ਅੰਮ੍ਰਿਤਸਰ ਨਿਊਜ: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ
ਨੌਨਿਹਾਲ ਸਿੰਘ (Nauhihal Singh)ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ, ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਚੋਰੀ ਹੌਏ ਮੋਟਰਸਾਇਕਲ ਦੀ ਸ਼ਿਕਾਇਤ ਦਰਜ ਕੀਤੀ ਗਈ। ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਬਾਈਕ ਚੋਰਾਂ ਨੂੰ ਕਾਬੂ ਵੀ ਕਰ ਲਿਆ।
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਹਿਰ ਵਿੱਚ
ਨਾਕੇਬੰਦੀ ਕੀਤੀ। ਇਸ ਦੌਰਾਨ ਇਕ ਮੋਟਰਸਾਇਕਲ ਤੇ ਆ ਰਹੇ ਵਿਅਕਤੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਰੁਕਣ ਦੀ ਥਾਂ ਭੱਜਣ ਲੱਗ ਪਿਆ। ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਕੋਲੋਂ ਮੋਟਰਸਾਈਕਲ ਦੇ ਕਾਗਜ਼ ਮੰਗੇ, ਪਰ ਉਹ ਦਿਖਾ ਨਹੀਂ ਸਕਿਆ।
ਸ਼ੱਕ ਪੱਕਾ ਹੋਣ ਤੇ ਪੁਲਿਸ ਨੇ ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਕਬੂਲ ਕੀਤਾ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਅਦਾਲਤ ਵੱਲੋਂ ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਬੁੱਧਵਾਰ ਨੂੰ ਪੁੱਛਗਿਛ ਦੌਰਾਨ ਉਸ ਕੋਲੋਂ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਅਧੀਕਾਰੀ ਨੇ ਦੱਸਿਆ ਕਿ ਰਿਮਾਂਡ ਪੂਰਾ ਹੋਣ ਤੇ ਉਸ ਨੂੰ
ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ