ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, 4 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ
ਸੂਬੇ ਵਿੱਚ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਚੌਕਸੀ ਅਤੇ ਤੇਜ਼ ਕਾਰਵਾਈ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਡਿਊਲ ਨਾਲ ਜੁੜੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 9 ਘਾਤਕ ਹਥਿਆਰ ਬਰਾਮਦ ਕੀਤੇ ਹਨ। ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਸਾਂਝੀ ਕੀਤੀ।

ਸੂਬੇ ਵਿੱਚ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਚੌਕਸੀ ਅਤੇ ਤੇਜ਼ ਕਾਰਵਾਈ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਫੈਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਨੈੱਟਵਰਕ ਕਥਿਤ ਤੌਰ ‘ਤੇ ਇਟਲੀ ਸਥਿਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਨਾਲ ਕੰਮ ਕਰ ਰਿਹਾ ਸੀ।
ਇਸ ਕਾਰਵਾਈ ਦੌਰਾਨ, ਪੁਲਿਸ ਨੇ ਮਾਡਿਊਲ ਨਾਲ ਜੁੜੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 9 ਘਾਤਕ ਹਥਿਆਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਤੋਂ ਪੁੱਛਗਿੱਛ ਜਾਰੀ ਹੈ, ਜਿਸ ਕਾਰਨ ਪੂਰੇ ਨੈੱਟਵਰਕ ਦੀਆਂ ਪਰਤਾਂ ਹੌਲੀ-ਹੌਲੀ ਬੇਨਕਾਬ ਹੋ ਰਹੀਆਂ ਹਨ।
ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਸਾਂਝੀ ਕੀਤੀ।
ਪੰਜਾਬ ਪੁਲਿਸ ਵੱਲੋਂ ਜਾਂਚ ਜਾਰੀ
ਪੁਲਿਸ ਹੁਣ ਇਸ ਨੈੱਟਵਰਕ ਦੀ ਸਪਲਾਈ ਚੇਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਨਾਲ ਹੀ, ਇਟਲੀ ਅਤੇ ਪਾਕਿਸਤਾਨ ਵਿਚਕਾਰ ਹਥਿਆਰਾਂ ਦੀ ਇਸ ਗੈਰ-ਕਾਨੂੰਨੀ ਆਵਾਜਾਈ ਵਿੱਚ ਸ਼ਾਮਲ ਲੋਕਾਂ ਵਿਰੁੱਧ ਅੰਤਰਰਾਸ਼ਟਰੀ ਪੱਧਰ ‘ਤੇ ਤਾਲਮੇਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
In an intelligence led operation, Amritsar Rural Police busts an illegal Arms smuggling module linked to #Italy based Gurpreet Singh @ Gopy working in close coordination with #Pakistan-based smugglers and arrests four operatives and recovers 9 weapons.
ਇਹ ਵੀ ਪੜ੍ਹੋ
Further investigation is pic.twitter.com/Mo7JUILenN
— DGP Punjab Police (@DGPPunjabPolice) June 12, 2025
ਇਸ ਪੂਰੇ ਮਾਮਲੇ ਵਿੱਚ, ਘਰਿੰਡਾ ਪੁਲਿਸ ਸਟੇਸ਼ਨ ਵਿੱਚ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਪੰਜਾਬ ਪੁਲਿਸ ਦੀ ਵਚਨਬੱਧਤਾ
ਪੰਜਾਬ ਪੁਲਿਸ ਨੇ ਦੁਹਰਾਇਆ ਕਿ ਸੂਬੇ ਵਿੱਚ ਕਿਸੇ ਵੀ ਸੰਗਠਿਤ ਅਪਰਾਧਿਕ ਗਤੀਵਿਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਉਹ ਸੂਬੇ ਵਿੱਚ ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਾਕਤ ਨਾਲ ਵਚਨਬੱਧ ਹੈ। ਇਹ ਕਾਰਵਾਈ ਇੱਕ ਸਪੱਸ਼ਟ ਸੰਦੇਸ਼ ਹੈ ਕਿ ਕਾਨੂੰਨ ਵਿਵਸਥਾ ਦੇ ਰੱਖਿਅਕ ਪੰਜਾਬ ਵਿੱਚ ਅਪਰਾਧ ਅਤੇ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਦੀ ਲੜਾਈ ਵਿੱਚ ਪੂਰੀ ਤਰ੍ਹਾਂ ਸੁਚੇਤ ਹਨ।