ਅੰਮ੍ਰਿਤਸਰ ਐਨਕਾਉਂਟਰ ਤੋਂ ਬਾਅਦ 3 ਲੁੱਟੇਰੇ ਗ੍ਰਿਫ਼ਤਾਰ, ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ ਜ਼ਖਮੀ
Amritsar Police Encounter: ਅੰਮ੍ਰਿਤਸਰ ਪੁਲਿਸ ਨੇ 7 ਮਈ ਨੂੰ ਹੋਈ ਇੱਕ ਕਾਰ ਚੋਰੀ ਦੀ ਘਟਨਾ ਤੋਂ ਬਾਅਦ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਕਾਬਲੇ ਦੌਰਾਨ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ, ਜਦੋਂ ਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਅੰਮ੍ਰਿਤਸਰ ਪੁਲਿਸ ਨੇ ਇੱਕ ਸਖ਼ਤ ਕਾਰਵਾਈ ਵਿੱਚ ਤਿੰਨ ਲੁਟੇਰਿਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ 7 ਮਈ ਨੂੰ ਰਣਜੀਤ ਐਵੇਨਿਊ ਖੇਤਰ ਵਿੱਚ “ਬਲੈਕਆਊਟ” ਦੌਰਾਨ ਇਨ੍ਹਾਂ ਲੁਟੇਰਿਆਂ ਨੇ ਕਾਰ ਚੋਰੀ ਕੀਤੀ ਸੀ। ਪੁਲਿਸ ਐਨਕਾਉਂਟਰ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਜਦੋਂ ਕਿ ਬਾਕੀ ਦੋ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ 7 ਮਈ ਦੀ ਰਾਤ ਨੂੰ ਵਾਪਰੀ ਸੀ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਇੱਕ ਕੀਆ ਕਾਰ ਲੁੱਟ ਲਈ ਗਈ ਸੀ। ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਦੇਰ ਰਾਤ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗੱਡੀ ਦਾ ਨੰਬਰ ਬਦਲ ਕੇ ਇਲਾਕੇ ਵਿੱਚ ਘੁੰਮ ਰਹੇ ਹਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਕਵਲਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਦੂਜੇ ਦੋ ਮੁਲਜ਼ਮਾਂ, ਗੁਰਭੇਜ ਸਿੰਘ ਅਤੇ ਵਾਸਨ ਸਿੰਘ ਨੂੰ ਵੀ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
PS Ranjit Avenue of Commissionerate Police Amritsar arrested three accused Kanwalpreet Singh, Gurbhej Singh alias Bheja, and Wassan Singh — along with the snatched car, during an in-depth investigation into a case of car snatching at gunpoint.
All three accused have previous pic.twitter.com/x7taigzel8
— Commissionerate Police Amritsar (@cpamritsar) May 23, 2025
ਅਪਰਾਧਿਕ ਰਿਕਾਰਡ ਅਤੇ ਖੁਲਾਸੇ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ਦਾ ਦੌਰਾ ਕੀਤਾ ਅਤੇ ਮੀਡੀਆ ਨੂੰ ਦੱਸਿਆ ਕਿ ਕਵਲਪ੍ਰੀਤ ਸਿੰਘ ਵਿਰੁੱਧ ਪਹਿਲਾਂ ਹੀ 11 ਅਪਰਾਧਿਕ ਮਾਮਲੇ ਦਰਜ ਹਨ। ਗੁਰਭੇਜ ਸਿੰਘ ਵਿਰੁੱਧ 5 ਮਾਮਲੇ ਦਰਜ ਹਨ, ਜਦੋਂ ਕਿ ਵਸਣ ਸਿੰਘ ਵਿਰੁੱਧ 6 ਮਾਮਲੇ ਦਰਜ ਹਨ। ਇਨ੍ਹਾਂ ਮੁਲਜ਼ਮਾਂ ਨੇ ਪਹਿਲਾਂ ਵੀ ਵਾਹਨ ਲੁੱਟੇ ਹਨ, ਉਨ੍ਹਾਂ ਦੇ ਨੰਬਰ ਬਦਲੇ ਹਨ ਅਤੇ ਹੋਰ ਅਪਰਾਧ ਕੀਤੇ ਹਨ। ਅੰਮ੍ਰਿਤਸਰ ਵਿੱਚ ਕਾਰ ਲੁੱਟਣ ਤੋਂ ਬਾਅਦ, ਮੁਲਜ਼ਮਾਂ ਨੇ ਜਲੰਧਰ ਵਿੱਚ ਇੱਕ ਦੁਕਾਨ ‘ਤੇ ਛਾਪਾ ਮਾਰਿਆ ਅਤੇ 72,000 ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਲਏ।
ਹਥਿਆਰ ਬਰਾਮਦ ਕੀਤੇ
ਪੁਲਿਸ ਨੇ ਮੁਲਜ਼ਮਾਂ ਤੋਂ 32 ਬੋਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਫਿਲਹਾਲ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਰਾਹੀਂ ਹੋਰ ਅਪਰਾਧਿਕ ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਹੈ।