ਅੰਮ੍ਰਿਤਸਰ ਵਿੱਚ ਮੰਦਰ ‘ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ

lalit-sharma
Updated On: 

15 Mar 2025 10:49 AM

Amritsar Temple Grenade Attack: ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆ ਗਿਆ ਹੈ। ਵੀਡੀਓ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਮੰਦਰ ਵੱਲ ਕੁਝ ਸੁੱਟਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਧਮਾਕਾ ਹੋਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪੁਜਾਰੀ ਵਾਲ-ਵਾਲ ਬਚ ਗਿਆ। ਹਮਲੇ ਨੇ ਇਲਾਕੇ 'ਚ ਦਹਿਸ਼ਤ ਫੈਲਾਈ ਹੈ।

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
Follow Us On

ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੁਣ ਇਸ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਹੁਣ ਇਸ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਹਮਲਾ ਦੇਰ ਰਾਤ ਲਗਭਗ 12:35 ਵਜੇ ਹੋਇਆ। ਜਿਸ ਮੰਦਰ ‘ਤੇ ਹਮਲਾ ਹੋਇਆ ਉਹ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦਾ ਠਾਕੁਰਦੁਆਰਾ ਮੰਦਰ ਹੈ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਇਹ ਹਮਲਾ ਮੰਦਰ ‘ਤੇ ਹੋਇਆ, ਤਾਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ ਪਰ ਖੁਸ਼ਕਿਸਮਤੀ ਨਾਲ ਮੰਦਰ ਦਾ ਪੁਜਾਰੀ ਵਾਲ-ਵਾਲ ਬਚ ਗਿਆ।

ਸੀਸੀਟੀਵੀ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਇੱਕ ਝੰਡਾ ਵੀ ਹੈ, ਜੋ ਕੁਝ ਸਕਿੰਟਾਂ ਲਈ ਮੰਦਰ ਦੇ ਬਾਹਰ ਖੜ੍ਹੇ ਰਹਿੰਦੇ ਹਨ ਅਤੇ ਮੰਦਰ ਵੱਲ ਕੁਝ ਸੁੱਟਦੇ ਹਨ। ਜਿਵੇਂ ਹੀ ਉਹ ਉੱਥੋਂ ਭੱਜ ਜਾਂਦੇ ਹਨ, ਉਸ ਤੋਂ ਤੁਰੰਤ ਬਾਅਦ ਮੰਦਰ ਵਿੱਚ ਇੱਕ ਵੱਡਾ ਧਮਾਕਾ ਹੁੰਦਾ ਹੈ।

ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਤੋਂ ਬਾਅਦ ਸਥਾਨ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਇਸ ਹਮਲੇ ਪਿੱਛੇ ਉਨ੍ਹਾਂ ਦਾ ਕੀ ਮਨੋਰਥ ਸੀ। ਇਹ ਘਟਨਾ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਵਾਪਰੀ, ਜਿੱਥੇ ਇਸ ਹਮਲੇ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਹਰਿਮੰਦਰ ਸਾਹਿਬ ਦੀ ਸਰਾਂ ਵਿੱਚ ਹਮਲਾ, 5 ਜ਼ਖਮੀ

ਬੀਤੇ ਦਿਨ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼ਰਧਾਲੂਆਂ ‘ਤੇ ਹਮਲਾ ਹੋਇਆ ਸੀ। ਇੱਕ ਵਿਅਕਤੀ ਨੇ ਪੰਜ ਲੋਕਾਂ ‘ਤੇ ਡੰਡੇ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਸਾਰੇ ਜ਼ਖਮੀ ਹੋ ਗਏ ਸਨ। ਪੁਲਿਸ ਨੇ ਮੁਲਜ਼ਮ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਜ਼ੁਲਫਾਨ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਹਨਾਂ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।