AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੰਮੂ ”ਚ ਵਾਰਦਾਤ ਕਰ ਅੰਮ੍ਰਿਤਸਰ ‘ਚ ਲੁਕੇ ਮੁਲਜ਼ਮ, ਗ੍ਰਿਫ਼ਤਾਰ ਕਰਨ ਗਈ ਪੁਲਿਸ ਪਾਰਟੀ ‘ਤੇ ਚਲਾਈਆਂ ਗੋਲੀਆਂ

Firing on Police: ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋ ਮੁਲਜ਼ਮਾਂ ਅਰੁਣ ਚੌਧਰੀ ਉਰਫ਼ ਅਬੂ ਜਾਟ ਅਤੇ ਅਤੁਲ ਚੌਧਰੀ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਜ਼ਖਮੀ ਜਵਾਨ ਨੂੰ ਅਮਨਦੀਪ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਵਿੱਚ ਨਾਮਜ਼ਦ ਕੀਤੇ ਗਏ 2 ਮੁਲਜ਼ਮ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ।

ਜੰਮੂ ''ਚ ਵਾਰਦਾਤ ਕਰ ਅੰਮ੍ਰਿਤਸਰ 'ਚ ਲੁਕੇ ਮੁਲਜ਼ਮ, ਗ੍ਰਿਫ਼ਤਾਰ ਕਰਨ ਗਈ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ
tv9-punjabi
| Published: 13 Jan 2024 13:53 PM IST
Share

ਅੰਮ੍ਰਿਤਸਰ (Amritsar) ‘ਚ ਜੰਮੂ-ਕਸ਼ਮੀਰ ਦੇ ਸਾਂਭਾ ‘ਚ ਕਤਲ ਕਰਨ ਤੋਂ ਬਾਅਦ ਫ਼ਰਾਰ ਹੋਏ ਦੋ ਦੋਸ਼ੀਆਂ ਵੱਲੋਂ ਪੁਲਿਸ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਬਾਰੀ ਰਾਤ ਕਰੀਬ 2.15 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਹੋਈ ਸੀ। ਜੰਮੂ-ਕਸ਼ਮੀਰ ਪੁਲਿਸ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰੇਲਵੇ ਸਟੇਸ਼ਨ ਨੇੜੇ ਹੋਟਲ ਚ ਰੇਡ ਮਾਰਨ ਲਈ ਪਹੁੰਚੀ ਸੀ। ਜਦੋਂ ਮੁਲਜ਼ਮਾਂ ਨੂੰ ਪਤਾ ਲੱਗਾ ਤਾਂ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋ ਮੁਲਜ਼ਮਾਂ ਅਰੁਣ ਚੌਧਰੀ ਉਰਫ਼ ਅਬੂ ਜਾਟ ਅਤੇ ਅਤੁਲ ਚੌਧਰੀ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਜ਼ਖਮੀ ਜਵਾਨ ਨੂੰ ਅਮਨਦੀਪ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸਿਵਲ ਲਾਈਨ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਜੰਮੂ-ਕਸ਼ਮੀਰ (Jammu Kashmir) ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਅਤੇ ਇਸ ਲਈ ਕੱਲ੍ਹ ਉਨ੍ਹਾਂ ਨੇ ਅੰਮ੍ਰਿਤਸਰ ਪੁਲਿਸ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਭਾਲ ਕਰਦੇ ਹੋਏ ਸਿਵਲ ਲਾਈਨ ਦੇ ਏਐਸਆਈ ਰਾਜਿੰਦਰ ਕੁਮਾਰ ਗਾਈਡ ਵਜੋਂ ਹੋਟਲ ਵਿੱਚ ਗਏ ਸਨ। ਜੰਮੂ-ਕਸ਼ਮੀਰ ਪੁਲਿਸ ‘ਚ ਸਬ-ਇੰਸਪੈਕਟਰ ਦੀਪਕ ਸ਼ਰਮਾ ਨੇ ਦੱਸਿਆ ਕਿ 25 ਦਸੰਬਰ ਨੂੰ ਸਾਂਭਾ ‘ਚ ਕਤਲ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ 2 ਮੁਲਜ਼ਮ ਅਰੁਣ ਚੌਧਰੀ ਉਰਫ਼ ਅਬੂ ਜਾਟ ਅਤੇ ਅਤੁਲ ਚੌਧਰੀ ਉਰਫ਼ ਰਵੀ ਫਰਾਰ ਸਨ। ਇਸ ਮਾਮਲੇ ਦੀ ਜਾਂਚ ਕਰਦਿਆਂ ਇਹ ਪਤਾ ਚੱਲਿਆ ਸੀ ਉਹ ਦੋਵੇਂ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ।

ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ

ਜਿਸ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ ਕਰਦੇ ਹੋਏ ਜੰਮੂ ਪੁਲਿਸ ਨੇ ਅੰਮ੍ਰਿਤਸਰ ਪੁਲਿਸ ਨਾਲ ਸੰਪਰਕ ਕੀਤਾ ਸੀ। ਸਬ-ਇੰਸਪੈਕਟਰ ਦੀਪਕ ਸ਼ਰਮਾ ਅਨੁਸਾਰ ਅੰਮ੍ਰਿਤਸਰ ਪੁਲਿਸ ਦੇ ਨਾਲ ਟੀਮ ਮੁਲਜ਼ਮਾਂ ਦੇ ਕਮਰੇ ‘ਚ ਪਹੁੰਚੀ ਸੀ। ਉਨ੍ਹਾਂ ਦਾ ਦਰਵਾਜ਼ਾ ਖੁੱਲ੍ਹਦੇ ਹੀ ਜਵਾਨ ਈਦੂ ਭੂਸ਼ਣ ਨੇ ਮੁਲਜ਼ਮ ਅਰੁਣ ਚੌਧਰੀ ਨੂੰ ਫੜ ਲਿਆ ਸੀ। ਇਹ ਦੇਖ ਕੇ ਗੁੱਸੇ ‘ਚ ਆ ਕੇ ਅਤੁਲ ਚੌਧਰੀ ਨੇ ਈਦੂ ਭੂਸ਼ਣ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਉਨ੍ਹਾਂ ਦੀ ਕਮਰ ‘ਚ ਗੋਲੀ ਲੱਗ ਗਈ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...