AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ 1 ਕਰੋੜ ਦਾ ਸੋਨਾ ਜ਼ਬਤ, ਜੁੱਤੀਆਂ ਵਿੱਚ ਪੇਸਟ ਬਣਾ ਕੇ ਲੁਕਾਇਆ, ਕੜੇ-ਚੇਨ ਬਣਵਾਏ; ਔਰਤ ਸਮੇਤ 3 ਕਾਬੂ

Amritsar Airport Gold Recovered: ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਵੀਰਵਾਰ ਨੂੰ ਸੋਨੇ ਦੀ ਵੱਡੀ ਬਰਾਮਦਗੀ ਹੋਈ ਹੈ। ਤਿੰਨ ਵੱਖ-ਵੱਖ ਯਾਤਰੀਆਂ ਕੋਲੋਂ ਕੁੱਲ਼੍ਹ 1 ਕਰੋੜ ਦਾ ਸੋਨਾ ਰਿਕਵਰ ਕੀਤਾ ਗਿਆ ਹੈ। ਇਹ ਤਿੰਨੋਂ ਵੱਖੋ-ਵੱਖਰੇ ਤਰੀਕਿਆਂ ਨਾਲ ਲੁਕਾ ਕੇ ਸੋਨਾ ਲਿਆ ਰਹੇ ਹਨ। ਕਸਟਮ ਵਿਭਾਗ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਹਵਾਈ ਅੱਡੇ 'ਤੇ 1 ਕਰੋੜ ਦਾ ਸੋਨਾ ਜ਼ਬਤ, ਜੁੱਤੀਆਂ ਵਿੱਚ ਪੇਸਟ ਬਣਾ ਕੇ ਲੁਕਾਇਆ, ਕੜੇ-ਚੇਨ ਬਣਵਾਏ; ਔਰਤ ਸਮੇਤ 3 ਕਾਬੂ
lalit-sharma
| Updated On: 02 Jul 2026 15:37 PM IST
Share

ਅੰਮ੍ਰਿਤਸਰ ਹਵਾਈ ਅੱਡੇ ‘ਤੇ 1 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਇੱਕ ਔਰਤ ਸਮੇਤ ਤਿੰਨ ਯਾਤਰੀ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਤਿੰਨੋਂ ਪੇਸਟ ਅਤੇ ਕੜੇ-ਤੇਨ ਵਿੱਚ ਛੁਪਾ ਕੇ ਸੋਨਾ ਲਿਆ ਰਹੇ ਸਨ। ਕਸਟਮ ਵਿਭਾਗ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਦੀਆਂ ਟੀਮਾਂ ਨੇ ਇਹ ਕਾਰਵਾਈ ਕੀਤੀ। ਕਸਟਮ ਅਧਿਕਾਰੀ ਦੇ ਮੁਤਾਬਕ, ਬਰਾਮਦ ਕੀਤਾ ਗਿਆ ਸੋਨਾ ਜ਼ਬਤ ਕਰ ਲਿਆ ਗਿਆ ਹੈ।

ਸੋਨੇ ਨਾਲ ਫੜੇ ਗਏ ਯਾਤਰੀਆਂ ਖਿਲਾਫ ਕਸਟਮ ਐਕਟ, 1962 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਭਾਗ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਇਨ੍ਹਾਂ ਮਾਮਲਿਆਂ ਵਿੱਚ ਕੋਈ ਅੰਤਰਰਾਸ਼ਟਰੀ ਸੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਤਾਂ ਸ਼ਾਮਲ ਨਹੀਂ ਹੈ।

ਸ਼ਾਰਜਾਹ ਤੋਂ ਆਉਣ ਵਾਲੇ ਯਾਤਰੀ ‘ਤੇ ਹੋਇਆ ਸ਼ੱਕ

ਡੀਆਰਆਈ ਅੰਮ੍ਰਿਤਸਰ ਅਤੇ ਕਸਟਮ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਨੇ ਫਲਾਈਟ ਨੰਬਰ 6E1428 ‘ਤੇ ਸ਼ਾਰਜਾਹ ਤੋਂ ਆਉਣ ਵਾਲੇ ਇੱਕ ਯਾਤਰੀ ਨੂੰ ਸ਼ੱਕ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ। ਵਿਸਤ੍ਰਿਤ ਜਾਂਚ, ਐਕਸ-ਰੇ ਸਕੈਨਿੰਗ ਅਤੇ ਨਿੱਜੀ ਤਲਾਸ਼ੀ ਦੌਰਾਨ, ਯਾਤਰੀ ਤੋਂ ਪੇਸਟ ਦੇ ਰੂਪ ਵਿੱਚ 174 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਸੋਨਾ ਕੱਢਣ ਤੋਂ ਬਾਅਦ, ਇਸਦਾ ਭਾਰ 150.04 ਗ੍ਰਾਮ ਸੀ, ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 22,05,588 ਹੈ। ਇਹ ਸੋਨਾ ਜੁੱਤੀਆਂ ਦੇ ਅੰਦਰ ਤਸਕਰੀ ਕੀਤਾ ਜਾ ਰਿਹਾ ਸੀ।

ਮਹਿਲਾ ਯਾਤਰੀ ਪੇਸਟ ਬਣਾ ਕੇ ਲਿਆਈ ਸੋਨਾ

ਕਸਟਮ ਅਧਿਕਾਰੀਆਂ ਨੇ ਸ਼ਾਰਜਾਹ ਤੋਂ ਫਲਾਈਟ IX-138 ‘ਤੇ ਆ ਰਹੀ ਇੱਕ ਮਹਿਲਾ ਯਾਤਰੀ ਨੂੰ ਰੋਕਿਆ। ਵਿਸਤ੍ਰਿਤ ਜਾਂਚ ਅਤੇ ਐਕਸ-ਰੇ ਸਕੈਨਿੰਗ ਦੌਰਾਨ, ਉਸ ਤੋਂ ਪੇਸਟ ਦੇ ਰੂਪ ਵਿੱਚ 114 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਜਾਂਚ ਕਰਨ ‘ਤੇ, ਸੋਨੇ ਦਾ ਭਾਰ 90.21 ਗ੍ਰਾਮ ਸੀ, ਜਿਸਦੀ ਕੀਮਤ 13,26,870 ਹੈ।

2 ਸੋਨੇ ਦੇ ਕੰਗਣ ਅਤੇ ਇੱਕ ਚੇਨ ਬਰਾਮਦ

ਕਸਟਮ ਅਧਿਕਾਰੀਆਂ ਦੇ ਅਨੁਸਾਰ, ਇੱਕ ਪੁਰਸ਼ ਯਾਤਰੀ ਨੂੰ ਰੋਕਿਆ ਗਿਆ, ਜੋ ਕਿ ਮੈਲਬੌਰਨ ਤੋਂ ਕੁਆਲਾਲੰਪੁਰ ਰਾਹੀਂ ਫਲਾਈਟ MH-118 ‘ਤੇ ਅੰਮ੍ਰਿਤਸਰ ਪਹੁੰਚਿਆ ਸੀ। ਜਾਂਚ ਦੌਰਾਨ, ਉਸ ਤੋਂ 24-ਕੈਰੇਟ ਦੇ ਦੋ ਸੋਨੇ ਦੇ ਕੰਗਣ ਅਤੇ ਇੱਕ ਚੇਨ ਬਰਾਮਦ ਕੀਤੀ ਗਈ। ਬਰਾਮਦ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ 484 ਗ੍ਰਾਮ ਹੈ ਅਤੇ ਇਸਦੀ ਕੀਮਤ 7,066,400 ਰੁਪਏ ਦੱਸੀ ਗਈ ਹੈ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...