AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ 2 ਹੈਂਡ ਗ੍ਰਨੇਡ ਸਮੇਤ ਫੜਿਆ ਗਿਆ ਖ਼ਤਰਨਾਕ ਮੁਲਜ਼ਮ, ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਨਾਲ ਜੁੜੇ ਤਾਰ

ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਯੂ.ਏ.ਪੀ.ਏ.) ਅਤੇ ਆਰਮਜ਼ ਐਕਟ ਨਾਲ ਸਬੰਧਤ ਗੰਭੀਰ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਅੰਮ੍ਰਿਤਸਰ 'ਚ 2 ਹੈਂਡ ਗ੍ਰਨੇਡ ਸਮੇਤ ਫੜਿਆ ਗਿਆ ਖ਼ਤਰਨਾਕ ਮੁਲਜ਼ਮ, ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਨਾਲ ਜੁੜੇ ਤਾਰ
ਅੰਮ੍ਰਿਤਸਰ ‘ਚ 2 ਹੈਂਡ ਗ੍ਰਨੇਡ ਸਣੇ ਮੁਲਜ਼ਮ ਕਾਬੂ, ਕਮਲ ਕੌਰ ਕਤਲ ‘ਚ ਸੀ ਲੋੜੀਂਦਾ
lalit-sharma
| Updated On: 06 Feb 2026 10:56 AM IST

ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਯੂ.ਏ.ਪੀ.ਏ.) ਅਤੇ ਆਰਮਜ਼ ਐਕਟ ਨਾਲ ਸਬੰਧਤ ਗੰਭੀਰ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਮੁਲਜ਼ਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਰੂਪੋਸ਼ ਹੋ ਗਿਆ ਸੀ ਅਤੇ ਲਗਾਤਾਰ ਪੁਲਿਸ ਨੂੰ ਚਕਮਾ ਦੇ ਰਿਹਾ ਸੀ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਕਤਲ ਕਾਂਡ ਵਿੱਚ ਸੀ ਲੋੜੀਂਦਾ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਬਠਿੰਡਾ ਦੀ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਕਤਲ ਕਾਂਡ ਦੀ ਜਾਂਚ ਦੌਰਾਨ ਉਸ ਦੇ ਨਾਲ ਸਹਿ-ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਨਾਮ ਵੀ ਸਾਹਮਣੇ ਆਇਆ ਹੈ। ਪੁਲਿਸ ਪੜਤਾਲ ਵਿੱਚ ਇਹ ਵੀ ਸਪੱਸ਼ਟ ਹੋਇਆ ਹੈ ਕਿ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਕਈ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਹੈਰੀਟੇਜ ਸਟ੍ਰੀਟ ਵਿਖੇ ਬੁੱਤਾਂ ਦੀ ਭੰਨ-ਤੋੜ ਦਾ ਇਲਜ਼ਾਮ

ਰਣਜੀਤ ਸਿੰਘ ‘ਤੇ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਹੈਰੀਟੇਜ ਸਟ੍ਰੀਟ ਖੇਤਰ ਵਿੱਚ ਲੱਗੇ ਬੁੱਤਾਂ ਦੀ ਭੰਨ-ਤੋੜ ਕਰਨ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਵੀ ਗੰਭੀਰ ਦੋਸ਼ ਹਨ। ਪੁਲਿਸ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਜਨਤਕ ਸ਼ਾਂਤੀ ਨੂੰ ਭੰਗ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਹੁੰਦੀਆਂ ਹਨ, ਜਿਸ ਕਾਰਨ ਮੁਲਜ਼ਮ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਸੀ।

ਨੈੱਟਵਰਕ ਅਤੇ ਸਾਥੀਆਂ ਦੀ ਭਾਲ ਸ਼ੁਰੂ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਹੁਣ ਉਸ ਦੇ ਅਪਰਾਧਿਕ ਨੈੱਟਵਰਕ, ਮਦਦਗਾਰਾਂ ਅਤੇ ਹੋਰ ਅਪਰਾਧਿਕ ਮਾਮਲਿਆਂ ਨਾਲ ਜੁੜੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸਬੰਧਤ ਮਾਮਲਿਆਂ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੰਗਠਿਤ ਅਪਰਾਧ ਅਤੇ ਜਨਤਕ ਸੁਰੱਖਿਆ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿਰੁੱਧ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਹੈ। ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...