ਦਰਬਾਰ ਸਾਹਿਬ ਨੇੜੇ ਹੋਟਲ ਚ ਲੜਕੀ ਨਾਲ ਗੈਂਗ-ਰੇਪ, ਨਾਲ ਆਏ ਲੜਕੇ ਨੇ ਕੀਤਾ ਧੋਖਾ

Updated On: 

06 May 2025 23:57 PM IST

ਅੰਮ੍ਰਿਤਸਰ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਕਪਿਲ ਦੇਵ ਨਾਲ ਗੱਲਬਾਤ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਫਿਲਹਾਲ ਪੀੜਿਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਬਿਆਨ ਕਲਮਬੰਦ ਕੀਤੇ ਗਏ ਹਨ। ਇਸ ਤੋਂ ਬਾਅਦ ਹੁਣ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇਗੇ।

ਦਰਬਾਰ ਸਾਹਿਬ ਨੇੜੇ ਹੋਟਲ ਚ ਲੜਕੀ ਨਾਲ ਗੈਂਗ-ਰੇਪ, ਨਾਲ ਆਏ ਲੜਕੇ ਨੇ ਕੀਤਾ ਧੋਖਾ

ਅਕਸਰ ਹੀ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਤੇ ਬੱਸ ਸਟੈਂਡ ਦੇ ਨਜ਼ਦੀਕ ਬਣੇ ਹੋਟਲਾਂ ਦੇ ਵਿੱਚ ਦੇਹ ਵਪਾਰ ਦੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾਂਦੇ ਹਨ। ਅਜਿਹਾ ਹੀ ਮਾਮਲਾ ਇੱਕ ਵਾਰ ਫਿਰ ਅੰਮ੍ਰਿਤਸਰ ਬੱਸ ਸਟੈਂਡ ਦੇ ਨਜ਼ਦੀਕ ਨਿੱਜੀ ਹੋਟਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਪੀੜਿਤ ਲੜਕੀ ਨੇ ਅੰਮ੍ਰਿਤਸਰ ਬੱਸ ਸਟੈਂਡ ਪੁਲਿਸ ਚੌਂਕੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਆਰੋਪ ਲਗਾਏ ਹਨ।

ਇਸ ਸਬੰਧੀ ਪੀੜਿਤ ਲੜਕੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਦੇ ਨਾਲ ਅੰਮ੍ਰਿਤਸਰ ਦਰਬਾਰ ਸਾਹਿਬ ਆਈ ਸੀ। ਉਸ ਤੋਂ ਬਾਅਦ ਉਹ ਇੱਕ ਹੋਟਲ ਵਿੱਚ ਪਾਣੀ ਪੀਣ ਗਏ ਤੇ ਉਸ ਤੋਂ ਬਾਅਦ ਉਸ ਦੇ ਦੋਸਤ ਵੱਲੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਕੇ ਉਸ ਦੇ ਨਾਲ ਸਮੂਹਿਕ ਬਲਾਤਕਾਰ ਕਰਵਾਇਆ। ਜਿਸ ਤੋਂ ਬਾਅਦ ਹੁਣ ਪੀੜਿਤ ਲੜਕੀ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਦੂਜੇ ਪਾਸੇ ਮੌਕੇ ‘ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਉਹਨਾਂ ਦੇ ਇੱਕ ਸਿੰਘ ਨੂੰ ਫੋਨ ਆਇਆ ਸੀ ਕਿ ਇੱਕ ਲੜਕੀ ਰੋ ਰਹੀ ਹੈ। ਉਸ ਨੇ ਕਿਹਾ ਕਿ ਉਸ ਦੇ ਨਾਲ ਸਮੂਹਿਕ ਬਲਾਤਕਾਰ ਹੋਇਆ। ਮੌਕੇ ‘ਤੇ ਨਿਹੰਗ ਸਿੰਘ ਜਥੇਬੰਦੀਆਂ ਪਹੁੰਚੀਆਂ ‘ਤੇ ਪਤਾ ਲੱਗਾ ਕਿ ਲੜਕੀ ਆਪਣੇ ਦੋਸਤ ਦੇ ਨਾਲ ਨਿੱਜੀ ਹੋਟਲ ਦੇ ਵਿੱਚ ਆਈ ਸੀ। ਇੱਥੇ ਕਿ ਉਸ ਦੇ ਦੋਸਤ ਦੇ ਸਾਥੀਆਂ ਵੱਲੋਂ ਉਸ ਲੜਕੀ ਦੇ ਨਾਲ ਬਲਾਤਕਾਰ ਕੀਤਾ ਗਿਆ। ਪੀੜਿਤ ਲੜਕੀ ਦੇ ਦੋਸਤ ਨੇ ਆਪਣੇ ਦੋਸਤਾਂ ਦੀ ਹਵਸ ਖਾਤਰ ਉਸ ਨੂੰ ਉਹਨਾਂ ਅੱਗੇ ਪੇਸ਼ ਕਰ ਦਿੱਤਾ। ਇਸ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਮਾਮਲੇ ਦੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਸਾਰੇ ਮਾਮਲੇ ‘ਚ ਅੰਮ੍ਰਿਤਸਰ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਕਪਿਲ ਦੇਵ ਨਾਲ ਗੱਲਬਾਤ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਫਿਲਹਾਲ ਪੀੜਿਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਬਿਆਨ ਕਲਮਬੰਦ ਕੀਤੇ ਗਏ ਹਨ। ਇਸ ਤੋਂ ਬਾਅਦ ਹੁਣ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇਗੇ।

Follow Us