ਅੰਮ੍ਰਿਤਸਰ ਤੋਂ ਹਥਿਆਰ ਸਮੇਤ ਤਸਕਰ ਗ੍ਰਿਫ਼ਤਾਰ, ਪਾਕਿਸਤਾਨ-ਦੁਬਈ ਤੱਕ ਸਨ ਲਿੰਕ

Updated On: 

10 Jan 2025 01:34 AM

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਇਹ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ। ਮੁਲਜ਼ਮ ਕੁਝ ਸਮੇਂ ਤੋਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ 'ਚ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ 3 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਜਿਨ੍ਹਾਂ 'ਚ ਦੋ 9 MM ਗਲੌਕਸ ਤੇ ਇੱਕ 0.30 ਬੋਰ ਚੀਨੀ ਪਿਸਤੌਲ ਸ਼ਾਮਲ ਹਨ।

ਅੰਮ੍ਰਿਤਸਰ ਤੋਂ ਹਥਿਆਰ ਸਮੇਤ ਤਸਕਰ ਗ੍ਰਿਫ਼ਤਾਰ, ਪਾਕਿਸਤਾਨ-ਦੁਬਈ ਤੱਕ ਸਨ ਲਿੰਕ

ਹਥਿਆਰ

Follow Us On

Amritsar Crime: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਦੁਬਈ ਸਥਿਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਦੁਆਰਾ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਇਹ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ। ਮੁਲਜ਼ਮ ਕੁਝ ਸਮੇਂ ਤੋਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ‘ਚ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ 3 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਜਿਨ੍ਹਾਂ ‘ਚ ਦੋ 9 MM ਗਲੌਕਸ ਤੇ ਇੱਕ 0.30 ਬੋਰ ਚੀਨੀ ਪਿਸਤੌਲ ਸ਼ਾਮਲ ਹਨ। ਇਸ ਕੋਲੋਂ 4 ਜ਼ਿੰਦਾ ਕਾਰਤੂਸ ਤੇ ਉਸ ਦੀ ਸਲੇਟੀ ਰੰਗ ਦੀ ਹੋਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤੀ ਗਈ ਹੈ।

ਪਾਕਿਸਤਾਨ ਰਾਹੀਂ ਕੀਤੀ ਜਾਂਦੀ ਸੀ ਹਥਿਆਰਾਂ ਦੀ ਸਪਲਾਈ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੁਬਈ ਵਿੱਚ ਰਹਿਣ ਵਾਲਾ ਭਾਰਤੀ ਮੂਲ ਦਾ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਭਾਰਤ ਵਿੱਚ ਰਹਿੰਦੇ ਆਪਣੇ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ।

ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ, ਅੰਮ੍ਰਿਤਸਰ ਨੂੰ ਜਾਣ ਵਾਲੀ ਲਿੰਕ ਸੜਕ ‘ਤੇ ਇੱਕ ਵਿਸ਼ੇਸ਼ ਨਾਕਾ ਲਗਾ ਕੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਨੈੱਟਵਰਕ ਦਾ ਮੁੱਖ ਸਰਗਨਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਏਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ‘ਤੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਸੁੱਟੇ ਗਏ ਹਥਿਆਰਾਂ ਦੀਆਂ ਖੇਪਾਂ ਨੂੰ ਜ਼ਬਤ ਕਰਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦੇ ਸਨ।