AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਦੀ ਗੁੰਮਟਾਲਾ ਚੌਕੀ ਬਾਹਰ ਧਮਾਕਾ, ਪੁਲਿਸ ਨੇ ਕਿਹਾ- ਗੱਡੀ ਦਾ ਰੇਡੀਏਅਟਰ ਫਟਿਆ

ਅੰਮ੍ਰਿਤਸਰ ਦੇ ਪੁਲਿਸ ਥਾਣਿਆਂ ਨੂੁੰ ਦੇਸ਼ ਵਿਰੋਧੀ ਅਨਸਰਾਂ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਹੀ ਹੈ। ਵੀਰਵਾਰ ਰਾਤ ਕਰੀਬ 8 ਵਜੇ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਬਲਾਸਟ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਬੱਬਰ ਖਾਲਸਾ ਇਨਟਰਨੈਸ਼ਨਲ ਵੱਲੋਂ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਗਈ ਹੈ। ਹਲਾਂਕੀ ਟੀਵੀ9 ਪੰਜਾਬੀ ਇਸ ਵਾਇਰਲ ਪੋਸਟ ਦੀ ਜਿੰਮੇਵਾਰੀ ਨਹੀਂ ਲੈਂਦਾ।

ਅੰਮ੍ਰਿਤਸਰ ਦੀ ਗੁੰਮਟਾਲਾ ਚੌਕੀ ਬਾਹਰ ਧਮਾਕਾ, ਪੁਲਿਸ ਨੇ ਕਿਹਾ- ਗੱਡੀ ਦਾ ਰੇਡੀਏਅਟਰ ਫਟਿਆ
lalit-sharma
| Updated On: 10 Jan 2025 09:22 AM IST

ਅੰਮ੍ਰਿਤਸਰ ਦੀ ਗੁਮਟਾਲਾ ਚੌਕੀ ਦੇ ਬਾਹਰ ਵੱਡਾ ਧਮਾਕਾ ਹੋਇਆ ਹੈ। ਵੀਰਵਾਰ ਰਾਤ ਕਰੀਬ 8 ਵਜੇ ਇਸ ਧਮਾਕੇ ਦੀ ਆਵਾਜ਼ ਸੁਣੀ ਗਈ। ਪੁਲਿਸ ਨੇ ਬਿਆਨ ਜਾਰੀ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਇਹ ਬੰਬ ਧਮਾਕਾ ਨਹੀਂ ਸੀ, ਉਨ੍ਹਾਂ ਦੇ ਇੱਕ ਪੁਲਿਸ ਮੁਲਾਜ਼ਮ ਦੀ ਕਾਰ ਦਾ ਰੇਡੀਏਟਰ ਫਟਿਆ ਹੈ। ਦੂਜੇ ਪਾਸੇ, ਹੈਪੀ ਪਾਸੀਆਂ ਨੇ ਬੰਬ ਧਮਾਕਾ ਕਰਾਰ ਦਿੰਦੇ ਹੋਏ ਇਸ ਦੀ ਜ਼ਿੰਮੇਦਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਹਲਾਂਕਿ ਟੀਵੀ9 ਪੰਜਾਬੀ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਏ.ਸੀ.ਪੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਚੌਕੀ ਅੰਦਰ ਹਰ ਕੋਈ ਆਪਣਾ ਕੰਮ ਕਰ ਰਿਹਾ ਸੀ, ਏਐਸਆਈ ਹਰਜਿੰਦਰ ਸਿੰਘ ਵੀ ਚੌਕੀ ਦੇ ਅੰਦਰ ਬੈਠੇ ਆਪਣਾ ਕੰਮ ਕਰ ਰਹੇ ਸਨ। ਕਰੀਬ 8 ਵਜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਸਾਰੇ ਬਾਹਰ ਆਏ ਤਾਂ ਦੇਖਿਆ ਕਿ ਏਐਸਆਈ ਤਜਿੰਦਰ ਸਿੰਘ ਦੀ ਕਾਰ 2008 ਮਾਡਲ ਜ਼ੈਨ ਐਸਟੀਲੋ ਦੇ ਹੇਠਾਂ ਧਮਾਕਾ ਹੋ ਚੁੱਕਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਦਾ ਰੇਡੀਏਟਰ ਫਟਿਆ ਸੀ। ਉਸ ਦੇ ਰੇਡੀਏਟਰ ਤੋਂ ਕੂਲੈਂਟ ਵੀ ਲੀਕ ਹੋ ਗਿਆ ਸੀ ਤੇ ਕਾਰ ਦੀ ਅਗਲੀ ਵਿੰਡਸ਼ੀਲਡ ਤੇ ਵੀ ਦਰਾਰ ਆ ਗਈ ਸੀ।

ਏਸੀਪੀ ਸ਼ਿਵਦਰਸ਼ਨ ਨੇ ਕਿਸੇ ਵੀ ਘਟਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਸਬੰਧੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਸਾਰਿਆਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਬੱਬਰ ਖਾਲਸਾ ਨੇ ਲਈ ਬਲਾਸਟ ਦੀ ਜ਼ਿੰਮੇਵਾਰੀ, ਵਾਇਰਲ ਹੋ ਰਹੀ ਪੋਸਟ

ਘਟਨਾ ਤੋਂ ਤੁਰੰਤ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਇੰਟਰਨੈਸ਼ਨਲ ਦੀ ਇੱਕ ਪੋਸਟ ਵਾਇਰਲ ਹੋ ਗਈ। ਜਿਸ ਵਿੱਚ ਲਿਖਿਆ ਸੀ-ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ। ਮੈਂ, ਹੈਪੀ ਪਾਸੀਆਂ, ਅੱਜ ਗੁਮਟਾਲਾ ਥਾਣੇ ਵਿੱਚ ਪੁਲਿਸ ਮੁਲਾਜ਼ਮਾਂ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ। ਪਿੱਛੇ ਜਿਹੇ ਸਾਡੇ ਦੋ ਭਰਾਵਾਂ ਨੂੰ ਝੂਠੀ ਲੜਾਈ ਵਿੱਚ ਘਰੋਂ ਚੁੱਕ ਕੇ ਉਨ੍ਹਾਂ ਦੀਆਂ ਲੱਤਾਂ ਵਿੱਚ ਗੋਲੀ ਮਾਰ ਦਿੱਤੀ ਗਈ ਸੀ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਲੱਤ ਕੱਟ ਦਿੱਤੀ ਗਈ ਸੀ। ਇਹ ਇਸ ਦਾ ਜਵਾਬ ਹੈ।

ਵਾਇਰਲ ਪੋਸਟ

ਜਿਸ ਤਰ੍ਹਾਂ ਉਹ ਸਾਡੇ ਭਰਾਵਾਂ ਨੂੰ ਚੁੱਕ ਕੇ ਝੂਠੇ ਮੁਕਾਬਲੇ ਬਣਾ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਹੁਣ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਉਸੇ ਤਰ੍ਹਾਂ ਨਿਸ਼ਾਨਾ ਬਣਾਇਆ ਜਾਵੇਗਾ। ਚਾਹੇ ਉਹ ਪੁਲਿਸ ਮੁਲਾਜ਼ਮ ਦਾ ਪਰਿਵਾਰ ਹੋਵੇ ਜਾਂ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਦਾ ਪਰਿਵਾਰ। ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ। ਜੰਗ ਜਾਰੀ ਹੈ, ਖਾਲਿਸਤਾਨ।

Follow Us
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...