ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਹੈਰੋਇਨ ਸਮੇਤ 3 ਕਾਬੂ
ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਇੱਕ ਵੱਡੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਕੋਲੋਂ 8 ਆਧੁਨਿਕ ਹਥਿਆਰ, 1 ਕਿਲੋ ਹੈਰੋਇਨ ਤੇ 2.9 ਲੱਖ ਰੁਪਏ ਦੀ ਡਰੱਗ ਮਨੀ ਅਤੇ 1 ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ।

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 3 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਟੀਮ ਨੇ 8 ਪਿਸਤੌਲ, 1 ਕਿਲੋ ਹੈਰੋਇਨ ਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕੋਲੋਂ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀ ਗੁਪਤ ਸੂਚਨਾ ਦੇ ਆਧਾਰ ‘ਤੇ ਮਿਲੀ ਜਾਣਕਾਰੀ ਤੋਂ ਬਾਅਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਾਕਿਸਤਾਨ ਸਥਿਤ ਤਸਕਰ ਸਿਕੰਦਰ ਨੂਰ ਨਾਲ ਜੁੜੇ ਹੋਏ ਹਨ। ਪੁੱਛਗਿੱਛ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਇੱਕ ਵੱਡੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਕੋਲੋਂ 8 ਆਧੁਨਿਕ ਹਥਿਆਰ, 1 ਕਿਲੋ ਹੈਰੋਇਨ ਤੇ 2.9 ਲੱਖ ਰੁਪਏ ਦੀ ਡਰੱਗ ਮਨੀ ਅਤੇ 1 ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ।
In a major intelligence-based operation, Counter Intelligence Amritsar busts a cross-border narcotics & illegal arms smuggling module with Pakistan links and apprehendes 3 operatives and recovers 8 sophisticated weapons (including Glock & Chinese-made weapons), 1 Kg Heroin and pic.twitter.com/ZlDTPbUwhN
— DGP Punjab Police (@DGPPunjabPolice) July 2, 2025
ਇਹ ਵੀ ਪੜ੍ਹੋ
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਭਾਰਤ-ਪਾਕਿ ਸਰਹੱਦ ਪਾਰ ਹਥਿਆਰਾਂ ਦੀ ਖੇਪ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ। ਮੁਲਜ਼ਮਾਂ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਦੇ ਗੈਂਗਸਟਰਾਂ ਨੂੰ ਇਹ ਹਥਿਆਰ ਵੰਡਣ ਦਾ ਕੰਮ ਸੌਂਪਿਆ ਗਿਆ ਸੀ। ਐਫਆਈਆਰ ਅੰਮ੍ਰਿਤਸਰ ਦੇ ਪੀਐਸ ਐਸਐਸਓਸੀ ਵਿਖੇ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।