ਅੰਮ੍ਰਿਤਸਰ ‘ਚ ਨਿਹੰਗ ਨੇ ਕੀਤਾ ਨੌਜਵਾਨ ਦਾ ਕਤਲ: ਛੱਤ ਰਾਹੀਂ ਘਰ ‘ਚ ਦਾਖਲ ਹੋ ਕੇ ਤਲਵਾਰ ਨਾਲ ਵੱਢਿਆ, ਪਹਿਲਾਂ ਵੀ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ

Published: 

29 Aug 2024 16:27 PM

ਮਲਕੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਘਟਨਾ ਦੇ ਦੌਰਾਨ ਉਹ ਘਰ ਵਿੱਚ ਇਕੱਲਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਦੋਸ਼ੀ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਅੰਮ੍ਰਿਤਸਰ ਚ ਨਿਹੰਗ ਨੇ ਕੀਤਾ ਨੌਜਵਾਨ ਦਾ ਕਤਲ: ਛੱਤ ਰਾਹੀਂ ਘਰ ਚ ਦਾਖਲ ਹੋ ਕੇ ਤਲਵਾਰ ਨਾਲ ਵੱਢਿਆ, ਪਹਿਲਾਂ ਵੀ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ
Follow Us On

ਅੰਮ੍ਰਿਤਸਰ ਦੇ ਵੇਰਕਾ ਬਲਾਕ ਦੇ ਪਿੰਡ ਜਹਾਂਗੀਰ ਤੋਂ ਬੇਹੱਦ ਹੀ ਦੁਖਦਈ ਖ਼ਬਰ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਨੌਜਵਾਨ ਦਾ ਨਿਹੰਗ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਨਿਹੰਗ ਸੁਖਦੇਵ ਸਿੰਘ ਨੇ ਘਰ ‘ਚ ਦਾਖਲ ਹੋਇਆ ਅਤੇ ਉਸ ਨੇ ਨੌਜਵਾਨ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।

ਇਸ ਦੌਰਾਨ ਮਲਕੀਤ ਦੀ ਮੌਤ ਹੋ ਗਈ। ਦੱਸ ਦਈਏ ਕਿ ਮਲਕੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਘਟਨਾ ਦੇ ਦੌਰਾਨ ਉਹ ਘਰ ਵਿੱਚ ਇਕੱਲਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਦੋਸ਼ੀ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਛੱਤ ਰਾਹੀਂ ਘਰ ‘ਚ ਵੜੇ

ਜਾਣਕਾਰੀ ਮੁਤਾਬਕ ਨਿਹੰਗ ਦੀ ਉਕਤ ਨੌਜਵਾਨ ਨਾਲ ਪੁਰਾਣੀ ਰੰਜਿਸ਼ ਸੀ, ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਜਦੋਂ ਨਿਹੰਗ ਸਿੰਘ ਨੇ ਨੌਜਵਾਨ ਨੂੰ ਘਰ ‘ਚ ਇਕੱਲਾ ਦੇਖਿਆ ਤਾਂ ਛੱਤ ਰਾਹੀਂ ਘਰ ‘ਚ ਦਾਖਲ ਹੋ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਥਿਆਰ ਨਾਲ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਘਰ ਨੇੜੇ ਨਿਹੰਗ ਸਿੰਘ ਰਹਿੰਦਾ ਹੈ ਅਤੇ ਰਾਤ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ ਸੀ।

ਘਰ ‘ਚ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ

ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਪਰਿਵਾਰਕ ਮੈਂਬਰ ਸ਼ਹਿਰ ਤੋਂ ਬਾਹਰ ਗਏ ਹੋਏ ਸਨ। ਵੀਰਵਾਰ ਸਵੇਰੇ ਜਦੋਂ ਉਸ ਦੇ ਮਾਤਾ-ਪਿਤਾ ਘਰ ਆਏ ਤਾਂ ਉਨ੍ਹਾਂ ਨੇ ਮਲਕੀਤ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਘਰ ‘ਚ ਪਈ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੇ ਪਰਿਵਾਰ ਨੇ ਜਾਰੀ ਕੀਤਾ ਜਨਤਕ ਨੋਟਿਸ, ਕਿਹਾ- ਨਿਵੇਸ਼ਕਾਂ ਦੇ ਪੈਸੇ ਕਰਨਗੇ ਵਾਪਸ