ਅੰਮ੍ਰਿਤਸਰ ‘ਚ ਪਾਸਟਰ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਲੱਗੇ ਇਲਜ਼ਾਮ, ਸਤਿਕਾਰ ਕਮੇਟੀ ਦੇ ਆਗੂਆਂ ਨੇ ਕੀਤੀ ਕਾਰਵਾਈ ਮੰਗ

Updated On: 

14 Sep 2024 14:30 PM

Guru Granth Sahib Desecration: ਆਗੂ ਮੁੱਛਲ ਨੇ ਕਿਹਾ ਕਿ ਔਰਤ ਕਮਰੇ ਦੇ ਵਿੱਚ ਨੰਗੇ ਸਿਰ ਆਉਂਦੀ ਜਾਂਦੀ ਸੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੀ ਸੀ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਬਾਰੇ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਫੋਨ ਕੀਤਾ ਹੈ।

ਅੰਮ੍ਰਿਤਸਰ ਚ ਪਾਸਟਰ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਲੱਗੇ ਇਲਜ਼ਾਮ, ਸਤਿਕਾਰ ਕਮੇਟੀ ਦੇ ਆਗੂਆਂ ਨੇ ਕੀਤੀ ਕਾਰਵਾਈ ਮੰਗ
Follow Us On

Guru Granth Sahib Desecration: ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀਆਂ ਦਾ ਦੌਰ ਵੱਧਦਾ ਜਾ ਰਿਹਾ ਹੈ। ਗੱਲ ਕਰੀਏ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜਾ ਮਾਮਲਾ ਹੈ ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗੇ ਹਨ। ਇਸ ਸੰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂ ਪਹੁੰਚੇ ਅਤੇ ਉਹਨਾਂ ਵੱਲੋਂ ਹਲਾਤਾਂ ਦਾ ਜਾਇਜ਼ਾ ਲਿੱਤਾ ਗਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਯੋਗ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਵਾਈਟ ਐਵਨ ਦੇ ਵਿੱਚ ਇੱਕ ਘਰ ਦੇ ਵਿੱਚ ਇਸਾਈ ਧਰਮ ਦੇ ਪਾਸਟਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਪਾਸਟਰ ਵੱਲੋਂ ਇੱਕ ਕਮਰੇ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ, ਜਦਕਿ ਬਿਲਕੁਲ ਉਸਦੇ ਨਾਲ ਦੇ ਕਮਰੇ ਦੇ ਵਿੱਚ ਉਹ ਆਪਣੇ ਇਸਾਈ ਧਰਮ ਦਾ ਪ੍ਰਚਾਰ ਕਰਦੇ ਸੀ। ਉਹਨਾਂ ਕਿਹਾ ਕਿ ਜਿਸ ਕਮਰੇ ਵਿੱਚ ਉਹਨਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਗਿਆ ਸੀ ਉਸ ਕਮਰੇ ਦੇ ਵਿੱਚ ਇੱਕ ਔਰਤ ਵੱਲੋਂ ਘਰੇਲੂ ਸਮਾਨ ਵੀ ਰੱਖਿਆ ਗਿਆ ਸੀ।

ਆਗੂ ਮੁੱਛਲ ਨੇ ਕਿਹਾ ਕਿ ਔਰਤ ਕਮਰੇ ਦੇ ਵਿੱਚ ਨੰਗੇ ਸਿਰ ਆਉਂਦੀ ਜਾਂਦੀ ਸੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੀ ਸੀ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਬਾਰੇ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਫੋਨ ਕੀਤਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਰਾਮਸਰ ਤੋਂ ਪਾਲਕੀ ਸਾਹਿਬੀ ਭੇਜੀ ਜਾ ਰਹੀ ਹੈ, ਜਿਸ ਵਿੱਚ ਸਤਿਕਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਇਥੋਂ ਲਿਜਾਏ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਇਸ ਇਸਾਈ ਧਰਮ ਦੇ ਪੋਸਟਰ ਦੇ ਖਿਲਾਫ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।