ਅੰਮ੍ਰਿਤਸਰ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ, ਅੱਤਵਾਦੀ ਪਾਸੀਅਨ ਤੇ ਨਸ਼ਾ ਤਸਕਰ ਭੋਲਾ ਨਾਲ ਸਬੰਧ

Updated On: 

28 Jan 2025 10:46 AM IST

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਅੰਮ੍ਰਿਤਸਰ ਪੁਲਿਸ ਸਟੇਸ਼ਨ ਤੇ ਹਮਲਾ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ, ਅੱਤਵਾਦੀ ਪਾਸੀਅਨ ਤੇ ਨਸ਼ਾ ਤਸਕਰ ਭੋਲਾ ਨਾਲ ਸਬੰਧ
Follow Us On

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਨਸ਼ਾ ਤਸਕਰ ਸਰਵਨ ਭੋਲਾ ਨਾਲ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ।

ਅੱਤਵਾਦੀ ਗਤੀਵਿਧੀਆਂ ਨੂੰ ਤਸਕਰੀ ਰਾਹੀਂ ਮਿਲਦਾ ਹੈ ਫੰਡ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰ ਰਿਹਾ ਸੀ।

ਮੁਲਜ਼ਮਾਂ ਕੋਲੋਂ ਹੈਂਡ ਗ੍ਰਨੇਡ ਬਰਾਮਦ

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਵਿਦੇਸ਼ਾਂ ‘ਚ ਚੱਲ ਰਿਹਾ ਅੱਤਵਾਦੀ-ਨਾਰਕੋ ਨੈੱਟਵਰਕ

ਇਨ੍ਹਾਂ ਹਮਲਿਆਂ ਪਿੱਛੇ ਅਮਰੀਕਾ ਆਧਾਰਿਤ ਨੈੱਟਵਰਕ ਚਲਾਉਣ ਵਾਲੇ ਹੈਪੀ ਪਾਸੀਅਨ ਦਾ ਹੱਥ ਹੈ। ਉਹ ਇੱਕ ਬਦਨਾਮ ਅੱਤਵਾਦੀ ਹੈ, ਜੋ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਜਦਕਿ ਸਰਵਣ ਭੋਲਾ ਇੱਕ ਵੱਡਾ ਨਸ਼ਾ ਤਸਕਰ ਹੈ। ਜਿਸ ਦਾ ਨੈੱਟਵਰਕ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੱਕ ਫੈਲਿਆ ਹੋਇਆ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮੋਡਿਊਲ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧਾਂ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹਨ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।