ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 105 ਕਿਲੋ ਹੈਰੋਇਨ ਸਮੇਤ ਹਥਿਆਰ ਬਰਾਮਦ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਐਫਆਈਆਰ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨੀਅਨ (ਐਸਐਸਓਸੀ) ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਕੱਲ੍ਹ ਇੱਕ ਖੇਪ ਜ਼ਬਤ ਕੀਤੀ ਗਈ ਸੀ, ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਸ ਬਰਾਮਦਗੀ ਸਬੰਧੀ ਜਾਣਕਾਰੀ ਮਿਲੀ ਸੀ।
ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 105 ਕਿਲੋ ਹੈਰੋਇਨ ਸਮੇਤ ਹਥਿਆਰ ਬਰਾਮਦ
ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਪੱਧਰ ਦੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਕਸਬੇ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਕਰੀਬ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਦਾ ਆਗੂ ਨਵਪ੍ਰੀਤ ਸਿੰਘ ਉਰਫ਼ ਭੁੱਲਰ ਉਕਤ ਨੈੱਟਵਰਕ ਨੂੰ ਵਿਦੇਸ਼ ਤੋਂ ਚਲਾ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਸਾਰੀਆਂ ਖੇਪਾਂ ਸਰਹੱਦ ਪਾਰ ਪਾਕਿਸਤਾਨ ਤੋਂ ਆਈਆਂ ਸਨ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 500 ਕਰੋੜ ਰੁਪਏ ਤੋਂ ਵੱਧ ਹੈ।
#Biggest Heroin seizure in #Punjab: In an intelligence-led operation, @PunjabPoliceInd busts a cross-border smuggling racket and apprehends two associates of Foreign-based drug smuggler Navpreet Singh @ Nav Bhullar and recovers 105 Kg Heroin, 31.93 Kg Caffeine Anhydrous, 17 Kg pic.twitter.com/D8EdVABCCC
— DGP Punjab Police (@DGPPunjabPolice) October 27, 2024
ਇਨਪੁਟ ਤੋਂ ਬਾਅਦ ਐਕਸ਼ਨ ਚ ਵਿਭਾਗ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਐਫਆਈਆਰ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨੀਅਨ (ਐਸਐਸਓਸੀ) ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਕੱਲ੍ਹ ਇੱਕ ਖੇਪ ਜ਼ਬਤ ਕੀਤੀ ਗਈ ਸੀ, ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਸ ਬਰਾਮਦਗੀ ਸਬੰਧੀ ਜਾਣਕਾਰੀ ਮਿਲੀ ਸੀ। ਪੁਲਸ ਪਿਛਲੇ ਕਾਫੀ ਸਮੇਂ ਤੋਂ ਉਕਤ ਇਲਾਕੇ ‘ਚ ਜਾਲ ਲਗਾ ਰਹੀ ਸੀ ਅਤੇ ਰੇਕੀ ਕਰ ਰਹੀ ਸੀ।
ਇਹ ਵੀ ਪੜ੍ਹੋ
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸਾਰੇ ਨਸ਼ੇ ਜਲ ਮਾਰਗਾਂ ਰਾਹੀਂ ਪੰਜਾਬ ਪਹੁੰਚਾਏ ਗਏ ਹਨ। ਇਸ ਖੇਪ ਦੇ ਨਾਲ ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਲ ਮਾਰਗਾਂ ਰਾਹੀਂ ਕੀਤੀ ਜਾਂਦੀ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ।
