ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਨਸ਼ਾ ਤਸਕਰ ਗ੍ਰਿਫ਼ਤਾਰ; 33 ਲੱਖ, ਹੈਰੋਇਨ ਤੇ ਪਿਸਤੌਲ ਜ਼ਬਤ

lalit-sharma
Updated On: 

10 Apr 2025 17:11 PM

ਅੰਮ੍ਰਿਤਸਰ ਨੇ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਗਲੌਕ 9 ਐਮਐਮ ਪਿਸਤੌਲ ਤੇ ਦੋ ਮੈਗਜ਼ੀਨ ਵੀ ਜ਼ਬਤ ਕੀਤੇ ਗਏ ਹਨ। ਮੁਲਜ਼ਮਾਂ ਤੋਂ 33 ਲੱਖ ਰੁਪਏ ਦੀ ਹਵਾਲਾ ਰਕਮ ਵੀ ਬਰਾਮਦ ਕੀਤੀ ਗਈ ਹੈ। ਲੋਪੋਕੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਨਸ਼ਾ ਤਸਕਰ ਗ੍ਰਿਫ਼ਤਾਰ; 33 ਲੱਖ, ਹੈਰੋਇਨ ਤੇ ਪਿਸਤੌਲ ਜ਼ਬਤ
Follow Us On

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ, ਗੁਰਦੇਵ ਸਿੰਘ ਉਰਫ਼ ਗੇਦੀ ਤੇ ਸ਼ੈਲੇਂਦਰ ਸਿੰਘ ਉਰਫ਼ ਸੇਲੂ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਗਲੌਕ 9 ਐਮਐਮ ਪਿਸਤੌਲ ਤੇ ਦੋ ਮੈਗਜ਼ੀਨ ਵੀ ਜ਼ਬਤ ਕੀਤੇ ਗਏ ਹਨ। ਮੁਲਜ਼ਮਾਂ ਤੋਂ 33 ਲੱਖ ਰੁਪਏ ਦੀ ਹਵਾਲਾ ਰਕਮ ਵੀ ਬਰਾਮਦ ਕੀਤੀ ਗਈ ਹੈ। ਲੋਪੋਕੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੰਜਾਬ ਪੁਲਿਸ ਨਾਰਕੋ-ਅੱਤਵਾਦ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਸਰਹੱਦ ‘ਤੇ ਤਸਕਰੀ ਦੇ ਨੈੱਟਵਰਕਾਂ ਲਈ ਡਰੋਨ ਵਰਤੇ ਜਾਂਦੇ ਹਨ। ਇਸ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਵਰਤੇ ਜਾਂਦੇ ਹਨ, ਜਦੋਂ ਕਿ ਪਿੰਡ ਰੱਖਿਆ ਕਮੇਟੀਆਂ ਵੀ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।