ਅੰਮ੍ਰਿਤਸਰ ਤੋਂ ਤਸਕਰ ਲੱਖਾ ਗ੍ਰਿਫਤਾਰ, ਪੁਲਿਸ ਨੇ 35 ਕਰੋੜ ਦੀ ਹੈਰੋਇਨ ਕੀਤੀ ਬਰਾਮਦ

Updated On: 

02 Jul 2024 13:08 PM

Smuggler Lakhbir Singh: ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਅੰਮ੍ਰਿਤਸਰ ਤੋਂ ਤਸਕਰ ਲੱਖਾ ਗ੍ਰਿਫਤਾਰ, ਪੁਲਿਸ ਨੇ 35 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਤੋਂ ਤਸਕਰ ਲੱਖਾ ਗ੍ਰਿਫਤਾਰ. @DGPPunjabPolice

Follow Us On

Smuggler Lakhbir Singh: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਇਹ ਵੀ ਪੜ੍ਹੋ: ਸਰਹੱਦੀ ਇਲਾਕੇ ਚ ਘੁਸਪੈਠ ਦੀ ਕਰ ਰਿਹਾ ਸੀ ਸ਼ਖ਼ਸ, BSF ਨੇ ਕੀਤਾ ਹਲਾਕ

ਤਰਨਤਾਰਨ ਤੋਂ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।