੀ।
ਫੜੇ ਗਏ ਗੈਂਗਸਟਰ ਦੀ ਪਛਾਣ ਸੂਰਜ ਮੰਡੀ ਵਜੋਂ ਹੋਈ ਹੈ। ਜਿਸ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਬਦਮਾਸ਼ ਕਈ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
ਜਵਾਬੀ ਕਾਰਵਾਈ ਚ ਚੱਲੀ ਗੋਲੀ
ਬਦਮਾਸ਼ਾਂ ਦੀ ਕਾਰਵਾਈ ਤੋਂ ਬਾਅਦ ਇੱਕ ਹੋਰ ਪੁਲਿਸ ਮੁਲਾਜ਼ਮ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੂੰ ਪਤਾ ਨਹੀਂ ਸੀ ਕਿ ਦੂਜੇ ਪੁਲਿਸ ਵਾਲੇ ਕੋਲ ਵੀ ਰਿਵਾਲਵਰ ਹੈ। ਇਸ ਕਾਰਵਾਈ ਨੂੰ ਦੇਖ ਕੇ ਬਦਮਾਸ਼ ਪਿੱਛੇ ਹਟ ਗਏ ਅਤੇ ਪੁਲਿਸ ‘ਤੇ ਮੁੜ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਮੁਲਾਜ਼ਮ ਨੇ ਹਿੰਮਤ ਦਿਖਾਉਂਦੇ ਹੋਏ ਹਮਲਾਵਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ।
ਦੋ ਬਦਮਾਸ਼ ਪੁਲਿਸ ਨੇ ਫੜੇ
ਘਟਨਾ ਤੋਂ ਬਾਅਦ ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਹਮਲਾਵਰਾਂ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ। ਦੋਵਾਂ ਬਦਮਾਸ਼ਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇੰਨਾ ਹੀ ਨਹੀਂ ਜਿਸ ਵਾਰਦਾਤ ‘ਚ ਉਹ ਹਥਿਆਰ ਦੀ ਵਰਤੋਂ ਕਰਨ ਜਾ ਰਹੇ ਸਨ, ਉਸ ਬਾਰੇ ਵੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।