ਸਰਹੱਦ-ਪਾਰ ਆਈ 49 ਕਰੋੜ ਦੀ ਹੈਰੋਈਨ ਕਾਬੂ, ਹਥਿਆਰਾਂ ਸਮੇਤ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

Updated On: 

17 Jul 2024 13:28 PM

Cross Border Smuggler: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਇਹ 2 ਤਸਕਰ ਫੜੇ ਗਏ ਹਨ। ਇਹ ਪਾਕਿਸਤਾਨ ਤੋਂ ਭਾਰਤ 'ਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੀਆਂ ਹਨ।

ਸਰਹੱਦ-ਪਾਰ ਆਈ 49 ਕਰੋੜ ਦੀ ਹੈਰੋਈਨ ਕਾਬੂ, ਹਥਿਆਰਾਂ ਸਮੇਤ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

ਸੰਕੇਤਿਕ ਤਸਵੀਰ

Follow Us On

Cross Border Smuggler: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਖਿਲਾਫ਼ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਇਸ ਮਾਮਲੇ ‘ਤੇ DGP ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰ ਲਈ ਹੈ ਅਤੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਕਿਹਾ ਕਿ ਇਸ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਦੇ ਪਿੱਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗ ਸਕੇਗਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਇਹ 2 ਤਸਕਰ ਫੜੇ ਗਏ ਹਨ। ਇਹ ਪਾਕਿਸਤਾਨ ਤੋਂ ਭਾਰਤ ‘ਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੀਆਂ ਹਨ। ਇਸ ਤਸਕਰੀ ਗਰੋਹ ਦੇ ਸਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ: ਭਾਰਤੀ ਭਾਸ਼ਾਵਾਂ ਚ 22000 ਕਿਤਾਬਾਂ ਛਾਪਣ ਦੀ ਤਿਆਰੀ, ਕੇਂਦਰ ਸਰਕਾਰ ਦਾ ਨਵਾਂ ਪ੍ਰੋਜੈਕਟ

49 ਕਰੋੜ ਦੀ ਦੱਸੀ ਜਾ ਰਹੀ ਹੈਰੋਇਨ

ਪੁਲਿਸ ਨੇ ਅਨੁਸਾਰ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 49 ਕਰੋੜ ਰੁਪਏ ਤੱਕ ਦੱਸੀ ਜਾ ਰਹੀ ਹੈ। ਨਾਲ ਹੀ ਪੁਲਿਸ ਦਾ ਅੰਦਾਜ਼ਾ ਹੈ ਕਿ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਡਰੱਗ ਅਤੇ ਹਥਿਆਰ ਲਿਆਂਦੇ ਗਏ ਹੋ ਸਕਦੇ ਹਨ। ਇਸ ਸਬੰਧੀ ਸੀਨੀਅਰ ਅਧਿਕਾਰੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।