ਅੰਮ੍ਰਿਤਸਰ ‘ਚ ਡਰੱਗਸ ਅਤੇ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, ਪਾਕਿਸਤਾਨ ਨਾਲ ਜੁੜੇ 2 ਕਾਬੂ
Drug Weapon Smuggler Arrested in Amritsar: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਉਨ੍ਹਾਂ ਦੇ ਲਿੰਕ ਦੀ ਪਛਾਣ ਕਰ ਰਹੀ ਹੈ।
Photo@@cpamritsar
ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.108 ਕਿਲੋ ਹੈਰੋਇਨ, ਚਾਰ ਆਧੁਨਿਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਆਸਟ੍ਰੀਅਨ-ਬਣੇ 9 ਐਮਐਮ ਗਲੌਕ ਪਿਸਤੌਲ ਅਤੇ ਦੋ ਚੀਨੀ-ਬਣੇ .30 ਬੋਰ ਪਿਸਤੌਲ ਸ਼ਾਮਲ ਹਨ।
ਪੁੱਛਗਿੱਛ ਤੋਂ ਬਾਅਦ ਸਹਿ-ਮੁਲਜ਼ਮ ਕੈਰੋਂ ਗ੍ਰਿਫ਼ਤਾਰ
ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪਹਿਲੇ ਮੁਲਜਮ ਅਰਸ਼ਦੀਪ ਸਿੰਘ ਨੂੰ 2.6 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਤੋਂ ਬਾਅਦ ਸਹਿ-ਮੁਲਜ਼ਮ ਤਰਸੇਮ ਸਿੰਘ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ ਸਨ।
Taking firm action against crime, Commissionerate Police Amritsar has busted a module involved in cross-border smuggling of narcotics and weapons. During the operation, two accused—Arshdeep Singh alias Arsh and Tarsem Singh alias Kairon alias Pehlwan—were arrested. The police pic.twitter.com/DsfwoV0LGa — Commissionerate Police Amritsar (@cpamritsar) April 30, 2026
ਇੱਕ ਗੈਂਗਸਟਰ ਗੁਰਪ੍ਰੀਤ ਜੰਡਿਆਲਾ ਦਾ ਕਰੀਬੀ
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਰਸੇਮ ਸਿੰਘ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਕਰੀਬੀ ਸਾਥੀ ਹੈ, ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਤਰਸੇਮ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਕਤਲ ਦੀ ਕੋਸ਼ਿਸ਼ ਸਮੇਤ 16 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਅਨੁਸਾਰ, ਗੈਂਗਸਟਰ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਾਉਣ ਅਤੇ ਵਿਦੇਸ਼ ਭੇਜਣ ਦਾ ਵਾਅਦਾ ਕਰਕੇ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ।
