ਅੰਮ੍ਰਿਤਸਰ ‘ਚ ਥਾਣੇ ਦੇ ਬਾਹਰ ਫਾਇਰਿੰਗ, ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ

Updated On: 

04 Jul 2025 22:19 PM IST

ਅੰਮ੍ਰਿਤਸਰ ਦੇ ਥਾਣਾ ਸਦਰ ਬਾਹਰ ਸ਼ੁਕਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਪਰਿਵਾਰਕ ਜਾਇਦਾਦ ਦੇ ਝਗੜੇ ਨੂੰ ਲੈ ਕੇ ਵਾਪਰੀ। ਇੱਕ ਸੀਐਰਪੀਐਫ ਰਿਟਾਇਰਡ ਡੀਐਸਪੀ ਨੇ ਆਪਣੀ ਪਤਨੀ ਅਤੇ ਪੁੱਤਰ ਨੂੰ 32 ਬੋਰ ਦੀ ਪਿਸਤੌਲ ਨਾਲ ਗੋਲੀ ਮਾਰ ਦਿੱਤੀ।

ਅੰਮ੍ਰਿਤਸਰ ਚ ਥਾਣੇ ਦੇ ਬਾਹਰ ਫਾਇਰਿੰਗ, ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ
Follow Us On

ਅੰਮ੍ਰਿਤਸਰ ‘ਚ ਥਾਣਾ ਸਦਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਸੀਐਰਪੀਐਫ ਦੇ ਰਿਟਾਇਰਡ ਡੀਐਸਪੀ ਤਰਸੇਮ ਸਿੰਘ ਨੇਆਪਣੀ ਪਤਨੀ, ਪੁੱਤਰ ਅਤੇ ਨੂੰਹ ਨੂੰ ਗੋਲੀ ਮਾਰ ਦਿੱਤੀ ਹੈਇਸ ਘਟਨਾ ਵਿੱਚ ਉਸ ਦੇ ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਤੇ ਨੂੰਹ ਜ਼ਖਮੀ ਹੋ ਗਏ। ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁੱਤਰ ਦੀ ਮੌਕੇ ਤੇ ਹੋਈ ਮੌਤ

ਇਸ ਘਟਨਾ ਵਿੱਚ ਸੀਐਰਪੀਐਫ ਦੇ ਰਿਟਾਇਰਡ ਡੀਐਸਪੀ ਦੇ ਪੁੱਤਰ ਬਚਿੱਤਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਹਮਲਾਵਰ ਦੀ ਪਤਨੀ ਅਤੇ ਨੂੰਹ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਮੌਕੇ ਤੇ ਹੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜਾਇਦਾਦ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਏਸੀਪੀ ਰਿਸ਼ਵ ਭੋਲਾ ਨੇ ਦੱਸਿਆ ਕਿ ਸੀਆਰਪੀਐਫ ਦੇ ਸਾਬਕਾ ਡੀਐਸਪੀ ਤਰਸੇਮ ਸਿੰਘ ਨੇ ਆਪਣੀ ਜਾਇਦਾਦ ਦੇ ਝਗੜੇ ਨੂੰ ਲੈ ਕੇ ਆਪਣੀ ਪਤਨੀ , ਪੁੱਤਰ ਤੇ ਨੂੰਹ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਚ ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਹੀ ਹਮਲਾਵਰ ਤਰਸੇਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਹੈ। ਦੱਸ ਦਈਏ ਕਿ ਗ੍ਰਿਫ਼ਤਾਰ ਮੁਲਜ਼ਮ ਰਾਜਾ ਸੰਸੀ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਗਲੇ ਪੱਧਰ ਤੇ ਚੱਲ ਰਹੀ ਹੈ।

Related Stories
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ 4 ਕਿਲੋ ਹੈਰੋਇਨ ਪਕੜੀ, ਪਿਸਤੌਲ, ਕਾਰਤੂਸ ਅਤੇ ਡਰੱਗ ਮਨੀ ਨਾਲ ਤਿੰਨ ਗ੍ਰਿਫ਼ਤਾਰ
ਬਰਨਾਲਾ ਵਿਖੇ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ਾਂ ਹੇਠ ਅਧਿਆਪਕ ਗ੍ਰਿਫ਼ਤਾਰ, ਸਿੱਖਿਆ ਵਿਭਾਗ ਨੇ ਕੀਤਾ ਨਿਲੰਬਿਤ
ਫਿਰੋਜ਼ਪੁਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਘਟਨਾ ਸੀਸੀਟੀਵੀ ਵਿਚ ਕੈਦ
PU ਪ੍ਰੋਫੈਸਰ ਨੂੰ ਅਦਾਲਤ ਨੇ ਕਤਲ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ, ਪਤਨੀ ਦੇ ਹੱਥ ਪੈਰ ਬੰਨ੍ਹ ਕੇ ਕੀਤਾ ਸੀ ਕਤਲ
ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿਚ ਮਹਿਲਾ ਦੀ ਇਤਰਾਜਯੋਗ ਹਾਲਤ ‘ਚ ਮਿਲੀ ਲਾਸ਼, ਮੁਲਜ਼ਮ ਗ੍ਰਿਫ਼ਤਾਰ
ਗੋਲੂ ਪੰਡਿਤ ਕਤਲ ਕੇਸ:ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਭੇਜਿਆ ਪੁਲਿਸ ਰਿਮਾਂਡਟ ‘ਤੇ, ਪਰਿਵਾਰ ਨੂੰ ਐਨਕਾਉਂਟਰ ਦਾ ਡਰ