ਅੰਮ੍ਰਿਤਸਰ ‘ਚ ਫਿਰ ਤੋਂ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰ ਦਾ ਢਹਾਇਆ ਘਰ
Drug smuggler house demolished: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਹਨਾਂ ਕਿਹਾ ਕਿ ਅਸੀਂ ਜਾਣਕਾਰੀ ਦੇਣ ਵਾਲੇ ਦਾ ਨਾਂ ਬਿੁਲਕੁਲ ਗੁਪਤ ਰੱਖ ਕੇ ਐਸੀ ਕਾਰਵਾਈ ਕਰਾਂਗੇ ਕਿ ਨਸ਼ਾ ਤਸਕਰਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ।

ਅੰਮ੍ਰਿਤਸਰ ਨਸ਼ਿਆਂ ਖਿਲਾਫ ਸੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੱਧ ਨੂੰ ਅੱਗੇ ਤੋਰਦੇ ਹੋਏ ਅੱਜ ਥਾਣਾ ਮਜੀਠਾ ਰੋਡ ਦੇ ਇਲਾਕਾ ਫਤਿਹਗੜ੍ਹ ਚੂੜੀਆਂ ਰੋਡ ਨਿਰੰਕਾਰੀ ਕਲੋਨੀ ਵਿੱਚ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਗਈ ਹੈ। ਇੱਥੇ ਇੱਕ ਨਸ਼ਾ ਤਸਕਰੀ ਦੇ ਮੁਲਜ਼ਮ ਰਕੇਸ਼ ਉਰਫ ਕੇਸ਼ੀ ਉੱਤੇ ਪਹਿਲਾਂ ਤੋਂ ਹੀ 6 ਮੁੱਕਦਮੇ ਵੱਖ-ਵੱਖ ਧਾਰਾਵਾ ਹੇਠ ਦਰਜ ਸਨ, ਉਸ ਦੀ ਦੀ ਜਾਇਦਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹ ਦਿੱਤੀ ਹੈ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ‘ਤੇ ਵਿੱਚ ਐਨਡੀਪੀਐਸ ਐਕਟ ਦੇ ਚਾਰ, 1 ਆਬਕਾਰੀ ਐਕਟ, ਲੁੱਟਾਂ ਖੋਹਾਂ ਸਬੰਧੀ ਪਰਚੇ ਦਰਜ ਹਨ। ਇਹ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਸੀ। ਅੱਜ ਇਸ ਨਸ਼ਾ ਤਸਕਰ ਦਾ ਮਕਾਨ ਜਿਲਾ ਪ੍ਰਸ਼ਾਸਨ ਨੇ ਢਾਹ ਦਿਤਾ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਸਮਗਲਰਾਂ ਦੀਆਂ 8 ਜਾਇਦਾਤਾਂ ਢਾਹੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਵਿਸ਼ੇਸ ਤੌਰ ਉਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਸਪਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਜੋ ਲੋਕ ਸਾਡੇ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਨਸ਼ਿਆਂ ਰੂਪੀ ਜ਼ਹਿਰ ਘੋਲ ਰਹੇ ਹਨ, ਉਹਨਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ, ਜੋ ਵੀ ਇਸ ਧੰਦੇ ਵਿੱਚ ਸ਼ਾਮਿਲ ਹੈ, ਉਸ ਨੂੰ ਜੇਲ੍ਹ ਵਿੱਚ ਸੁਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਰੋਗੀਆਂ ਦਾ ਇਲਾਜ ਵੀ ਪੁਲਿਸ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਸ਼ਾ ਵਿਰੁੱਧ ਮੁਹਿੰਮ ਉੱਤੇ ਨਜ਼ਰ ਰੱਖ ਰਹੇ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਹਨਾਂ ਕਿਹਾ ਕਿ ਅਸੀਂ ਜਾਣਕਾਰੀ ਦੇਣ ਵਾਲੇ ਦਾ ਨਾਂ ਬਿੁਲਕੁਲ ਗੁਪਤ ਰੱਖ ਕੇ ਐਸੀ ਕਾਰਵਾਈ ਕਰਾਂਗੇ ਕਿ ਨਸ਼ਾ ਤਸਕਰਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ।