ਅੰਮ੍ਰਿਤਸਰ ‘ਚ ਨਸ਼ਾ ਤਸਕਰ ‘ਤੇ ਸਖ਼ਤ ਕਾਰਵਾਈ, ਬੁਲਡੋਜ਼ਰ ਨਾਲ ਢਹਾਇਆ ਘਰ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਦੇ ਖਿਲਾਫ ਇਹ 10ਵੀਂ ਕਾਰਵਾਈ ਹੈ। ਉਹਨਾਂ ਕਿਹਾ ਕਿ ਅੱਜ ਅਸੀਂ ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੇ ਕੋਟ ਖਾਲਸਾ ਇਲਾਕੇ ਦੇ ਆਕਾਸ਼ ਐਵਨਿਊ ਵਿਖੇ ਸੌਰਭ ਪ੍ਰਤਾਪ ਦੇ ਉੱਤੇ ਨਸ਼ਾ ਤਸਕਰੀ ਅਤੇ ਕ੍ਰਾਈਮ ਸਬੰਧੀ ਲਗਭਗ 25 ਮਾਮਲੇ ਦਰਜ ਹਨ।

ਅੰਮ੍ਰਿਤਸਰ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਇੱਕ ਹੋਰ ਵੱਡੇ ਨਸ਼ਾ ਤਸਕਰ ਸੌਰਭ ਪ੍ਰਤਾਪ ਦੇ ਘਰ ‘ਤੇ ਪੀਲਾ ਪੰਜਾ ਚਲਾਇਆ ਹੈ। ਇਸ ਮੁਲਜ਼ਮ ਦੇ ਖਿਲਾਫ਼ ਕਈ ਮਾਮਲੇ ਦਰਜ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਨਸ਼ਿਆ ਸਮੇਤ ਹੋਕ ਅਪਰਾਧਾਂ ਵਿੱਚ ਸਰਗਰਮ ਹੈ। ਪੁਲਿਸ ਨੇ ਮੁਲਜ਼ਮ ਦੇ ਸਾਰੇ ਜੁਰਮਾਂ ਦਾ ਵੇਰਵਾ ਵੀ ਦਿੱਤਾ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਦੇ ਖਿਲਾਫ ਇਹ 10ਵੀਂ ਕਾਰਵਾਈ ਹੈ। ਉਹਨਾਂ ਕਿਹਾ ਕਿ ਅੱਜ ਅਸੀਂ ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੇ ਕੋਟ ਖਾਲਸਾ ਇਲਾਕੇ ਦੇ ਆਕਾਸ਼ ਐਵਨਿਊ ਵਿਖੇ ਸੌਰਭ ਪ੍ਰਤਾਪ ਦੇ ਉੱਤੇ ਨਸ਼ਾ ਤਸਕਰੀ ਅਤੇ ਕ੍ਰਾਈਮ ਸਬੰਧੀ ਲਗਭਗ 25 ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਸੌਰਭ ਤੇ ਉਸ ਦਾ ਪੂਰਾ ਪਰਿਵਾਰ ਨਸ਼ਿਆਂ ਦੀ ਤਸਕਰੀ ਵਿੱਚ ਲਿੱਪਤ ਹੈ। ਪੁਲਿਸ ਨੇ ਪਹਿਲਾਂ ਵੀ ਉਸ ਕੋਲੋਂ 8 ਕਿਲੋ ਹੀਰੋਇਨ ਅਤੇ 6 ਕਿਲੋ ਅਫੀਮ ਬਰਾਮਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸੌਰਭ ਦਾ ਭਰਾ ਇਸ ਸਮੇਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਧੀ ਵੀ ਨਸ਼ੇ ਦੇ ਕੰਮ ਵਿੱਚ ਸ਼ਾਮਿਲ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਸੌਰਭ 2009 ਤੋਂ ਨਸ਼ੇ ਦੀ ਦੁਨੀਆਂ ਵਿੱਚ ਸਰਗਰਮ ਹੈ। ਹਾਲਾਂਕਿ ਇਹ ਫਿਲਹਾਲ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹਦੇ ਖਿਲਾਫ਼ ਮਾਨਸਾ ਦੇ ਵਿੱਚ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਨਾਭਾ ਜੇਲ੍ਹ ‘ਤੇ ਪਰਚਾ ਦਰਜ ਹੈ। ਇੱਕ ਪਰਚਾ ਹੁਸ਼ਿਆਰਪੁਰ ਦੇ ਵਿੱਚ ਵੀ ਪਰਚਾ ਦਰਜ ਹੈ।
ਮਾਮਲਿਆਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਬਠਿੰਡਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਹੈ। ਹੁਸ਼ਿਆਰਪੁਰ ਸਿਟੀ ਵਿੱਚ ਵੀ ਅੱਗ ਲਗਾਉਣ ਦਾ ਮਾਮਲਾ ਦਰਜ ਹੋਇਆ ਹੈ। ਸਾਲ 2009 ਤੋਂ ਇਹ ਕ੍ਰਾਈਮ ‘ਚ ਲਗਾਤਾਰ ਐਕਟਿਵ ਹੈ।
ਸੌਰਭ ਪ੍ਰਤਾਪ ਖ਼ਿਲਾਫ NDPS ਐਕਟ ਦੇ ਨਾਲ-ਨਾਲ ਕਈ ਹੋਰ ਗੰਭੀਰ ਮਾਮਲੇ ਵੀ ਦਰਜ ਹਨ। ਪੁਲਿਸ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਨਸ਼ਿਆਂ ਨਾਲ ਜੁੜੇ ਅਪਰਾਧੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਜੰਗ ਅਜੇ ਜਾਰੀ ਹੈ। ਹਰੇਕ ਅਜਿਹੇ ਅਪਰਾਧੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆंਦਾ ਜਾਵੇਗਾ।