ਫਰਜ਼ੀ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਤੋਂ ਕਾਬੂ, ਪਾਕਿਸਤਾਨ ਤੋਂ ਨਸ਼ਾ ਮੰਗਵਾ ਕਰਦੀ ਸੀ ਤਸਕਰੀ

lalit-sharma
Updated On: 

24 Mar 2025 00:11 AM

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮਨਦੀਪ ਕੌਰ ਪੁਲਿਸ ਦੀ ਵਰਦੀ ਪਾ ਕੇ ਵੀ ਕਈ ਵਾਰ ਘੁੰਮਦੀ ਦਿਖਾਈ ਦਿੱਤੀ ਸੀ ਤਾਂ ਕੋ ਕੋਈ ਉਸ 'ਤੇ ਸ਼ੱਕ ਨਾ ਕਰ ਸਕੇ। ਉਹਨਾਂ ਕਿਹਾ ਕਿ ਫਿਲਹਾਲ ਇਹਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

ਫਰਜ਼ੀ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਤੋਂ ਕਾਬੂ, ਪਾਕਿਸਤਾਨ ਤੋਂ ਨਸ਼ਾ ਮੰਗਵਾ ਕਰਦੀ ਸੀ ਤਸਕਰੀ
Follow Us On

ਅੰਮ੍ਰਿਤਸਰ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਅੰਮ੍ਰਿਤਸਰ ਦੀ ਪੁਲਿਸ ਟੀਮ ਵੱਲੋਂ ਥਾਣਾ ਛੇਹਰਟਾ ਦੇ ਇਲਾਕੇ ਜਨਤਾ ਕਲੋਨੀ ‘ਚ ਇੱਕ ਘਰ ਦੇ ਵਿੱਚ ਰੇਡ ਮਾਰੀ ਤਾਂ ਪੁਲਿਸ ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਮੌਕੇ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਗਈ ਹੈ। ਯੁੱਧ ਨਸ਼ਿਆ ਵਿਰੁੱਧ ਉਸ ਵਿੱਚ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਿਸ ਵਿੱਚ ਅਸੀਂ ਇੱਕ ਔਰਤ ਅਤੇ ਤਿੰਨ ਹੋਰ ਲੋਕਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਔਰਤ ਦਾ ਨਾਮ ਮਨਦੀਪ ਕੌਰ ਹੈ, ਉਸਦੀ ਉਮਰ 27 ਸਾਲ ਦੇ ਕਰੀਬ ਹੈ। ਮੁਲਜ਼ਮ ਔਰਤ ਵਿਧਵਾ ਹੈ ਤੇ ਛੇਹਰਟਾ ਵਿੱਚ ਇੱਕ ਸਲੂਨ ਦਾ ਕੰਮ ਕਰਦੀ ਸੀ, ਉਹਨਾਂ ਦੱਸਿਆ ਕਿ ਉਸਦਾ ਜਿਹੜਾ ਸੋਹਰਾ ਘਰ ਹੈ, ਉਹ ਪਿੰਡ ਇਬਨ ਕਲਾਂ ਵਿਖੇ ਹੈ। ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਸ ਦਾ ਪੇਕੇ ਪਿੰਡ ਖਾਲੜਾ ਤਰਨ ਤਾਰਨ ਵਿਖੇ ਹਨ, ਜੋ ਸਰੱਹਦ ਦੇ ਨਾਲ ਲੱਗਦਾ ਹੈ।

ਜਾਂਚ ਅਧਿਕਾਰੀਆਂ ਨੇ ਕਿਹਾ ਕਿ ਮਨਦੀਪ ਕੌਰ ਇੱਕ ਵਿਅਕਤੀ ਦੇ ਸੰਪਰਕ ਵਿੱਚ ਆਈ ਸੀ। ਉਸ ਨੇ ਪਾਕਿਸਤਾਨ ਵਿੱਚ ਨਸ਼ਾ ਸਮਗਲਰਾਂ ਦੇ ਨਾਲ ਉਸ ਦਾ ਸੰਪਰਕ ਬਣਵਾਇਆ ਤੇ ਇਹ ਡਰੋਨ ਦੇ ਰਾਹੀਂ ਪਾਕਿਸਤਾਨ ਤੋਂ ਹੀਰੋਇਨ ਮੰਗਵਾਉਂਦੀ ਸੀ। ਇਹ ਨੌਜਵਾਨ ਇਸ ਦੀ ਹੀਰੋਇਨ ਨੂੰ ਅੱਗੇ ਸਪਲਾਈ ਕਰਦੇ ਸਨ। ਉਹਨਾਂ ਕਿਹਾ ਕਿ ਇਹ ਬਹੁਤ ਵੱਡਾ ਇੱਕ ਗਰੋਹ ਸੀ ਜਿਸ ਨੂੰ ਥਾਣਾ ਛੇਹਰਟਾ ਦੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮਨਦੀਪ ਕੌਰ ਪੁਲਿਸ ਦੀ ਵਰਦੀ ਪਾ ਕੇ ਵੀ ਕਈ ਵਾਰ ਘੁੰਮਦੀ ਦਿਖਾਈ ਦਿੱਤੀ ਸੀ ਤਾਂ ਕੋ ਕੋਈ ਉਸ ‘ਤੇ ਸ਼ੱਕ ਨਾ ਕਰ ਸਕੇ। ਉਹਨਾਂ ਕਿਹਾ ਕਿ ਫਿਲਹਾਲ ਇਹਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਫਿਲਹਾਲ ਪਹਿਲਾਂ ਇਹਨਾਂ ਤੇ ਕੋਈ ਵੀ ਮਾਮਲਾ ਦਰਜ ਨਹੀਂ ਹੈ।

ਇਨ੍ਹਾਂ ਨੌਜਵਾਨਾਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਹੈ। ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਦੇ ਹੋਰ ਕਿਸ-ਕਿਸ ਨਾਲ ਸੰਬੰਧ ਹਨ, ਇਸ ਦੀ ਜਾਂਚ ਵੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਦਾ ਇੱਕ ਹੋਰ ਸਾਥੀ ਜੋ ਸਰਹੱਦ ਨੇੜੇ ਰਹਿੰਦਾ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ, ਉਸ ਤੋਂ ਸਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ।