ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਕੀਲ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜ਼ਾਮ, ਦਾਤਰ ਨਾਲ ਵੱਢੀ ਪਤਨੀ

Updated On: 

08 Nov 2024 06:22 AM

ਏਸੀਪੀ ਗੁਰਿੰਦਰ ਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਜੱਜ ਨਗਰ ਇਲਾਕਾ ਗਲੀ ਨੰਬਰ 2 'ਚ ਇੱਕ ਵਕੀਲ ਵੱਲੋਂ ਆਪਣੀ ਘਰਵਾਲੀ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਦੀ ਸੂਚਨਾ ਮਿਲਨ ਤੋਂ ਬਾਅਦ ਮੌਕੇ 'ਤੇ ਪੁੱਜੇ ਹਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਕੀਲ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜ਼ਾਮ, ਦਾਤਰ ਨਾਲ ਵੱਢੀ ਪਤਨੀ
Follow Us On

ਅੰਮ੍ਰਿਤਸਰ ਦੇ ਜੱਜ ਨਗਰ ਇਲਾਕੇ ਦੇ ਵਿੱਚ ਗਲੀ ਨੰਬਰ ਦੋ ਦੇ ਵਿੱਚ ਇੱਕ ਨੌਜਵਾਨ ਵਕੀਲ ਵੱਲੋਂ ਆਪਣੀ ਘਰਵਾਲੀ ਨੂੰ ਦਾਤਰਿਆਂ ਦੇ ਨਾਲ ਕਤਲ ਕਰ ਦਿੱਤਾ ਗਿਆ। ਇਸ ਦੇ ਚਲਦੇ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ ਹੈ। ਮੌਕੇ ‘ਤੇ ਪੁੱਜੇ ਥਾਣਾ ਮੋਹਕਮਪੁਰਾ ‘ਤੇ ਹੋਰ ਥਾਣਿਆਂ ਦੇ ਕਈ ਅਧਿਕਾਰੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਦਿੱਤਾ ਗਿਆ ਹੈ।

ਇਸ ਮੌਕੇ ਏਸੀਪੀ ਗੁਰਿੰਦਰ ਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਜੱਜ ਨਗਰ ਇਲਾਕਾ ਗਲੀ ਨੰਬਰ 2 ‘ਚ ਇੱਕ ਵਕੀਲ ਵੱਲੋਂ ਆਪਣੀ ਘਰਵਾਲੀ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਦੀ ਸੂਚਨਾ ਮਿਲਨ ਤੋਂ ਬਾਅਦ ਮੌਕੇ ‘ਤੇ ਪੁੱਜੇ ਹਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਅਸੀਂ ਦੋਸ਼ੀ ਵਕੀਲ ਨੂੰ ਵੀ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੀ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਕਤਲ ਹੋਇਆ ਘਰ ਵਿੱਚ ਦੋਵੇਂ ਮੀਆਂ ਬੀਬੀ ਹੀ ਸਨ, ਪਰ ਇਹ ਨਹੀਂ ਪਤਾ ਚੱਲ ਸਕਿਆ ਕਿ ਕਾਰਨ ਕੀ ਹੈ ਜੋ ਇਹ ਕਤਲ ਹੋਇਆ ਹੈ।

ਪਰਿਵਾਰਕ ਮੈਂਬਰਾਂ ਦਾ ਵੀ ਕਹਿਣਾ ਹੈ ਕਿ ਇਨ੍ਹਾਂ ਦੇ ਘਰ ਕੋਈ ਵੀ ਲੜਾਈ-ਝਗੜਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਕਤਲ ਹੋਇਆ ‘ਤੇ ਉਸ ਸਮੇਂ ਇਹਨਾਂ ਦਾ ਲੜਕਾ ਘਰੋਂ ਬਾਹਰ ਸੀ। ਜਦੋਂ ਘਰ ਆਇਆ ‘ਤੇ ਉਸ ਨੇ ਵੇਖਿਆ ਕਿ ਉਸ ਦੀ ਮਾਂ ਦਾ ਕਤਲ ਹੋ ਚੁੱਕਾ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ।। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਚ ਜੁਟ ਚੁੱਕੀ ਹੈ ਅਤੇ ਇਸ ਮਾਮਲੇ ਨੂੰ ਜਲਦ ਹੱਲ ਕਰ ਲਵੇਗੀ।