ਬਰਗਰ ਦਾ ਆਰਡਰ ਲੇਟ ਹੋਣ 'ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਗੰਭੀਰ ਜਖ਼ਮੀ | Amritsar restaurant Firing manager customer conflict know details in Punjabi Punjabi news - TV9 Punjabi

ਬਰਗਰ ਦਾ ਆਰਡਰ ਲੇਟ ਹੋਣ ‘ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਗੰਭੀਰ ਜਖ਼ਮੀ

Updated On: 

08 Sep 2024 19:18 PM

ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਸਥਿਤ ਕੇਐਫਸੀ ਰੈਸਟੋਰੈਂਟ ਵਿੱਚ ਇੱਕ ਗਾਹਕ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਜਦੋਂ ਬਰਗਰ ਦਾ ਆਰਡਰ ਨਾ ਆਇਆ ਤਾਂ ਉਸ ਨੇ ਆਪਣਾ ਆਰਡਰ ਮੰਗਿਆ। ਦੋ ਵਾਰ ਆਰਡਰ ਮੰਗਣ 'ਤੇ ਰੈਸਟੋਰੈਂਟ ਮੈਨੇਜਰ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਵੀ ਬੁਲਾ ਲਿਆ। ਜਿਸ ਤੋਂ ਬਾਅਦ ਰੈਸਟੋਰੈਂਟ ਦੇ ਮੈਨੇਜਰ ਨੇ ਗਾਹਕ 'ਤੇ ਗੋਲੀਆਂ ਚਲਾ ਦਿੱਤੀਆਂ।

ਬਰਗਰ ਦਾ ਆਰਡਰ ਲੇਟ ਹੋਣ ਤੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਗੰਭੀਰ ਜਖ਼ਮੀ
Follow Us On

ਅੰਮ੍ਰਿਤਸਰ ‘ਚ ਇੱਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ ‘ਤੇ ਕਿਸੇ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਗਾਹਕ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੇ.ਐਫ.ਸੀ ਦੀ ਘਟਨਾ

ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਸਥਿਤ ਕੇਐਫਸੀ ਰੈਸਟੋਰੈਂਟ ਵਿੱਚ ਇੱਕ ਗਾਹਕ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਜਦੋਂ ਬਰਗਰ ਦਾ ਆਰਡਰ ਨਾ ਆਇਆ ਤਾਂ ਉਸ ਨੇ ਆਪਣਾ ਆਰਡਰ ਮੰਗਿਆ। ਦੋ ਵਾਰ ਆਰਡਰ ਮੰਗਣ ‘ਤੇ ਰੈਸਟੋਰੈਂਟ ਮੈਨੇਜਰ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਵੀ ਬੁਲਾ ਲਿਆ। ਜਿਸ ਤੋਂ ਬਾਅਦ ਰੈਸਟੋਰੈਂਟ ਦੇ ਮੈਨੇਜਰ ਨੇ ਗਾਹਕ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਰੈਸਟੋਰੈਂਟ ‘ਚ ਬਰਗਰ ਖਾਣ ਗਿਆ ਸੀ ਨੌਜਵਾਨ

ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਮ੍ਰਿਤਕਾ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਜੰਡਿਆਲਾ ਵਿੱਚ ਮੌਜੂਦਾ ਸਰਪੰਚ ਹੈ। ਉਸ ਦਾ ਪੁੱਤਰ ਸੁਰਜੀਤ ਸਿੰਘ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਇੱਕ ਰੈਸਟੋਰੈਂਟ ਵਿੱਚ ਬਰਗਰ ਖਾਣ ਗਿਆ ਸੀ, ਜਿੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਉਸ ਦੇ ਪੱਤਰ ਦੀ ਬਾਂਹ ‘ਚੋਂ ਲੰਘ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਗੱਲਾਂ ‘ਤੇ ਗੋਲੀਆਂ ਚਲਾਉਣ ਵਾਲੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਅਜਿਹੀ ਹਰਕਤ ਨਾ ਦੁਹਰਾਈ ਜਾਵੇ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਥੂਨੰਗਲ ਟੋਲ ਪਲਾਜ਼ਾ ਨੇੜੇ ਇੱਕ ਨਿੱਜੀ ਰੈਸਟੋਰੈਂਟ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਲੱਗਣ ਵਾਲਾ ਨੌਜਵਾਨ ਹਸਪਤਾਲ ‘ਚ ਦਾਖਲ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਚ ਰੈਜ਼ੀਡੈਂਟ ਡਾਕਟਰ ਨਾਲ ਨੌਜਵਾਨਾਂ ਵੱਲੋਂ ਛੇੜਛਾੜ, ACP ਬੋਲੇ- ਲੁੱਟ ਦੀ ਕੋਸ਼ਿਸ਼ ਦਾ ਮਾਮਲਾ

Exit mobile version