AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਗੋਲਡਨ ਟੈਂਪਲ ਨੇੜੇ ਗੈਂਗਵਾਰ, ਸੋਨੂੰ ਮੋਟੇ ਦਾ ਗੋਲੀਆਂ ਮਾਰ ਕੇ ਕਤਲ

ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੁਪਹਿਰ ਦੇ ਸਮੇਂ ਰਵਨੀਤ ਸਿੰਘ ਉਰਫ ਸੋਨੂ ਮੋਟਾ ਦੇ ਉੱਪਰ 2 ਵਿਅਕਤੀਆਂ ਵੱਲੋਂ ਆ ਕੇ ਗੋਲੀਆਂ ਚਲਾਈਆਂ ਗਈਆਂ ਸਨ। ਇਨ੍ਹਾਂ ਵਿੱਚੋਂ ਇੱਕ ਦੀ ਪਹਿਚਾਨ ਹੋ ਗਈ, ਜਿਸ ਦਾ ਨਾਮ ਅਭੀਜੀਤ ਸਿੰਘ ਉਰਫ ਅਭੀ ਪਹਿਲਵਾਨ ਹੈ ਜਿਸ ਦੀ ਸੋਨੂ ਮੋਟਾ ਦੇ ਨਾਲ ਪੁਰਾਣੀ ਰੰਜਿਸ਼ ਸੀ।

ਅੰਮ੍ਰਿਤਸਰ 'ਚ ਗੋਲਡਨ ਟੈਂਪਲ ਨੇੜੇ ਗੈਂਗਵਾਰ, ਸੋਨੂੰ ਮੋਟੇ ਦਾ ਗੋਲੀਆਂ ਮਾਰ ਕੇ ਕਤਲ
lalit-sharma
| Updated On: 29 Apr 2025 23:58 PM IST

Amritsar Gang war: ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਦੇ ਨਜ਼ਦੀਕ ਕਾਠੀਆਂ ਵਾਲੇ ਬਾਜ਼ਾਰ ‘ਚ ਗੈਂਗਵਾਰ ਹੋਈ ਹੈ। ਇਸ ਗੈਂਗਵਾਰ ਵਿੱਚ ਰਵਨੀਤ ਸਿੰਘ ਉਰਫ ਸੋਨੂ ਮੋਟਾ ਦੇ ਪੰਜ ਗੋਲੀਆਂ ਲੱਗੀਆਂ, ਜਿਸ ਦੀ ਕਿ ਹਸਪਤਾਲ ਲਿਆਣ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕਾਠੀਆਂ ਵਾਲੇ ਬਾਜ਼ਾਰ ਵਿਖੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕਰ ਰਹੀਆਂ ਹਨ। ਕਾਠੀਆਂ ਵਾਲਾ ਬਾਜ਼ਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ

ਇਸ ਦੌਰਾਨ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੁਪਹਿਰ ਦੇ ਸਮੇਂ ਰਵਨੀਤ ਸਿੰਘ ਉਰਫ ਸੋਨੂ ਮੋਟਾ ਦੇ ਉੱਪਰ 2 ਵਿਅਕਤੀਆਂ ਵੱਲੋਂ ਆ ਕੇ ਗੋਲੀਆਂ ਚਲਾਈਆਂ ਗਈਆਂ ਸਨ। ਇਨ੍ਹਾਂ ਵਿੱਚੋਂ ਇੱਕ ਦੀ ਪਹਿਚਾਨ ਹੋ ਗਈ, ਜਿਸ ਦਾ ਨਾਮ ਅਭੀਜੀਤ ਸਿੰਘ ਉਰਫ ਅਭੀ ਪਹਿਲਵਾਨ ਹੈ ਜਿਸ ਦੀ ਸੋਨੂ ਮੋਟਾ ਦੇ ਨਾਲ ਪੁਰਾਣੀ ਰੰਜਿਸ਼ ਸੀ। ਇਸ ਰੰਜਿਸ਼ਬਾਜ਼ੀ ਨੂੰ ਲੈ ਕੇ ਹੀ ਇਹਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ।

ਫਿਲਹਾਲ ਪੁਲਿਸ ਵੱਲੋਂ ਅਭੀਜੀਤ ਸਿੰਘ ਉਰਫ ਅਭੀ ਪਹਿਲਵਾਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅਭੀਜੀਤ ਸਿੰਘ ਉਰਫ ਅਭੀ ਪਹਿਲਵਾਨ ਤੇ ਰਵਨੀਤ ਸਿੰਘ ਉਰਫ ਸੋਨੂ ਮੋਟਾ ਇਹਨਾਂ ਦੋਵਾਂ ‘ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਦੋ ਮਹੀਨੇ ਪਹਿਲਾਂ ਹੀ ਅਭੀ ਪਹਿਲਵਾਨ ਜੇਲ੍ਹ ਚੋਂ ਬਾਹਰ ਆਇਆ ਸੀ।

ਪੁਰਾਣੀ ਰੰਜਿਸ਼ ਦੇ ਤਹਿਤ ਉਸ ਨੇ ਰਵਨੀਤ ਸਿੰਘ ਉਰਫ ਸੋਨੂ ਮੋਟਾ ਦੇ ਉੱਪਰ ਗੋਲੀਆਂ ਚਲਾਈਆਂ। ਇੱਥੇ ਦੱਸ ਦਈਏ ਕਿ ਰਵਨੀਤ ਸਿੰਘ ਉਰਫ ਸੋਨੂ ਮੋਟਾ ਦੀ ਹਸਪਤਾਲ ਦੇ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਸੋਨੂੰ ਮੋਟਾ ਵਿਰੁੱਧ ਕੋਰਟ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਤੇ NDPS ਐਕਟ ਤਹਿਤ ਕੇਸ ਚੱਲ ਰਹੇ ਸਨ। ਕੁਝ ਦਿਨ ਪਹਿਲਾਂ ਹੀ ਪੁਲਿਸ ਨੇ ਮੁਸਤਫਾਬਾਦ ‘ਚ ਸੋਨੂੰ ਮੋਟਾ ਦੇ ਘਰ ‘ਤੇ ਕਾਰਵਾਈ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਸੋਨੂੰ ਮੋਟਾ ਤੇ ਉਸਦੀ ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ 6 ਮਾਮਲੇ ਦਰਜ ਕੀਤੇ ਗਏ ਹਨ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...