ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ 2 ਨੌਜਵਾਨ ਕਾਬੂ, 96 ਲੱਖ ਦਾ ਸੋਨਾ ਬਰਾਮਦ
Amritsar airport gold recovery: ਮੁਲਜ਼ਮਾਂ ਨੇ ਬੜੀ ਚਲਾਕੀ ਨਾਲ ਸੋਨਾ ਲੁਕਾਇਆ ਸੀ, ਪਰ ਕਸਟਮ ਵਿਭਾਗ ਨੂੰ ਇਸ ਬਾਰੇ ਜਾਣਕਾਰੀ ਮਿਲੀ ਤੇ ਉਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਜਾਂਚ ਦਾ ਹਵਾਲਾ ਦਿੰਦੇ ਹੋਏ ਯਾਤਰੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 96 ਲੱਖ ਰੁਪਏ ਦਾ ਸੋਨਾ ਮਿਲਿਆ ਹੈ। ਇਹ ਸੋਨਾ ਦੋ ਯਾਤਰੀਆਂ ਤੋਂ ਜ਼ਬਤ ਕੀਤਾ ਗਿਆ ਹੈ। ਕਸਟਮ ਵਿਭਾਗ ਨੇ ਕੋਲਕਾਤਾ ਤੋਂ ਅੰਮ੍ਰਿਤਸਰ ਜਾ ਰਹੀ ਉਡਾਣ ਤੋਂ ਉਤਰਨ ਵਾਲੇ ਦੋ ਯਾਤਰੀਆਂ ਤੋਂ 96 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ ਹੈ।
ਮੁਲਜ਼ਮਾਂ ਨੇ ਬੜੀ ਚਲਾਕੀ ਨਾਲ ਸੋਨਾ ਲੁਕਾਇਆ ਸੀ, ਪਰ ਕਸਟਮ ਵਿਭਾਗ ਨੂੰ ਇਸ ਬਾਰੇ ਜਾਣਕਾਰੀ ਮਿਲੀ ਤੇ ਉਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਜਾਂਚ ਦਾ ਹਵਾਲਾ ਦਿੰਦੇ ਹੋਏ ਯਾਤਰੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਇੰਡੀਗੋ ਫਲਾਈਟ ਨੰਬਰ 6E 201 ਨੇ ਕੋਲਕਾਤਾ ਤੋਂ ਉਡਾਣ ਭਰੀ ਅਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਪਹੁੰਚੀ। ਉਡਾਣ ਦੇ ਉਤਰਨ ਤੋਂ ਬਾਅਦ, ਸਾਰੇ ਯਾਤਰੀ ਇੱਕ-ਇੱਕ ਕਰਕੇ ਜਹਾਜ਼ ਵਿੱਚੋਂ ਬਾਹਰ ਆਉਣੇ ਸ਼ੁਰੂ ਹੋ ਗਏ। ਇਸ ਦੌਰਾਨ, ਕਸਟਮ ਵਿਭਾਗ ਨੂੰ ਉਡਾਣ ਤੋਂ ਉਤਰਨ ਵਾਲੇ ਦੋ ਯਾਤਰੀਆਂ ‘ਤੇ ਸ਼ੱਕ ਹੋਇਆ। ਸ਼ੱਕ ਹੋਣ ‘ਤੇ, ਕਸਟਮ ਅਧਿਕਾਰੀਆਂ ਨੇ ਦੋਵਾਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ।
96 ਲੱਖ ਦਾ ਸੋਨਾ ਬਰਾਮਦ
ਜਾਂਚ ਦੌਰਾਨ ਇਨ੍ਹਾਂ ਦੋਵਾਂ ਤੋਂ ਅਜੰਸੀਆਂ ਨੇ 968.47 ਗ੍ਰਾਮ ਸੋਨਾ ਬਰਾਮਦ ਕੀਤਾ ਸੀ। ਮੁਲਜ਼ਮਾਂ ਨੇ ਇਹ ਸੋਨਾ ਬਹੁਤ ਚਲਾਕੀ ਨਾਲ ਲੁਕਾਇਆ ਸੀ। ਜ਼ਬਤ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ 96 ਲੱਖ 75 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਤੁਰੰਤ ਮਾਮਲਾ ਦਰਜ ਕਰਕੇ ਸੋਨਾ ਜ਼ਬਤ ਕਰ ਲਿਆ ਅਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹ ਸੋਨਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਕਿੱਥੇ ਵਰਤਿਆ ਜਾਣਾ ਸੀ।