ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, ਜਵਾਬੀ ਕਾਰਵਾਈ ‘ਚ ਜ਼ਖ਼ਮੀ
Firing: ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾ 'ਤੇ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਗਿਰੋਹ ਦੇ ਇੱਕ ਮੈਂਬਰ ਵਿਸ਼ਾਲ ਤੋਂ ਪੁੱਛ-ਗਿੱਛ ਕਰਦੇ ਹੋਏ ਪੁਲਿਸ ਨੇ ਉਸ ਟਿਕਾਣੇ ਦਾ ਪਤਾ ਲਗਾਇਆ ਜਿੱਥੇ ਇੱਕ ਹਥਿਆਰ ਛੁਪਾਇਆ ਹੋਇਆ ਸੀ। ਜਿਸ ਨਾਲ ਉਸ ਨੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰ ਦਿੱਤਾ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਾਲ ਹੀ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਖ਼ਤਰਨਾਕ ਸਨੈਚਿੰਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਰੋਹ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਇਸ ਕਾਰਵਾਈ ਵਿੱਚ ਗਰੋਹ ਦੇ ਦੋ ਮੁੱਖ ਮੈਂਬਰਾਂ ਗੁਰਪ੍ਰੀਤ ਸਿੰਘ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੋਵੇਂ ਅਪਰਾਧੀ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ‘ਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ‘ਚ ਸਰਗਰਮ ਸਨ ਅਤੇ ਪੁਲਿਸ ਨੂੰ ਇਨ੍ਹਾਂ ਦੀਆਂ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਇਕ ਵਿਸ਼ੇਸ਼ ਟੀਮ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਸੀ। ਇਹ ਸਾਰੀ ਘਟਨਾ ਉਦੋਂ ਸ਼ੁਰੂ ਹੋਈ ਜਦੋਂ ਪੁਲਿਸ ਨੂੰ ਸੂਹ ਮਿਲੀ ਕਿ ਗਿਰੋਹ ਕੋਲ ਇੱਕ ਛੁਪਿਆ ਹੋਇਆ ਹਥਿਆਰ ਹੈ ਜਿਸਦੀ ਵਰਤੋਂ ਉਹ ਅਪਰਾਧ ਵਿੱਚ ਕਰ ਸਕਦੇ ਹਨ।
ਪੁਲਿਸ ਨੇ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਗਿਰੋਹ ਦੇ ਇੱਕ ਮੈਂਬਰ ਵਿਸ਼ਾਲ ਤੋਂ ਪੁੱਛ-ਗਿੱਛ ਕਰਦੇ ਹੋਏ ਪੁਲਿਸ ਨੇ ਉਸ ਟਿਕਾਣੇ ਦਾ ਪਤਾ ਲਗਾਇਆ ਜਿੱਥੇ ਇੱਕ ਹਥਿਆਰ ਛੁਪਾਇਆ ਹੋਇਆ ਸੀ।
ਪੁਲਿਸ ਨੂੰ ਗੁੰਮਰਾਹ ਕਰਕੇ ਗੋਲੀਬਾਰੀ
ਇਸ ਹਥਿਆਰ ਨੂੰ ਬਰਾਮਦ ਕਰਨ ਲਈ ਵਿਸ਼ਾਲ ਨੂੰ ਟੀਮ ਨਾਲ ਮੌਕੇ ‘ਤੇ ਲਿਜਾਇਆ ਗਿਆ। ਇਸ ਦੌਰਾਨ ਵਿਸ਼ਾਲ ਨੇ ਅਚਾਨਕ ਤਬੀਅਤ ਖਰਾਬ ਹੋਣ ਦਾ ਬਹਾਨਾ ਬਣਾ ਕੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪੁਲਸ ਨੇ ਉਸ ਨੂੰ ਕੁਝ ਦੇਰ ਆਰਾਮ ਕਰਨ ਦਾ ਮੌਕਾ ਦਿੱਤਾ ਪਰ ਵਿਸ਼ਾਲ ਨੇ ਅਚਾਨਕ ਆਪਣੀ ਪਹਿਲਾਂ ਛੁਪਾਈ ਹੋਈ ਪਿਸਤੌਲ ਕੱਢ ਲਈ ਅਤੇ ਪੁਲਸ ਵਾਲਿਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਅਚਾਨਕ ਹਮਲੇ ਤੋਂ ਟੀਮ ਚੌਕਸ ਹੋ ਗਈ ਅਤੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਵਿਸ਼ਾਲ ਜ਼ਖ਼ਮੀ ਹੋ ਗਿਆ।
ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਪੁਲਿਸ ਨੇ ਇਸ ਪੂਰੀ ਘਟਨਾ ਤੋਂ ਬਾਅਦ ਤੁਰੰਤ ਐਫਆਈਆਰ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਵਿੱਚ ਗਿਰੋਹ ਦੇ ਸਾਰੇ ਮੈਂਬਰਾਂ ਦਾ ਪਤਾ ਲਗਾ ਲਿਆ ਜਾਵੇਗਾ। ਪੁਲਿਸ ਇਸ ਗਿਰੋਹ ਦੇ ਨੈੱਟਵਰਕ, ਇਸ ਦੇ ਅਪਰਾਧਾਂ ਦੀ ਯੋਜਨਾ ਅਤੇ ਇਸ ਦੇ ਸੰਭਾਵਿਤ ਟਿਕਾਣਿਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ