ਪੁਲਿਸ ਦੀ ਸਰਵਿਸ ਰਿਵਾਲਵਰ ਖੋਹ ਕੇ ਗੋਲੀ ਚਲਾਈ ਗਈ, ਜਵਾਬੀ ਕਾਰਵਾਈ ਚ ਲੱਗੀ ਗੋਲੀ
Golden Avenue Murder Case: ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ। ਕਰਾਸ ਫਾਇਰਿੰਗ ਵਿੱਚ, ਪੁਲਿਸ ਵੱਲੋਂ ਚਲਾਈ ਗਈ ਗੋਲੀ ਗੈਂਗ ਵਾਰ ਦੇ ਮੁੱਖ ਮੁਲਜ਼ਮ ਸੁਧਾਂਸ਼ੂ ਸ਼ਰਮਾ ਨੂੰ ਲੱਤ ਵਿੱਚ ਗੋਲੀ ਲੱਗੀ ਅਤੇ ਜਿਸ ਨੂੰ ਜਖਮੀ ਹਾਲਤ ਵਿੱਚ ਮੁੜ ਕਾਬੂ ਕਰ ਲਿਆ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮ ਗੋਲਡਨ ਐਵੇਨਿਊ ਮੇਨ ਰੋਡ 'ਤੇ ਬੀਤੀ ਦੇਰ ਰਾਤ ਹੋਈ ਗੈਂਗ ਵਾਰ ਦਾ ਮੁੱਖ ਮੁਲਜ਼ਮ ਹੈ।
Amritsar Encounter: ਬੀਤੇ ਦਿਨੀਂ ਗੋਲਡਨ ਐਵੇਨਿਊ ਮੇਨ ਰੋਡ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਗੈਂਗ ਵਾਰ ਦੇ ਮੁੱਖ ਮੁਲਜ਼ਮ ਨੂੰ ਜਾਂਚ ਲਈ ਮੌਕੇ ‘ਤੇ ਲਿਜਾਇਆ ਗਿਆ, ਤਾਂ ਉਸਨੇ ਪੁਲਿਸ ਮੁਲਾਜ਼ਮਾਂ ਤੋਂ ਸਰਵਿਸ ਰਿਵਾਲਵਰ ਖੋਹ ਲਈ ਅਤੇ ਗੋਲੀ ਚਲਾ ਦਿੱਤੀ।
ਜਿਸ ਮਗਰੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ। ਕਰਾਸ ਫਾਇਰਿੰਗ ਵਿੱਚ, ਪੁਲਿਸ ਵੱਲੋਂ ਚਲਾਈ ਗਈ ਗੋਲੀ ਗੈਂਗ ਵਾਰ ਦੇ ਮੁੱਖ ਮੁਲਜ਼ਮ ਸੁਧਾਂਸ਼ੂ ਸ਼ਰਮਾ ਨੂੰ ਲੱਤ ਵਿੱਚ ਗੋਲੀ ਲੱਗੀ ਅਤੇ ਜਿਸ ਨੂੰ ਜਖਮੀ ਹਾਲਤ ਵਿੱਚ ਮੁੜ ਕਾਬੂ ਕਰ ਲਿਆ ਗਿਆ।
ਮੁਲਜ਼ਮ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮ ਗੋਲਡਨ ਐਵੇਨਿਊ ਮੇਨ ਰੋਡ ‘ਤੇ ਬੀਤੀ ਦੇਰ ਰਾਤ ਹੋਈ ਗੈਂਗ ਵਾਰ ਦਾ ਮੁੱਖ ਮੁਲਜ਼ਮ ਹੈ। ਪੁਲਿਸ ਨੇ ਘਟਨਾ ਦੇ 24 ਘੰਟਿਆਂ ਦੇ ਅੰਦਰ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਕੀ ਸੀ ਮਾਮਲਾ
ਦਰਅਸਲ ਬੁੱਧਵਾਰ ਰਾਤ ਨੂੰ ਲਗਭਗ 1 ਵਜੇ, ਗੋਲਡਨ ਐਵੇਨਿਊ ਮੇਨ ਰੋਡ ‘ਤੇ ਇੱਕ ਕਾਰ ਵਿੱਚ ਸਵਾਰ ਨੌਜਵਾਨਾਂ ‘ਤੇ ਫਿਲਮੀ ਤਰੀਕੇ ਨਾਲ ਗੋਲੀਬਾਰੀ ਕੀਤੀ ਗਈ ਸੀ। ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਨਿਮਿਸ਼, ਜੋ ਕਾਰ ਚਲਾ ਰਿਹਾ ਸੀ, ਉਸਨੂੰ 14 ਗੋਲੀਆਂ ਲੱਗੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਰਪ੍ਰੀਤ ਸਿੰਘ ਉਰਫ਼ ਗੰਜਾ, ਜੋ ਉਸ ਦੇ ਨਾਲ ਬੈਠਾ ਸੀ, ਨੂੰ ਤਿੰਨ ਗੋਲੀਆਂ ਲੱਗੀਆਂ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਹਮਲਾਵਰ ਤਿੰਨ ਬਾਈਕ ‘ਤੇ ਸਵਾਰ ਸਨ। ਉਨ੍ਹਾਂ ਨੇ ਪਹਿਲਾਂ ਹਵਾ ਵਿੱਚ ਗੋਲੀਆਂ ਚਲਾਈਆਂ ਅਤੇ ਫਿਰ ਕਾਰ ਦੇ ਟਾਇਰ ‘ਤੇ ਗੋਲੀਆਂ ਚਲਾਈਆਂ। ਟਾਇਰ ਫਟ ਗਿਆ, ਜਿਸ ਕਾਰਨ ਕਾਰ ਇੱਕ ਖੰਭੇ ਨਾਲ ਟਕਰਾ ਗਈ। ਫਿਰ ਹਮਲਾਵਰਾਂ ਨੇ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਕਾਰ ਦੀਆਂ ਖਿੜਕੀਆਂ ਵੀ ਗੋਲੀਆਂ ਨਾਲ ਭਰੀਆਂ ਹੋਈਆਂ ਸਨ। ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ ਕਈ ਖੋਲ ਮਿਲੇ ਹਨ।
