ਅੰਮ੍ਰਿਤਸਰ ਪੁਲਿਸ ਨੇ ਨਸ਼ਾ ਵੇਚਣ ਵਾਲੇ 12 ਤਸਕਰ ਕੀਤੇ ਗ੍ਰਿਫ਼ਤਾਰ, UP-ਗੁਜਰਾਤ ਤੱਕ ਸਨ ਲਿੰਕ | Amritsar police arrest 12 drug smuggler in from punjab up gujrat know full detail in punjabi Punjabi news - TV9 Punjabi

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਵੇਚਣ ਵਾਲੇ 12 ਤਸਕਰ ਕੀਤੇ ਗ੍ਰਿਫ਼ਤਾਰ, UP-ਗੁਜਰਾਤ ਤੱਕ ਸਨ ਲਿੰਕ

Published: 

25 Dec 2023 10:10 AM

ਪੁਲਿਸ ਟੀਮਾਂ ਨੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ 'ਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ 'ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਮਹੀਨੇ ਦੀ ਲੰਮੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਰੀ ਤਸਵੀਰ ਸਾਹਮਣੇ ਆਈ ਹੈ।

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਵੇਚਣ ਵਾਲੇ 12 ਤਸਕਰ ਕੀਤੇ ਗ੍ਰਿਫ਼ਤਾਰ, UP-ਗੁਜਰਾਤ ਤੱਕ ਸਨ ਲਿੰਕ
Follow Us On

ਅੰਮ੍ਰਿਤਸਰ (Amritsar) ‘ਚ ਪੁਲਿਸ ਨੇ ਪੰਜਾਬ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਸਥਿਤ ਫਾਰਮਾ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡਜ਼ ਬਣਾਉਣ ਅਤੇ ਸਪਲਾਈ ਕਰਨ ਵਾਲੀਆਂ ਇਕਾਈਆਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ‘ਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ ‘ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇੱਕ ਮਹੀਨੇ ਦੀ ਲੰਮੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਰੀ ਤਸਵੀਰ ਸਾਹਮਣੇ ਆਈ ਹੈ।

ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਹ ਮੇਜਰ ਸਿੰਘ ਦੇ ਕਹਿਣ ‘ਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਇਸ ਨੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਜੇਲ੍ਹ ਅੰਦਰੋਂ ਮੇਜਰ ਸਿੰਘ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਮੇਜਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਉਸ ਦੇ ਖੁਲਾਸੇ ‘ਤੇ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਮੋਹਰ ਸਿੰਘ ਵਾਸੀ ਹਰੀਕੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਵੱਖ-ਵੱਖ ਸੂਬਿਆਂ ਚੋਂ ਗ੍ਰਿਫ਼ਤਾਰੀ

ਇਸ ਮਾਮਲੇ ਦੀ ਹੋਰ ਢੁੰਗਾਈ ਤੋਂ ਬਾਅਦ ਜਾਂਚ ਕੀਤੀ ਗਈ ਜਿਸ ‘ਚ ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਚਿਨ ਕੁਮਾਰ ਵਾਸੀ ਕੋਸੀਕਲਾਂ ਜ਼ਿਲ੍ਹਾ ਮਥੁਰਾ ਤੋਂ ਫਾਰਮਾ ਡਰੱਗ ਸਪਲਾਈ ਮਿਲੀ ਸੀ। ਸਚਿਨ ਕੁਮਾਰ ਜ਼ਿਲ੍ਹਾ ਹਾਪੁੜ ਜੋ ਕੀ ਯੂਪੀ ਦਾ ਰਹਿਣ ਵਾਲਾ ਹੈ। ਇਹ ਇੱਥੇ ਐਲੀਚੈਮ ਫਾਰਮਾ ਦਾ ਮਾਲਕ ਹੈ। ਮੁਲਜ਼ਮ ਸਚਿਨ ਕੁਮਾਰ ਨੂੰ ਸੀਆਈਏ-1 ਦੀ ਟੀਮ ਨੇ ਗ੍ਰਿਫ਼ਤਾਰ ਕੀਤਾ।

ਸਚਿਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪਤਾ ਚੱਲਿਆ ਕਿ ਮਾਨਸਾ ਜੇਲ੍ਹ ਵਿੱਚ ਬੰਦ ਕੋਸੀਕਲਾਂ ਦੇ ਯੋਗੇਸ਼ ਕੁਮਾਰ ਨੇ ਰਿੰਕੂ ਨਾਲ ਮਿਲੀਭੁਗਤ ਕਰਕੇ ਇਲੀਕੇਮ ਫਾਰਮਾ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੇ ਸਨ। ਪੁਲਿਸ ਨੇ ਮਾਨਸਾ ਜੇਲ੍ਹ ਅੰਦਰੋਂ ਯੋਗੇਸ਼ ਕੁਮਾਰ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਸੀ ਅਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ।

ਇਸ ਨੂੰ ਲੈ ਕੇ ਯੋਗੇਸ਼ ਕੁਮਾਰ ਤੇ ਸਚਿਨ ਨੇ ਖੁਲਾਸਾ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਗਲਾਸ ਫਾਰਮਾਸਿਊਟੀਕਲਜ਼ ਤੋਂ ਫਾਰਮਾ ਓਪੀਓਡ ਦੀ ਸਪਲਾਈ ਕਰ ਰਹੇ ਸਨ। ਸਚਿਨ ਕੁਮਾਰ ਨੇ ਦਿੱਲੀ ‘ਚ ਨਿਰਮਾਤਾਵਾਂ ਮਨੀਸ਼ ਅਤੇ ਰੇਖਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਫਾਰਮਾ ਓਪੀਓਡਜ਼ ਨੂੰ ਹਾਰਪੁੜ ਰਾਹੀਂ ਪੰਜਾਬ ਭੇਜਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਏਲੀਕੇਮ ਫਾਰਮਾ ਦੇ ਨਾਂਅ ‘ਤੇ ਹੋਲਸੇਲ ਯੂਨਿਟ ਦੇ ਜਾਅਲੀ ਦਸਤਾਵੇਜ਼ ਬਣਾਏ ਸਨ। ਨਿਰਮਾਤਾਵਾਂ ਨੇ ਯੋਗੇਸ਼ ਕੁਮਾਰ ਅਤੇ ਸਚਿਨ ਦੀ ਮਿਲੀਭੁਗਤ ਨਾਲ ਹਾਰਪੁੜ ਨੂੰ ਫਾਰਮਾ ਓਪੀਓਡ ਭੇਜੀ ਗਈ। ਹਾਰਪੁੜ ਤੋਂ ਖੇਪ ਆਗਰਾ ਵਿੱਚ ਆਕਾਸ਼ ਨੂੰ ਭੇਜੀ ਗਈ ਸੀ, ਜਿਸ ਨੂੰ ਅੱਗੇ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ।

12 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਦੀ ਇੱਕ ਪੁਲਿਸ ਟੀਮ ਨੇ ਏਟੀਐਸ ਗੁਜਰਾਤ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅਹਿਮਦਾਬਾਦ, ਗੁਜਰਾਤ ਵਿੱਚ ਗਲਾਸ ਫਾਰਮਾਸਿਊਟੀਕਲ ‘ਤੇ ਛਾਪਾ ਮਾਰਿਆ ਅਤੇ 14,72,220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਅਤੇ ਦੋਵੇਂ ਡਾਇਰੈਕਟਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਆਗਰਾ ਤੋਂ ਆਕਾਸ਼ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 18000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਟੀਮਾਂ ਨੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਇਨ੍ਹਾਂ ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

Exit mobile version