ਅੰਮ੍ਰਿਤਸਰ ‘ਚ ਪੁਲਿਸ ਐਨਕਾਊਂਟਰ: ਤਸਕਰ ਨੇ ਪੁਲਿਸ ਟੀਮ ‘ਤੇ ਕੀਤੀ ਫਾਇਰਿੰਗ, ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ
Police Encounter in Amritsar: ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਕਾਰ ਵਿੱਚ ਸਫ਼ਰ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ 'ਤੇ, ਡੀਸੀਪੀ ਗੁਰਪ੍ਰੀਤ ਸਿੰਘ ਭੁੱਲਰ, ਏਡੀਸੀਪੀ ਹਰਕਮਲਪ੍ਰੀਤ ਸਿੰਘ ਅਤੇ ਏਸੀਪੀ ਵੈਸਟ ਜਸ਼ਨਜੋਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਨੇੜੇ ਇੱਕ ਜਗ੍ਹਾ 'ਤੇ ਗੈਂਗਸਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਗੁਰਪ੍ਰੀਤ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।

ਅੰਮ੍ਰਿਤਸਰ ਵਿੱਚ ਅੱਜ ਇੱਕ ਵਾਰ ਮੁੜ ਪੁਲਿਸ ਅਤੇ ਤਸਕਰ ਵਿਚਕਾਰ ਐਨਕਾਊਂਟਰ ਹੋਇਆ ਹੈ। ਪੁਲਿਸ ਨੂੰ ਇੱਕ ਨਾਮੀ ਤਸਕਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਜੋ ਕਿ ਤਰਨਤਾਰਨ ਦੇ ਪੱਟੀ ਦਾ ਰਹਿਣ ਵਾਲਾ ਹੈ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜਨ ਦੇ ਲਈ ਜਾਲ ਵਿਛਾਇਆ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ। ਪੁਲਿਸ ਨੂੰ ਦੇਖ ਕੇ ਤਸਕਰ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਕਾਰ ਵਿੱਚ ਸਫ਼ਰ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਡੀਸੀਪੀ ਗੁਰਪ੍ਰੀਤ ਸਿੰਘ ਭੁੱਲਰ, ਏਡੀਸੀਪੀ ਹਰਕਮਲਪ੍ਰੀਤ ਸਿੰਘ ਅਤੇ ਏਸੀਪੀ ਵੈਸਟ ਜਸ਼ਨਜੋਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਨੇੜੇ ਇੱਕ ਜਗ੍ਹਾ ‘ਤੇ ਗੈਂਗਸਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਗੁਰਪ੍ਰੀਤ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ।
ਇਹ ਦੇਖ ਕੇ ਗੁਮਟਾਲਾ ਚੌਕੀ ਦੇ ਐਸਐਚਓ ਅਸ਼ਵਨੀ ਕੁਮਾਰ ਨੇ ਮੁਲਜ਼ਮ ‘ਤੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਗੋਲੀ ਗੁਰਪ੍ਰੀਤ ਸਿੰਘ ਦੀ ਲੱਤ ਵਿੱਚ ਲੱਗੀ। ਫਿਲਹਾਲ ਮੁਲਜ਼ਮ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ
ਪੁਲਿਸ ਨੇ ਮੁਕਾਬਲੇ ਵਾਲੀ ਥਾਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
- 9 ਐਮਐਮ ਪਿਸਤੌਲ ਅਤੇ 11 ਜਿੰਦਾ ਕਾਰਤੂਸ
- 32 ਬੋਰ ਦਾ ਦੇਸੀ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ
- 285 ਗ੍ਰਾਮ ਨਸ਼ੀਲੇ ਪਦਾਰਥ
- ਇੱਕ XUV ਵਾਹਨ ਜੋ ਅਪਰਾਧਿਕ ਗਤੀਵਿਧੀਆਂ ਵਿੱਚ ਵਰਤਿਆ ਜਾ ਰਿਹਾ ਸੀ।
- ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦਾ ਅਪਰਾਧਿਕ ਰਿਕਾਰਡ
ਪੁਲਿਸ ਮੁਤਾਬਕ ਗੁਰਪ੍ਰੀਤ ਸਿੰਘ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ ਤੇ ਲੰਬੇ ਸਮੇਂ ਤੋਂ ਪੁਲਿਸ ਤੋਂ ਬਚ ਰਿਹਾ ਸੀ। ਗੁਰਪ੍ਰੀਤ ਕਤਲ ਅਤੇ ਕਤਲ ਦੀ ਸਾਜ਼ਿਸ਼ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ ਉਸ ਦਾ ਨਾਮ ਹਥਿਆਰਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਹੈ। ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਕਤਲ ਦੇ ਮਾਮਲੇ ਪਹਿਲਾਂ ਹੀ ਦਰਜ ਹਨ।
ਇਹ ਵੀ ਪੜ੍ਹੋ
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਅੰਮ੍ਰਿਤਸਰ ਪੁਲਿਸ ਨੇ ਇਸ ਮੁਕਾਬਲੇ ਨੂੰ ਪੰਜਾਬ ਵਿੱਚ ਸੰਗਠਿਤ ਅਪਰਾਧ ਵਿਰੁੱਧ ਵੱਡੀ ਜਿੱਤ ਦੱਸਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗੈਂਗਸਟਰ ਗੁਰਪ੍ਰੀਤ ਸਿੰਘ ਦੇ ਹੋਰ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।