ਅੰਮ੍ਰਿਤਸਰ ‘ਚ ਪੁਲਿਸ ਨੇ 10 ਹੱਥਿਆਰਾਂ ਸਮੇਤ 6 ਮੁਲਜ਼ਮਾਂ ਨੂੰ ਕੀਤਾ ਕਾਬੂ, ਪਾਕਿਸਤਾਨ ਨਾਲ ਦੱਸੇ ਜਾ ਰਹੇ ਲਿੰਕ

Updated On: 

22 Nov 2024 18:42 PM

Amritsar Police: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਰੇਟ ਪੁਲਿਸ ਦੇ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਵਿਦੇਸ਼ੀ 10 ਹਥਿਆਰਾਂ ਸਮੇਤ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁਝ ਹਥਿਆਰ ਕ੍ਰੋਸ ਬਾਰਡਰ ਦੇ ਜਰੀਏ ਭਾਰਤ ਪਹੁੰਚੇ ਹਨ ਅਤੇ ਇਸ ਦੇ ਵਿੱਚ ਜਿਆਦਾਤਰ ਨੌਜਵਾਨ ਬਟਾਲੇ ਨਾਲ ਸੰਬੰਧਿਤ ਹਨ।

ਅੰਮ੍ਰਿਤਸਰ ਚ ਪੁਲਿਸ ਨੇ 10 ਹੱਥਿਆਰਾਂ ਸਮੇਤ 6 ਮੁਲਜ਼ਮਾਂ ਨੂੰ ਕੀਤਾ ਕਾਬੂ, ਪਾਕਿਸਤਾਨ ਨਾਲ ਦੱਸੇ ਜਾ ਰਹੇ ਲਿੰਕ
Follow Us On

Amritsar Police: ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਦੇਸ਼ੀ ਹੈਂਡਲਰ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਬਾਰੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਰੇਟ ਪੁਲਿਸ ਦੇ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਵਿਦੇਸ਼ੀ 10 ਹਥਿਆਰਾਂ ਸਮੇਤ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁਝ ਹਥਿਆਰ ਕ੍ਰੋਸ ਬਾਰਡਰ ਦੇ ਜਰੀਏ ਭਾਰਤ ਪਹੁੰਚੇ ਹਨ ਅਤੇ ਇਸ ਦੇ ਵਿੱਚ ਜਿਆਦਾਤਰ ਨੌਜਵਾਨ ਬਟਾਲੇ ਨਾਲ ਸੰਬੰਧਿਤ ਹਨ। ਇੱਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੇ ਵਿੱਚੋਂ ਇੱਕ ਆਰੋਪੀ ਨੇ ਸਰਪੰਚੀ ਦੀ ਚੋਣ ਵੀ ਲੜੀ ਸੀ। ਫਿਲਹਾਲ ਇਹਨਾਂ ਦੇ ਪਾਕਿਸਤਾਨ ‘ਚ ਕਿੰਨਾਂ ਨਾਲ ਲਿੰਕ ਹਨ ਉਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਦਾ ਰਹਿਣ ਵਾਲਾ ਹੈ ਉਸਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਇਹਨਾਂ ਰਹਿੰਦੇ ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰ ਲਵੇਗੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਰਹਿੰਦੇ ਤਸਕਰਾਂ ਦੇ ਸੰਪਰਕ ਵਿੱਚ ਸਨ। ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਭਾਰਤੀ ਸਰਹੱਦ ਤੱਕ ਪਹੁੰਚਾ ਰਿਹਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 10 ਅਤਿ ਆਧੁਨਿਕ ਹਥਿਆਰ (3 ਗਲਾਕ 9 ਐਮ.ਐਮ. ਪਿਸਤੌਲ, (ਆਸਟਰੀਆ ਦੇ ਬਣੇ), 7 ਪਿਸਤੌਲ .32 ਬੋਰ) ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਅੰਮ੍ਰਿਤਸਰ ਦੇ ਵੇਰਕਾ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੇ ਪਿੱਛੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕਰ ਰਹੀ ਹੈ।

Exit mobile version