ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਵਿਵਾਦ, ਤੇਜ਼ਧਾਰ ਹਥਿਆਰ ਨਾਲ ਸ਼ਖ਼ਸ ਦਾ ਕਤਲ

Updated On: 

09 Jul 2024 06:34 AM IST

Amritsar Crime: ਮ੍ਰਿਤਕ ਦੇ ਭਤੀਜੇ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ ਕਿ ਗੁਰਭੇਜ ਸਿੰਘ ਨੇ ਦੱਸਿਆ ਕੀ ਜਮੀਨ ਚੋਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸ ਦੇ ਭਤੀਜੇ ਉੱਪਰ ਇਹਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੇ ਚੱਲਦੇ ਹੀ ਗੁਰਦੇਵ ਸਿੰਘ ਦੀ ਮੌਤ ਹੋ ਗਈ।

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਵਿਵਾਦ, ਤੇਜ਼ਧਾਰ ਹਥਿਆਰ ਨਾਲ ਸ਼ਖ਼ਸ ਦਾ ਕਤਲ

ਸੰਕੇਤਕ ਤਸਵੀਰ

Follow Us On

Amritsar Crime: ਅੰਮ੍ਰਿਤਸਰ ਦੇ ਥਾਣਾ ਰਮਦਾਸ ਦੇ ਪਿੰਡ ਲੱਖੂਵਾਲ ਵਿਖੇ ਕਿਸਾਨ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਕਤਲ ਕੀਤਾ ਗਿਆ ਹੈ। ਇਸ ਵਾਰਦਾਤ ਨੂੰ ਅੰਜਾਮ ਤੇਜ਼ਧਾਰ ਹਥਿਆਰ ਨਾਲ ਨਾਲ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਿਸਾਨ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਫੇਰਾ ਮਾਰਨ ਗਿਆ ਸੀ। ਉੱਸੇ ਸਮੇਂ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਕਿਸਾਨ ਤੇ ਉਸ ਦੇ ਭਤੀਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਇਸ ਹਮਲੇ ਦੌਰਾਨ ਤੇਜ਼ਧਾਰ ਹਥਿਆਰ ਕਰਕੇ ਗੁਰਦੇਵ ਸਿੰਘ ਦੀ ਮੌਤ ਹੋ ਗਈ। ਇਸ ਹਮਲੇ ‘ਚ ਉਸ ਦਾ ਭਤੀਜਾ ਜ਼ਖਮੀ ਹੋ ਗਿਆ ਹੈ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਕਿਸਾਨ ਗੁਰਦੇਵ ਸਿੰਘ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪਹੁੰਚੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਾਣੀ ਨਿਕਾਸੀ ਨੂੰ ਲੈ ਕੇ ਹੋਇਆ ਵਿਵਾਦ

ਮ੍ਰਿਤਕ ਦੇ ਭਤੀਜੇ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ ਕਿ ਗੁਰਭੇਜ ਸਿੰਘ ਨੇ ਦੱਸਿਆ ਕੀ ਜਮੀਨ ਚੋਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸ ਦੇ ਭਤੀਜੇ ਉੱਪਰ ਇਹਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੇ ਚੱਲਦੇ ਹੀ ਗੁਰਦੇਵ ਸਿੰਘ ਦੀ ਮੌਤ ਹੋ ਗਈ। ਉਹਨਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਖਿਲਾਫ਼ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਇਹ ਵੀ ਪੜ੍ਹੋ: ਅੱਜ ਸ਼ਾਮ 5 ਵਜੇ ਤੋਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਬੰਦ, ਸ਼ਰਾਬ ਦੀਆਂ ਦੁਕਾਨਾਂ ਸਮੇਤ ਇਨ੍ਹਾਂ ਤੇ ਲੱਗੇਗੀ ਪਾਬੰਦੀ

ਪੁਲਿਸ ਅਧਿਕਾਰੀ ਨੇ ਮਾਮਲੇ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਪਿੰਡ ਲੱਖੋਵਾਲ ਵਿਖੇ ਗੁਰਦੇਵ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪਾਣੀ ਕੱਢਣ ਨੂੰ ਲੈ ਕੇ ਇਹਨਾਂ ਵਿਚਾਲੇ ਗੱਲਬਾਤ ਹੋਈ ਸੀ। ਇਸ ਦੇ ਚਲਦੇ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਗਿਆ ਤੇ ਜਿੱਥੇ ਉਸ ਦਾ ਤੇਜ ਦਾ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

Related Stories
PU ਪ੍ਰੋਫੈਸਰ ਨੂੰ ਅਦਾਲਤ ਨੇ ਕਤਲ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ, ਪਤਨੀ ਦੇ ਹੱਥ ਪੈਰ ਬੰਨ੍ਹ ਕੇ ਕੀਤਾ ਸੀ ਕਤਲ
ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿਚ ਮਹਿਲਾ ਦੀ ਇਤਰਾਜਯੋਗ ਹਾਲਤ ‘ਚ ਮਿਲੀ ਲਾਸ਼, ਮੁਲਜ਼ਮ ਗ੍ਰਿਫ਼ਤਾਰ
ਗੋਲੂ ਪੰਡਿਤ ਕਤਲ ਕੇਸ:ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਭੇਜਿਆ ਪੁਲਿਸ ਰਿਮਾਂਡਟ ‘ਤੇ, ਪਰਿਵਾਰ ਨੂੰ ਐਨਕਾਉਂਟਰ ਦਾ ਡਰ
ਅੰਮ੍ਰਿਤਸਰ ਚ ਅੰਤਰਰਾਸ਼ਟਰੀ ਹਥਿਆਰ ਸਪਲਾਈ ਮਾਡਿਊਲ ਦਾ ਮੁਲਜ਼ਮ ਕਾਬੂ, ਵੱਡੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ
ਫਿਰੋਜ਼ਪੁਰ ‘ਚ ਨਿਜ਼ੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਚਲੀ ਗੋਲੀ, ਇੱਕ ਨੌਜਵਾਨ ਗੰਭੀਰ ਜ਼ਖਮੀ
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਹਥਿਆਰ ਤਸਕਰ ਮਾਡਿਊਲ ਦਾ ਮੈਂਬਰ ਗ੍ਰਿਫ਼ਤਾਰ, ਨਜਾਇਜ ਹਥਿਆਰ ਬਰਾਮਦ, ਸਥਾਨਕ ਅਪਰਾਧੀਆਂ ਨੂੰ ਵੇਚਣ ਦਾ ਸੀ ਪਲਾਨ