AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Bike Chor Arrested: ਅੰਮ੍ਰਿਤਸਰ ਪੁਲਿਸ ਦੇ ਹੱਥੇ ਚੜ੍ਹਿਆ ਬਾਈਕ ਚੋਰ, ਚੋਰੀ ਦੀਆਂ ਮੋਟਰਸਾਈਕਲਾਂ ਵੀ ਬਰਾਮਦ

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਹਿਰ ਵਿੱਚ ਨਾਕੇਬੰਦੀ ਕੀਤੀ, ਜਿਸ ਦੌਰਾਨ ਇੱਕ ਬਾਈਕ ਚੋਰ ਪੁਲਿਸ ਦੇ ਹੱਥੇ ਚੜ੍ਹ ਗਿਆ।

Bike Chor Arrested: ਅੰਮ੍ਰਿਤਸਰ ਪੁਲਿਸ ਦੇ ਹੱਥੇ ਚੜ੍ਹਿਆ ਬਾਈਕ ਚੋਰ, ਚੋਰੀ ਦੀਆਂ ਮੋਟਰਸਾਈਕਲਾਂ ਵੀ ਬਰਾਮਦ
lalit-sharma
| Published: 10 May 2023 19:54 PM IST
Share
ਅੰਮ੍ਰਿਤਸਰ ਨਿਊਜ: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ (Nauhihal Singh)ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ, ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਚੋਰੀ ਹੌਏ ਮੋਟਰਸਾਇਕਲ ਦੀ ਸ਼ਿਕਾਇਤ ਦਰਜ ਕੀਤੀ ਗਈ। ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਬਾਈਕ ਚੋਰਾਂ ਨੂੰ ਕਾਬੂ ਵੀ ਕਰ ਲਿਆ। ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਹਿਰ ਵਿੱਚ ਨਾਕੇਬੰਦੀ ਕੀਤੀ। ਇਸ ਦੌਰਾਨ ਇਕ ਮੋਟਰਸਾਇਕਲ ਤੇ ਆ ਰਹੇ ਵਿਅਕਤੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਰੁਕਣ ਦੀ ਥਾਂ ਭੱਜਣ ਲੱਗ ਪਿਆ। ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਕੋਲੋਂ ਮੋਟਰਸਾਈਕਲ ਦੇ ਕਾਗਜ਼ ਮੰਗੇ, ਪਰ ਉਹ ਦਿਖਾ ਨਹੀਂ ਸਕਿਆ। ਸ਼ੱਕ ਪੱਕਾ ਹੋਣ ਤੇ ਪੁਲਿਸ ਨੇ ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਕਬੂਲ ਕੀਤਾ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਅਦਾਲਤ ਵੱਲੋਂ ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਬੁੱਧਵਾਰ ਨੂੰ ਪੁੱਛਗਿਛ ਦੌਰਾਨ ਉਸ ਕੋਲੋਂ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਅਧੀਕਾਰੀ ਨੇ ਦੱਸਿਆ ਕਿ ਰਿਮਾਂਡ ਪੂਰਾ ਹੋਣ ਤੇ ਉਸ ਨੂੰ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...