ਸਾਢੇ 7 ਕਿਲੋਂ ਹੈਰੋਇਨ ਸਮੇਤ 2 ਮੁਲਜ਼ਮ ਕਾਬੂ, ਡੀਜੀਪੀ ਨੇ ਦਿੱਤੀ ਜਾਣਕਾਰੀ

Published: 

11 Jun 2024 10:49 AM

ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਸਾਢੇ 7 ਕਿਲੋਂ ਹੈਰੋਇਨ ਸਮੇਤ 2 ਮੁਲਜ਼ਮ ਕਾਬੂ, ਡੀਜੀਪੀ ਨੇ ਦਿੱਤੀ ਜਾਣਕਾਰੀ

ਫੜ੍ਹੀ ਗਈ ਨਸ਼ੇ ਦੀ ਖੇਪ

Follow Us On

ਨਸ਼ਿਆਂ ਖਿਲਾਫ਼ ਕੰਮ ਕਰ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਗਿਰੋਹ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਸਮੇਤ 1 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਡਰੋਨ ਰਾਹੀਂ ਆਈ ਸੀ ਹੈਰੋਇਨ

ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ ਸੀ। ਇਸ ਦੇ ਨਾਲ ਹੀ ਇਹ ਲੋਕ ਹੈਰੋਇਨ ਲੈ ਕੇ ਅੱਗੇ ਵੱਧ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਜੋ ਇੱਥੇ ਬੈਠ ਕੇ ਆਸਾਨੀ ਨਾਲ ਇਸ ਕੰਮ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਅਜਿਹੇ ਇੱਕ ਗਿਰੋਹ ਨੂੰ ਫੜ ਚੁੱਕੀ ਹੈ। ਜੋ ਬਰਸਾਤ ਦੇ ਮੌਸਮ ਦੌਰਾਨ ਨਦੀਆਂ ਰਾਹੀਂ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਸੀ।

Exit mobile version