ਅੰਮ੍ਰਿਤਸਰ ‘ਚ ਗੁਮਟਾਲਾ ਚੌਂਕੀ ਧਮਾਕੇ ਮਾਮਲੇ ‘ਚ 2 ਕਾਬੂ, ਹੈੱਪੀ ਪਾਸੀਆਂ ਨਾਲ ਹਨ ਲਿੰਕ

lalit-sharma
Updated On: 

29 Jan 2025 17:58 PM

Gumtala Chowki blast; ਹੁਣ ਤੱਕ ਜੋ ਜਾਣਕਾਰੀ ਮਿਲ ਰਹੀ ਹੈ ਉਸ ਅਨੁਸਾਰ ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿਸੇ ਵੀ ਅਧਿਕਾਰੀ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਹੈ।

ਅੰਮ੍ਰਿਤਸਰ ਚ ਗੁਮਟਾਲਾ ਚੌਂਕੀ ਧਮਾਕੇ ਮਾਮਲੇ ਚ 2 ਕਾਬੂ, ਹੈੱਪੀ ਪਾਸੀਆਂ ਨਾਲ ਹਨ ਲਿੰਕ
Follow Us On

Gumtala Chowki blast; ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਂਕੀ ‘ਚ 9 ਜਨਵਰੀ ਨੂੰ ਹੋਏ ਧਮਾਕੇ ਮਾਮਲੇ ‘ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ‘ਚ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਅੰਮ੍ਰਿਤਸਰ ਨੇ ਕਾਰਵਾਈ ਕੀਤੀ ਹੈ। ਅੱਜ ਇਨ੍ਹਾਂ ਨੂੰ ਅੰਮ੍ਰਿਤਸਰ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਬੱਗਾ ਸਿੰਘ ਅਤੇ ਪੁਸਕਰਨ ਸਿੰਘ ਦੀ ਵਜੋਂ ਹੋਈ ਹੈ।

ਹੁਣ ਤੱਕ ਜੋ ਜਾਣਕਾਰੀ ਮਿਲ ਰਹੀ ਹੈ ਉਸ ਅਨੁਸਾਰ ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿਸੇ ਵੀ ਅਧਿਕਾਰੀ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਹੈ।

ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਜਦੋਂ ਗੁਮਟਾਲਾ ਚੌਂਕੀ ਵਿੱਚ ਬੰਬ ਕਾਂਡ ਹੋਇਆ ਸੀ ਤਾਂ ਪੁਲਿਸ ਵੱਲੋਂ ਕਿਹਾ ਗਿਆ ਸੀ ਕਿ ਕਾਰ ਦਾ ਰੈਡੀਏਟਰ ਫਟਿਆ ਹੈ। ਹੁਣ ਡੀਜੀਪੀ ਵੱਲੋਂ ਟਵੀਟ ਕਰਨ ਤੋਂ ਬਾਅਦ ਤੇ ਇਹ ਦੋਵੇਂ ਮੁਲਜ਼ਮਾਂ ਨੂੰ ਫੜਨ ਤੋਂ ਬਾਅਦ ਪੁਲਿਸ ਨੇ ਅੱਜ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਪਰ ਪੁਲਿਸ ਕਿਸੇ ਵੀ ਮਾਮਲੇ ਤੇ ਬੋਲਣ ਲਈ ਤਿਆਰ ਨਹੀਂ ਹੈ।

ਡੀਜੀਪੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਅੰਮ੍ਰਿਤਸਰ ਦੀ ਗੁਮਟਾਲਾ ਚੌਕੀ ਦੇ ਬਾਹਰ 9 ਜਨਵਰੀ ਨੂੰ ਵੱਡਾ ਧਮਾਕਾ ਹੋਇਆ ਸੀ। ਰਾਤ ਕਰੀਬ 8 ਵਜੇ ਇਸ ਧਮਾਕੇ ਦੀ ਆਵਾਜ਼ ਸੁਣੀ ਗਈ ਸੀ। ਪੁਲਿਸ ਨੇ ਬਿਆਨ ਜਾਰੀ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਸੀ।

ਪੁਲਿਸ ਨੇ ਕਿਹਾ ਸੀ ਕਿ ਇਹ ਬੰਬ ਧਮਾਕਾ ਨਹੀਂ ਸੀ, ਉਨ੍ਹਾਂ ਦੇ ਇੱਕ ਪੁਲਿਸ ਮੁਲਾਜ਼ਮ ਦੀ ਕਾਰ ਦਾ ਰੇਡੀਏਟਰ ਫਟਿਆ ਹੈ। ਦੂਜੇ ਪਾਸੇ, ਹੈਪੀ ਪਾਸੀਆਂ ਨੇ ਬੰਬ ਧਮਾਕਾ ਕਰਾਰ ਦਿੰਦੇ ਹੋਏ ਇਸ ਦੀ ਜ਼ਿੰਮੇਦਾਰੀ ਲਈ ਸੀ। ਸੋਸ਼ਲ ਮੀਡੀਆ ਤੇ ਇੱਕ ਪੋਸਟ ਤੇਜੀ ਨਾਲ ਵਾਇਰਲ ਹੋ ਰਿਹਾ ਸੀ।