ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ, ਸਰਕਾਰੀ ਵਕੀਲ ‘ਤੇ ਜਾਨਲੇਵਾ ਹਮਲਾ

Updated On: 

21 Jul 2025 12:24 PM IST

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਗੋਲੀਬਾਰੀ ਦੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਵਕੀਲ ਨੂੰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਬੁਰੀ ਤਰ੍ਹਾਂ ਦੇ ਨਾਲ ਜਖ਼ਮੀ ਕਰ ਦਿੱਤਾ ਗਿਆ। ਜਿਸ ਦੇ ਚਲਦੇ ਜਖ਼ਮੀ ਵਕੀਲ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਅਤੇ ਪੁਲਿਸ ਵੱਲੋ ਮੌਕੇ 'ਤੇ ਪਹੁੰਚ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਚ ਫਾਇਰਿੰਗ, ਸਰਕਾਰੀ ਵਕੀਲ ਤੇ ਜਾਨਲੇਵਾ ਹਮਲਾ
Follow Us On

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਗੋਲੀਬਾਰੀ ਦੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਵਕੀਲ ਨੂੰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਬੁਰੀ ਤਰ੍ਹਾਂ ਦੇ ਨਾਲ ਜਖ਼ਮੀ ਕਰ ਦਿੱਤਾ ਗਿਆ। ਜਿਸ ਦੇ ਚਲਦੇ ਜਖ਼ਮੀ ਵਕੀਲ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਅਤੇ ਪੁਲਿਸ ਵੱਲੋ ਮੌਕੇ ‘ਤੇ ਪਹੁੰਚ ਜਾਂਚ ਕੀਤੀ ਜਾ ਰਹੀ ਹੈ।

ਇਸ ਸੰਬਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਨੀ ਅਤੇ ਹਲਕਾ ਜੰਡਿਆਲਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਈਟੀਉ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ।

ਕੋਰਟ ਜਾਂਦੇ ਸਮੇਂ ਕੀਤੀ ਫਾਇਰਿੰਗ

ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਦੇ ਕੌਸ਼ਲਰ ਦੇ ਭਰਾ ਲਖਵਿੰਦਰ ਸਿੰਘ ਵਕੀਲ ਨੂੰ ਜੰਡਿਆਲਾ ਤੋਂ ਅੰਮ੍ਰਿਤਸਰ ਕੋਰਟ ਵਲ ਜਾਂਦਿਆ ਸਮੇਂ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਉਸ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਜਿਸ ਦੇ ਚਲਦੇ ਉਸ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਪਰ ਇਹ ਦਹਿਸ਼ਤਗਰਦ ਇਹ ਨਾ ਸਮਝਣ ਕੀ ਉਹ ਅਜਿਹੀ ਘਟਨਾਵਾਂ ਨੂੰ ਅੰਜਾਮ ਦੇਣ ਉਪਰੰਤ ਬੱਚ ਜਾਣਗੇ।

ਪੁਲਿਸ ਅਤੇ ਵਕੀਲ ਭਾਈਚਾਰੇ ਦੇ ਨਾਲ ਸਰਕਾਰ ਦੇ ਨੁਮਾਇੰਦੇ ਵੀ ਪਰਿਵਾਰ ਨਾਲ ਖੜੇ ਹਨ। ਉਨ੍ਹਾਂ ਨੇ ਕਿਹਾ ਜਲਦ ਦੋਸ਼ੀਆਂ ਨੂੰ ਫੜ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ।

ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਬਾਰੀ

ਇਸ ਸੰਬਧੀ ਡੀਐਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਜੰਡਿਆਲਾ ਗੁਰੂ ਵਿਖੇ ਇੱਕ ਸਰਕਾਰੀ ਵਕੀਲ ਉਪਰ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਇਆ ਗਈਆਂ ਹਨ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਪੰਜ ਖੋਲ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਸਰਕਾਰੀ ਵਕੀਲ ਅੰਮ੍ਰਿਤਸਰ ਕਚਿਹਰੀ ਵੱਲ ਆ ਰਿਹਾ ਸੀ। ਉਸ ਦੇ ਦੋ ਗੋਲੀਆਂ ਲੱਗਣ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Stories