ਅੰਮ੍ਰਿਤਸਰ ‘ਚ NRI ‘ਤੇ ਹਮਲਾ ਕਰਨ ਵਾਲੇ ਸ਼ੂਟਰ ਗ੍ਰਿਫ਼ਤਾਰ, ਪੁਲਿਸ ਨੇ ਹੁਸ਼ਿਆਰਪੁਰ ਤੋਂ 3 ਨੂੰ ਕੀਤਾ ਕਾਬੂ

Updated On: 

26 Aug 2024 13:36 PM

Amritsar NRI Attack Case: ਪੁਲਿਸ ਨੇ ਘਰ ਵਿੱਚ ਦਾਖ਼ਲ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਦੀ ਪਹਿਲਾਂ ਹੀ ਪਛਾਣ ਕਰ ਲਈ ਸੀ। ਪਛਾਣੇ ਗਏ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਉਨ੍ਹਾਂ ਖ਼ਿਲਾਫ਼ ਗੰਭੀਰ ਅਪਰਾਧਾਂ ਦੇ ਕਰੀਬ 10 ਕੇਸ ਦਰਜ ਹਨ। ਇਨ੍ਹਾਂ ਕੇਸਾਂ ਵਿੱਚ ਐਨਡੀਪੀਐਸ ਐਕਟ ਦੇ ਅਧੀਨ ਅਪਰਾਧ, ਯੋਜਨਾਬੱਧ ਕਤਲ ਅਤੇ ਚੋਰੀ ਵੀ ਸ਼ਾਮਲ ਹਨ।

ਅੰਮ੍ਰਿਤਸਰ ਚ NRI ਤੇ ਹਮਲਾ ਕਰਨ ਵਾਲੇ ਸ਼ੂਟਰ ਗ੍ਰਿਫ਼ਤਾਰ, ਪੁਲਿਸ ਨੇ ਹੁਸ਼ਿਆਰਪੁਰ ਤੋਂ 3 ਨੂੰ ਕੀਤਾ ਕਾਬੂ
Follow Us On

Amritsar NRI Attack Case: ਅੰਮ੍ਰਿਤਸਰ ਦੇ ਦਬੁਰਜੀ ਵਿੱਚ ਐਨਆਰਆਈ ਤੇ ਹਮਲਾ ਕਰਨ ਵਾਲੇ ਦੋ ਸ਼ੂਟਰਾਂ ਸਮੇਤ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਸ਼ਿਆਰਪੁਰ ‘ਚ ਇਨ੍ਹਾਂ ਤਿੰਨਾਂ ਸ਼ੂਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ, ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਲੈ ਆਈ ਹੈ।

ਹੁਸ਼ਿਆਰਪੁਰ ਪੁਲਿਸ ਨੇ ਇਸ ਮਾਮਲੇ ‘ਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਤੋਂ ਇਸ ਮਾਮਲੇ ‘ਚ ਸਹਾਇਤਾ ਮੰਗੀ ਸੀ। ਉਨ੍ਹਾਂ ਨੇ ਸੂਚਨਾ ਦਿੱਤੀ ਸੀ ਅੰਮ੍ਰਿਤਸਰ ਚ ਇੱਕ ਵਾਰਦਾਤ ਨੂੰ ਅੰਜਾਮ ਦੇ ਕੇ ਹੁਸ਼ਿਆਰਪੁਰ ‘ਚ ਕੁਝ ਮੁਲਜ਼ਮ ਆ ਕੇ ਲੁਕੇ ਹੋਏ ਹਨ। ਇਸ ਸਬੰਧ ‘ਚ ਪੁਲਿਸ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਫੜ੍ਹਨ ਵਿੱਚ ਕਾਮਯਾਬੀ ਮਿਲੀ ਹੈ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਇਨ੍ਹਾਂ ਨੂੰ ਲਿਜਾਇਆ ਜਾ ਰਿਹਾ ਹੈ।

ਪੁਲਿਸ ਨੇ ਪਹਿਲਾਂ ਕਰ ਲਈ ਸੀ ਪਛਾਣ

ਪੁਲਿਸ ਨੇ ਘਰ ਵਿੱਚ ਦਾਖ਼ਲ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਦੀ ਪਹਿਲਾਂ ਹੀ ਪਛਾਣ ਕਰ ਲਈ ਸੀ। ਪਛਾਣੇ ਗਏ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਉਨ੍ਹਾਂ ਖ਼ਿਲਾਫ਼ ਗੰਭੀਰ ਅਪਰਾਧਾਂ ਦੇ ਕਰੀਬ 10 ਕੇਸ ਦਰਜ ਹਨ। ਇਨ੍ਹਾਂ ਕੇਸਾਂ ਵਿੱਚ ਐਨਡੀਪੀਐਸ ਐਕਟ ਦੇ ਅਧੀਨ ਅਪਰਾਧ, ਯੋਜਨਾਬੱਧ ਕਤਲ ਅਤੇ ਚੋਰੀ ਵੀ ਸ਼ਾਮਲ ਹਨ। ਮੁਲਜ਼ਮ ਕਪੂਰਥਲਾ ਜੇਲ੍ਹ ਤੋਂ ਜ਼ਮਾਨਤ ਤੇ ਬਾਹਰ ਆਏ ਹੋਏ ਸਨ। ਘਟਨਾ ਦੇ ਬਾਅਦ ਤੋਂ ਹੀ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਰਲ ਗਰੁੱਪ ਦੇ ਮਾਲਕ ਨਿਰਮਲ ਭੰਗੂ ਦੀ ਮੌਤ, 45 ਹਜ਼ਾਰ ਕਰੋੜ ਦੇ ਘੁਟਾਲੇ ਦਾ ਸੀ ਮਾਸਟਰਮਾਈਂਡ

ਕੱਲ੍ਹ ਕੀਤਾ ਸੀ 5 ਗ੍ਰਿਫ਼ਤਾਰ

ਐਨਆਰਆਈ ਤੇ ਹਮਲਾ ਕਰਨ ਦੇ ਮਾਮਲੇ ਚ ਕੱਲ੍ਹ ਵੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਸੀ। ਪੁਲਿਸ ਨੇ ਪੀੜਤ ਦੇ ਸਹੁਰੇ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਵਾਰਦਾਤ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰੇ ਦੇ ਜਰੀਏ ਇਹਨਾਂ ਨੌਜਵਾਨ ਮੁਲਜ਼ਮਾਂ ਦਾ ਪਤਾ ਲਗਾਇਆ ਸੀ। ਇਹ ਅੰਮ੍ਰਿਤਸਰ ਦੇ ਇੱਕ ਹੋਟਲ ਦੇ ਵਿੱਚ ਰੁਕੇ ਸਨ। ਪੁਲਿਸ ਨੇ ਉਸ ਹੋਟਲ ‘ਚ ਜਾ ਕੇ ਹੋਟਲ ਦੇ ਵਿੱਚ ਕੰਮ ਕਰ ਰਹੇ ਨੌਜਵਾਨ ਨੂੰ ਪੁੱਛਗਿੱਛ ਕੀਤੀ ਸੀ।

Exit mobile version