ਅੰਮ੍ਰਿਤਸਰ 'ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫ਼ਤਾਰ 6 ਫਰਾਰ | Amritsar Raja Sansi police arrest 2 accused of woman murder by shoot know full detail in punjabi Punjabi news - TV9 Punjabi

ਅੰਮ੍ਰਿਤਸਰ ‘ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫ਼ਤਾਰ 6 ਫਰਾਰ

Updated On: 

09 Jul 2024 15:11 PM

Raja Sansi Woman Shot: ਪਰਿਵਾਰਕ ਮੈਂਬਰਾਂ ਅਨੁਸਾਰ 2 ਲੋਕ ਘਰ ਵਿੱਚ ਆਏ ਜਿਸ ਦੌਰਾਨ ਇਹ ਔਰਤ ਅਤੇ ਉਸ ਦਾ ਬੱਚਾ ਇਕੱਲੇ ਸਨ। ਇਸ ਦੌਰਾਨ ਉਹਨਾਂ ਵੱਲੋਂ ਆਉਂਦੇ ਹੀ ਇਸ ਔਰਤ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਿਆ। ਇਸ ਤੋਂ ਬਾਅਜ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ।

ਅੰਮ੍ਰਿਤਸਰ ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫ਼ਤਾਰ 6 ਫਰਾਰ

ਅੰਮ੍ਰਿਤਸਰ 'ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ

Follow Us On

Raja Sansi Woman Shot: ਅੰਮ੍ਰਿਤਸਰ ਦੇ ਰਾਜਾਸਾਂਸੀ ਅੰਦਰ ਇੱਕ ਕਲੋਨੀ ਵਿੱਚ ਦਿਨ ਦਿਹਾੜੇ 2 ਵਿਅਕਤੀਆਂ ਵੱਲੋਂ ਘਰ ‘ਚ ਵੜਕੇ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੁਰਾਣੇ ਰੰਜਿਸ਼ ਨੂੰ ਲੈ ਕੇ ਇਹ ਕਤਲ ਕੀਤਾ ਗਿਆ ਹੈ,ਇਹਨਾਂ ਦਾ ਆਪਸੀ ਝਗੜਾ ਚੱਲ ਰਿਹਾ ਸੀ ਜਿਸ ਦੇ ਚਲਦੇ ਇਹ ਕਤਲ ਕੀਤਾ ਗਿਆ ਹੈ। ਇਸ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ 6 ਲੋਕ ਫਰਾਰ ਹਨ। ਮੁਲਜ਼ਮਾਂ ਵੱਲੋਂ ਕਈ ਦਿਨਾਂ ਤੋਂ ਧਮਕੀਆਂ ਵੀ ਦਿੱਤੀ ਜਾ ਰਹੀਆਂ ਸਨ।

ਪਰਿਵਾਰਕ ਮੈਂਬਰਾਂ ਅਨੁਸਾਰ 2 ਲੋਕ ਘਰ ਵਿੱਚ ਆਏ ਜਿਸ ਦੌਰਾਨ ਇਹ ਔਰਤ ਅਤੇ ਉਸ ਦਾ ਬੱਚਾ ਇਕੱਲੇ ਸਨ। ਇਸ ਦੌਰਾਨ ਉਹਨਾਂ ਵੱਲੋਂ ਆਉਂਦੇ ਹੀ ਇਸ ਔਰਤ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਿਆ। ਇਸ ਤੋਂ ਬਾਅਜ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ। ਉਨ੍ਹਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਜਾ ਰਹੀ ਹੈ ਅਤੇ ਮਾਰਨ ਦੀਆਂ ਧਮਕੀਆਂ ਵੀ ਦਿੱਤੀ ਗਈਆਂ ਹਨ। ਇਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਵੱਲੋਂ ਔਰਤ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸ਼ੁਭਕਰਨ ਦੇ ਪਰਿਵਾਰ ਨੂੰ CM ਨੇ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਨੌਕਰੀ

2 ਮੁਲਜ਼ਮ ਗ੍ਰਿਫ਼ਤਾਰ, 6 ਫਰਾਰ

ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਰਾਜਾਸਾਂਸੀ ਦੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੀ। ਜਾਂਚ ਅਧਿਰਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿੱਚ ਕੁਲ੍ਹ 8 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2 ਗ੍ਰਿਫ਼ਤਾਰ ਕਰ ਲਿਆ ਹੈ। ਜਦ ਕਿ ਬਾਕੀ ਮੁਲਜ਼ਮ ਅਜੇ ਤੱਕ ਫਰਾਰ ਚੱਲ ਰਹੇ ਹਨ ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਨ੍ਹਾਂ ਵਿਚਾਲੇ ਕਈ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ, ਕਈ ਦਿਨਾਂ ਤੋਂ ਇਹ ਧਮਕੀਆਂ ਦੇ ਰਹੇ ਸਨ।

Exit mobile version