ਅੰਮ੍ਰਿਤਸਰ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 3 ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ

Published: 

12 Dec 2023 17:46 PM

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰ ਵਿਅਕਤੀ ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਕਿੱਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਅੰਮ੍ਰਿਤਸਰ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 3 ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ
Follow Us On

ਅੰਮ੍ਰਿਤਸਰ ‘ਚ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਕਿੱਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰ ਵਿਅਕਤੀ ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਲੋਹਗੜ੍ਹ, ਰਸ਼ਪਾਲ ਸਿੰਘ ਵਾਸੀ ਪਿੰਡ ਹੁਸ਼ਿਆਰ ਨਗਰ, ਗੌਰਵ ਉਰਫ ਕਾਲੀ ਵਾਸੀ ਵਰਿਆਮ ਸਿੰਘ ਕਲੋਨੀ ਅਤੇ ਸਾਹਿਲ ਕੁਮਾਰ ਉਰਫ ਮੰਥਨ ਵਾਸੀ ਦੁਰਗਿਆਣਾ ਅੱਡਾ ਵਜੋਂ ਹੋਈ ਹੈ।

ਰੇਲਵੇ ਸਟੇਸ਼ਨ ਦੇ ਪਿਛਲੇ ਪਾਸੇ ਤੋਂ ਗ੍ਰਿਫ਼ਤਾਰੀ

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਇਨੋਵਾ ਕਾਰ (PB 11AX7843) ਵੀ ਜ਼ਬਤ ਕੀਤੀ, ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਿਹਾ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਸੀਆਈਏ ਸਟਾਫ-1 ਦੀ ਪੁਲਿਸ ਟੀਮ ਨੇ ਗੋਲਬਾਗ ਬੈਕਸਾਈਡ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਜਦੋਂ ਚਾਰੇ ਮੁਲਜ਼ਮ ਆਪਣੀ ਇਨੋਵਾ ਕਾਰ ਵਿੱਚ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਸੀਪੀ ਭੁੱਲਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਰਸ਼ਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਵਿੱਚ ਚੋਰੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਅਪਰਾਧਿਕ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਅੱਗੇ-ਪਿੱਛੇ ਲਿੰਕਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਨੂੰ ਟਰੇਸ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ

ਕਾਬੂ ਕੀਤੇ ਕਥਿਤ ਮੁਲਜ਼ਮਾਂ ਪਾਸੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੁੱਧ 10 ਦਸੰਬਰ, 2023 ਨੂੰ ਥਾਣਾ ਡੀ ਡਵੀਜ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।