ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ‘ਤੇ ਜ਼ਬਰਦਸਤ ਸੜਕ ਹਾਦਸਾ, 6 ਦੀ ਮੌਤ
Amritsar Tarn Taran Road Accident: ਇਹ ਵੀ ਦੱਸਿਆ ਜਾ ਰਿਹਾ ਕਿ ਆਟੋ ਸਵਾਰੀਆਂ ਨਾਲ ਭਰਿਆ ਹੋਇਆ ਸੀ, ਜਿਸ ਵਿੱਚ ਕਾਫੀ ਸਵਾਰੀਆਂ ਸਨ ਤੇ ਜਿਨਾਂ ਵਿੱਚੋਂ 6 ਕੁਝ ਦੀ ਮੌਤ ਹੋ ਗਈ ਹੈ ਤੇ ਕੁਝ ਗੰਭੀਰ ਜਖਮੀ ਹੋਏ ਹਨ। ਇਨ੍ਹਾਂ ਜਖਮੀਆਂ ਨੂੰ ਤੁਰੰਤ ਐਂਬੂਲੈਂਸ ਦੇ ਜਰੀਏ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਜਾ ਰਿਹਾ ਹੈ।

ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ‘ਤੇ ਜ਼ਬਰਦਸਤ ਸੜਕ ਹਾਦਸਾ ਹੋਇਆ ਹੈ। ਟਾਹਲਾ ਸਾਹਿਬ ਗੁਰਦੁਆਰੇ ਦੇ ਕਰੀਬ ਗੱਡੀ ਅਤੇ ਆਟੋ ਦੀ ਜ਼ਬਰਦਸਤ ਟੱਕਰ ਹੋਈ ਜਿਸ ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਕਈ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ।
ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦੇ ਅਨੁਸਾਰ, ਆਟੋ ਵਿੱਚ ਸਵਾਰ ਲੋਕ ਸੁਰ ਸਿੰਘ ਪੰਡੋਰੀ ਪਿੰਡ ਤੋਂ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ। ਜਦੋਂ ਉਹ ਤਰਨਤਾਰਨ ਰੋਡ ‘ਤੇ ਗੁਰਦੁਆਰਾ ਸਾਹਿਬ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਕਾਰ ਗਲਤ ਸਾਈਡ ਤੋਂ ਆ ਰਹੀ ਸੀ ਅਤੇ ਸਿੱਧੀ ਆਟੋ ਨਾਲ ਟਕਰਾ ਗਈ, ਜਿਸ ਨਾਲ ਆਟੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ। ਹਾਲਾਂਕਿ, ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਲੋਕਾਂ ਨੇ ਕਿਹਾ- ਕਾਰ ਚਾਲਕ ਸ਼ਰਾਬੀ ਸੀ।
ਮ੍ਰਿਤਕਾਂ ਦੇ ਪਰਿਵਾਰ ਮੌਕੇ ‘ਤੇ ਪਹੁੰਚ ਰਹੇ ਹਨ। ਸਵਿਫਟ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ ਸੀ। ਲੋਕਾਂ ਅਨੁਸਾਰ ਕਾਰ ਚਾਲਕ ਸ਼ਰਾਬੀ ਸੀ ਅਤੇ ਕਾਰ ਬਹੁਤ ਤੇਜ਼ ਚਲਾ ਰਿਹਾ ਸੀ, ਜਿਸ ਕਾਰਨ ਜਦੋਂ ਟੱਕਰ ਹੋਈ ਤਾਂ ਆਟੋ ਅਤੇ ਕਾਰ ਦੋਵੇਂ ਪੂਰੀ ਤਰ੍ਹਾਂ ਤਬਾਹ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਗੱਡੀਆਂ ਅਤੇ ਚੱਟੀ ਵਿੰਡ ਪੁਲਿਸ ਸਟੇਸ਼ਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਥਾਣਾ ਮੁਖੀ ਹਰਸਿਮਰਨ ਕੌਰ ਅਨੁਸਾਰ, ਫਿਲਹਾਲ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਾਂਚ ਚੱਲ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵੀ ਅਸਪਸ਼ਟ ਹੈ, ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉਸਦੀ ਪਛਾਣ ਵੀ ਨਹੀਂ ਹੋਈ ਹੈ।