ਅੰਮ੍ਰਿਤਸਰ ਚ ਅੰਤਰਰਾਸ਼ਟਰੀ ਹਥਿਆਰ ਸਪਲਾਈ ਮਾਡਿਊਲ ਦਾ ਮੁਲਜ਼ਮ ਕਾਬੂ, ਵੱਡੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ
International Arms Supply Module Arrested in Amritsar: ਪੰਜਾਬ ਪੁਲਿਸ ਅਪਰਾਧਿਕ ਸਰਗਰਮੀਆਂ ਖਿਲਾਫ ਲਗਾਤਾਰ ਐਕਸ਼ਨ ਵਿੱਚ ਹੈ। ਤਾਜਾ ਮਾਮਲੇ ਵਿੱ ਅੰਮ੍ਰਿਤਸਰ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿਹਾਤੀ ਪੁਲਿਸ ਨੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦਾ ਸਿੱਧਾ ਸਬੰਧ ਪਾਕਿਸਤਾਨ ਵਿੱਚ ਬੈਠੇ ਹਥਿਆਰ ਸਪਲਾਇਰਾਂ ਨਾਲ ਸੀ। ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਇੱਕ ਅੰਤਰਰਾਸ਼ਟਰੀ ਹਥਿਆਰ ਸਪਲਾਈ ਮਾਡਿਊਲ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਮੁਲਜ਼ਮ, ਆਕਾਸ਼ਦੀਪ ਸਿੰਘ, ਗੈਰ-ਕਾਨੂੰਨੀ ਹਥਿਆਰ ਸਪਲਾਈ ਕਾਰੋਬਾਰ ਵਿੱਚ ਸਰਗਰਮ ਸੀ।ਇਹ ਕਾਰਵਾਈ ਉਸ ਵੇਲ੍ਹੇ ਕੀਤੀ ਗਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਪਾਕਿਸਤਾਨੀ ਤਸਕਰ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੇ ਉਦੇਸ਼ ਨਾਲ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ ਅਤੇ ਸਥਾਨਕ ਨੈੱਟਵਰਕਾਂ ਰਾਹੀਂ ਉਨ੍ਹਾਂ ਨੂੰ ਅੱਗੇ ਸਪਲਾਈ ਕਰ ਰਹੇ ਸਨ।
ਗ੍ਰਿਫ਼ਤਾਰੀ ਦੌਰਾਨ, ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਵਿੱਚ ਇੱਕ ਸਟਾਰ ਮਾਰਕ ਪਿਸਤੌਲ (.30 ਬੋਰ), ਇੱਕ ਪਿਸਤੌਲ (.30 ਬੋਰ), ਇੱਕ PX5 ਪਿਸਤੌਲ (.30 ਬੋਰ), ਇੱਕ Glock Gen-19 ਪਿਸਤੌਲ (9mm), ਛੇ ਰੌਂਦ (.30 ਬੋਰ), ਅਤੇ ਇੱਕ ਮੋਬਾਈਲ ਫੋਨ ਸ਼ਾਮਲ ਸਨ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਇਹ ਜ਼ਬਤ ਦਰਸਾਉਂਦੀ ਹੈ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
In a major intelligence-led operation, Amritsar Rural Police cracked a cross-border arms supply module.
Amritsar Rural Police apprehended Akashdeep Singh, involved in the circulation of illegal weapons, and recovered multiple foreign-made pistols, live ammunition, and a mobile pic.twitter.com/zHqSTyelxg — DGP Punjab Police (@DGPPunjabPolice) December 11, 2025
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧਾ ਸਬੰਧ ਸੀ ਅਤੇ ਉਹ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਸੀ। ਪੁਲਿਸ ਹੁਣ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਹੋਰ ਸਾਥੀਆਂ ਤੱਕ ਪਹੁੰਚਣ ਲਈ ਹੋਰ ਜਾਂਚ ਕਰ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਸ਼ਖਸ ਤੋਂ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ
ਨਾਪਾਕ ਹਰਕਤਾਂ ਤੇ ਲੱਗ ਰਹੀ ਲਗਾਮ
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਲਗਾਤਾਰ ਬਾਰਡਰ ਪਾਰੋਂ ਹੋਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਖਿਲਾਫ਼ ਐਕਸ਼ਨ ਵਿੱਚ ਹੈ। ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਖੁਦ ਅਜਿਹੇ ਮਾਮਲਿਆਂ ਨੂੰ ਨੇੜਿਓ ਦੇਖ ਰਹੇ ਹਨ। ਉਨ੍ਹਾਂ ਦੀ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਕੋਈ ਵੀ ਅਪਰਾਧੀ ਖੁੱਲ੍ਹਾ ਨਾ ਘੁੰਮ ਸਕੇ। ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਢੁਕਵੀਂ ਸਜਾ ਦੁਆਈ ਜਾਵੇ।


