ਅੰਮ੍ਰਿਤਸਰ ‘ਚ ਥਾਣੇ ਦੇ ਬਾਹਰ ਫਾਇਰਿੰਗ, ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ
ਅੰਮ੍ਰਿਤਸਰ ਦੇ ਥਾਣਾ ਸਦਰ ਬਾਹਰ ਸ਼ੁਕਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਪਰਿਵਾਰਕ ਜਾਇਦਾਦ ਦੇ ਝਗੜੇ ਨੂੰ ਲੈ ਕੇ ਵਾਪਰੀ। ਇੱਕ ਸੀਐਰਪੀਐਫ ਰਿਟਾਇਰਡ ਡੀਐਸਪੀ ਨੇ ਆਪਣੀ ਪਤਨੀ ਅਤੇ ਪੁੱਤਰ ਨੂੰ 32 ਬੋਰ ਦੀ ਪਿਸਤੌਲ ਨਾਲ ਗੋਲੀ ਮਾਰ ਦਿੱਤੀ।

ਅੰਮ੍ਰਿਤਸਰ ‘ਚ ਥਾਣਾ ਸਦਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਸੀਐਰਪੀਐਫ ਦੇ ਰਿਟਾਇਰਡ ਡੀਐਸਪੀ ਤਰਸੇਮ ਸਿੰਘ ਨੇਆਪਣੀ ਪਤਨੀ, ਪੁੱਤਰ ਅਤੇ ਨੂੰਹ ਨੂੰ ਗੋਲੀ ਮਾਰ ਦਿੱਤੀ ਹੈ। ਇਸ ਘਟਨਾ ਵਿੱਚ ਉਸ ਦੇ ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਤੇ ਨੂੰਹ ਜ਼ਖਮੀ ਹੋ ਗਏ। ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁੱਤਰ ਦੀ ਮੌਕੇ ਤੇ ਹੋਈ ਮੌਤ
ਇਸ ਘਟਨਾ ਵਿੱਚ ਸੀਐਰਪੀਐਫ ਦੇ ਰਿਟਾਇਰਡ ਡੀਐਸਪੀ ਦੇ ਪੁੱਤਰ ਬਚਿੱਤਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਹਮਲਾਵਰ ਦੀ ਪਤਨੀ ਅਤੇ ਨੂੰਹ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਮੌਕੇ ਤੇ ਹੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ
ਜਾਇਦਾਦ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਏਸੀਪੀ ਰਿਸ਼ਵ ਭੋਲਾ ਨੇ ਦੱਸਿਆ ਕਿ ਸੀਆਰਪੀਐਫ ਦੇ ਸਾਬਕਾ ਡੀਐਸਪੀ ਤਰਸੇਮ ਸਿੰਘ ਨੇ ਆਪਣੀ ਜਾਇਦਾਦ ਦੇ ਝਗੜੇ ਨੂੰ ਲੈ ਕੇ ਆਪਣੀ ਪਤਨੀ , ਪੁੱਤਰ ਤੇ ਨੂੰਹ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਚ ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪੁਲਿਸ ਵੱਲੋਂ ਜਾਂਚ ਜਾਰੀ
ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਹੀ ਹਮਲਾਵਰ ਤਰਸੇਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਹੈ। ਦੱਸ ਦਈਏ ਕਿ ਗ੍ਰਿਫ਼ਤਾਰ ਮੁਲਜ਼ਮ ਰਾਜਾ ਸੰਸੀ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਗਲੇ ਪੱਧਰ ਤੇ ਚੱਲ ਰਹੀ ਹੈ।