ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਵੇਚਣ ਵਾਲੇ 12 ਤਸਕਰ ਕੀਤੇ ਗ੍ਰਿਫ਼ਤਾਰ, UP-ਗੁਜਰਾਤ ਤੱਕ ਸਨ ਲਿੰਕ

ਪੁਲਿਸ ਟੀਮਾਂ ਨੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ 'ਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ 'ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਮਹੀਨੇ ਦੀ ਲੰਮੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਰੀ ਤਸਵੀਰ ਸਾਹਮਣੇ ਆਈ ਹੈ।

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਵੇਚਣ ਵਾਲੇ 12 ਤਸਕਰ ਕੀਤੇ ਗ੍ਰਿਫ਼ਤਾਰ, UP-ਗੁਜਰਾਤ ਤੱਕ ਸਨ ਲਿੰਕ
Follow Us
lalit-sharma
| Published: 25 Dec 2023 10:10 AM

ਅੰਮ੍ਰਿਤਸਰ (Amritsar) ‘ਚ ਪੁਲਿਸ ਨੇ ਪੰਜਾਬ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਸਥਿਤ ਫਾਰਮਾ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡਜ਼ ਬਣਾਉਣ ਅਤੇ ਸਪਲਾਈ ਕਰਨ ਵਾਲੀਆਂ ਇਕਾਈਆਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ‘ਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ ‘ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇੱਕ ਮਹੀਨੇ ਦੀ ਲੰਮੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਰੀ ਤਸਵੀਰ ਸਾਹਮਣੇ ਆਈ ਹੈ।

ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਹ ਮੇਜਰ ਸਿੰਘ ਦੇ ਕਹਿਣ ‘ਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਇਸ ਨੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਜੇਲ੍ਹ ਅੰਦਰੋਂ ਮੇਜਰ ਸਿੰਘ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਮੇਜਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਉਸ ਦੇ ਖੁਲਾਸੇ ‘ਤੇ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਮੋਹਰ ਸਿੰਘ ਵਾਸੀ ਹਰੀਕੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਵ

ਵੱਖ-ਵੱਖ ਸੂਬਿਆਂ ਚੋਂ ਗ੍ਰਿਫ਼ਤਾਰੀ

ਇਸ ਮਾਮਲੇ ਦੀ ਹੋਰ ਢੁੰਗਾਈ ਤੋਂ ਬਾਅਦ ਜਾਂਚ ਕੀਤੀ ਗਈ ਜਿਸ ‘ਚ ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਚਿਨ ਕੁਮਾਰ ਵਾਸੀ ਕੋਸੀਕਲਾਂ ਜ਼ਿਲ੍ਹਾ ਮਥੁਰਾ ਤੋਂ ਫਾਰਮਾ ਡਰੱਗ ਸਪਲਾਈ ਮਿਲੀ ਸੀ। ਸਚਿਨ ਕੁਮਾਰ ਜ਼ਿਲ੍ਹਾ ਹਾਪੁੜ ਜੋ ਕੀ ਯੂਪੀ ਦਾ ਰਹਿਣ ਵਾਲਾ ਹੈ। ਇਹ ਇੱਥੇ ਐਲੀਚੈਮ ਫਾਰਮਾ ਦਾ ਮਾਲਕ ਹੈ। ਮੁਲਜ਼ਮ ਸਚਿਨ ਕੁਮਾਰ ਨੂੰ ਸੀਆਈਏ-1 ਦੀ ਟੀਮ ਨੇ ਗ੍ਰਿਫ਼ਤਾਰ ਕੀਤਾ।

ਸਚਿਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪਤਾ ਚੱਲਿਆ ਕਿ ਮਾਨਸਾ ਜੇਲ੍ਹ ਵਿੱਚ ਬੰਦ ਕੋਸੀਕਲਾਂ ਦੇ ਯੋਗੇਸ਼ ਕੁਮਾਰ ਨੇ ਰਿੰਕੂ ਨਾਲ ਮਿਲੀਭੁਗਤ ਕਰਕੇ ਇਲੀਕੇਮ ਫਾਰਮਾ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੇ ਸਨ। ਪੁਲਿਸ ਨੇ ਮਾਨਸਾ ਜੇਲ੍ਹ ਅੰਦਰੋਂ ਯੋਗੇਸ਼ ਕੁਮਾਰ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਸੀ ਅਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ। ਇਸ ਨੂੰ ਲੈ ਕੇ ਯੋਗੇਸ਼ ਕੁਮਾਰ ਤੇ ਸਚਿਨ ਨੇ ਖੁਲਾਸਾ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਗਲਾਸ ਫਾਰਮਾਸਿਊਟੀਕਲਜ਼ ਤੋਂ ਫਾਰਮਾ ਓਪੀਓਡ ਦੀ ਸਪਲਾਈ ਕਰ ਰਹੇ ਸਨ। ਸਚਿਨ ਕੁਮਾਰ ਨੇ ਦਿੱਲੀ ‘ਚ ਨਿਰਮਾਤਾਵਾਂ ਮਨੀਸ਼ ਅਤੇ ਰੇਖਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਫਾਰਮਾ ਓਪੀਓਡਜ਼ ਨੂੰ ਹਾਰਪੁੜ ਰਾਹੀਂ ਪੰਜਾਬ ਭੇਜਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਏਲੀਕੇਮ ਫਾਰਮਾ ਦੇ ਨਾਂਅ ‘ਤੇ ਹੋਲਸੇਲ ਯੂਨਿਟ ਦੇ ਜਾਅਲੀ ਦਸਤਾਵੇਜ਼ ਬਣਾਏ ਸਨ। ਨਿਰਮਾਤਾਵਾਂ ਨੇ ਯੋਗੇਸ਼ ਕੁਮਾਰ ਅਤੇ ਸਚਿਨ ਦੀ ਮਿਲੀਭੁਗਤ ਨਾਲ ਹਾਰਪੁੜ ਨੂੰ ਫਾਰਮਾ ਓਪੀਓਡ ਭੇਜੀ ਗਈ। ਹਾਰਪੁੜ ਤੋਂ ਖੇਪ ਆਗਰਾ ਵਿੱਚ ਆਕਾਸ਼ ਨੂੰ ਭੇਜੀ ਗਈ ਸੀ, ਜਿਸ ਨੂੰ ਅੱਗੇ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ।

12 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਦੀ ਇੱਕ ਪੁਲਿਸ ਟੀਮ ਨੇ ਏਟੀਐਸ ਗੁਜਰਾਤ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅਹਿਮਦਾਬਾਦ, ਗੁਜਰਾਤ ਵਿੱਚ ਗਲਾਸ ਫਾਰਮਾਸਿਊਟੀਕਲ ‘ਤੇ ਛਾਪਾ ਮਾਰਿਆ ਅਤੇ 14,72,220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਅਤੇ ਦੋਵੇਂ ਡਾਇਰੈਕਟਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਆਗਰਾ ਤੋਂ ਆਕਾਸ਼ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 18000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਟੀਮਾਂ ਨੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...