ਅੰਮ੍ਰਿਤਸਰ ਨਿਊਜ: ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤੇ
ਰਿਸ਼ਵਤ ਲੈਣ ਵਾਲੇ ਪੁਲਿਸ ਅਧਿਕਾਰੀਆ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਗਈ।ਡੀਸੀਪੀ ਪਰਮਿੰਦਰ ਸਿੰਘ ਭੰਡਾਲ ਲਾਅ ਐਂਡ ਆਰਡਰ ਵਲੋਂ ਮੀਡੀਆ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ ਸੋਸ਼ਲ ਮੀਡੀਆ ਤੇ ਇੱਕ ਵੀਡੀਉ ਵਾਈਰਲ ਹੋਈ ਸੀ, ਜਿਸਨੂੰ ਦੇਖਣ ਤੋ ਬਾਅਦ ਪਤਾ ਲੱਗਾ ਕਿ ਇੱਕ ਵਿਅਕਤੀ ਕਿਸੇ ਵਿਅਕਤੀ ਨੂੰ ਪੈਸੇ ਦੇ ਰਿਹਾ ਹੈ। ਪੈਸੇ ਲੈਣ ਵਾਲਾ ਵਿਅਕਤੀ ਕੋਈ ਹੋਰ ਨਹੀਂ, ਸਗੋਂ ਟਰੈਫਿਕ ਪੁਲਿਸ ਚ ਬਤੌਰ ਐਸਆਈ ਤਾਇਨਾਤ ਪਰਮਜੀਤ ਸਿੰਘ ਹੈ। ਵੀਡੀਓ ਚ ਉਹ ਕਹਿ ਰਿਹਾ ਹੈ ਕਿ ਕੋਈ ਕੰਮ ਹੋਵੇ ਤਾਂ ਦੱਸਿਓ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਦਾ ਅਕਸ ਕਾਫੀ ਖਰਾਬ ਹੋਇਆ ਹੈ। ਜਿਸਨੂੰ ਦੇਖਦੇ ਹੋਏ ਕਮਿਸ਼ਨਰ ਆਫ਼ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਰਿਸ਼ਵਤ ਖਿਲਾਫ
ਜੀਰੋ ਟਾਲਰੇਂਸ ਨੀਤੀ ਦੇ ਤਹਿਤ ਐਸਆਈ ਪਰਮਜੀਤ ਸਿੰਘ ਖਿਲਾਫ਼ ਮਾਮਲਾ ਦਰਜ ਰਜਿਸਟਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਟਰੈਫਿਕ, ਥਾਣਾ ਜਾਂ ਵਿੰਗ ਵਿੱਚ ਤਾਇਨਾਤ ਕੋਈ ਵੀ ਪੁਲਿਸ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਤਾਂ ਉਸਦੀ ਵੀਡਿਓ ਰਿਕਾਡਿੰਗ ਕਰਕੇ ਤੁਰੰਤ ਸੀਨੀਅਰ ਅਫਸਰਾਂ ਦੇ ਧਿਆਨ ਵਿੱਚ ਲਿਆਦਾ ਜਾਵੇ। ਵੀਡੀਓ ਸਹੀ ਸਾਬਤ ਹੋਣ ਤੇ ਉਸ ਕਰਮਚਾਰੀ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਨੂੰ
ਭ੍ਰਿਸ਼ਟਾਚਾਰ ਤੋ ਮੁਕਤ ਕਰਵਾਉਣ ਲਈ ਜੀਰੋ ਟਾਲਰੇਂਸ ਨੀਤੀ ਤੇ ਤਹਿਤ ਅੰਮ੍ਰਿਤਸਰ ਵਿੱਚ ਵੀ ਸਪੈਸ਼ਲ ਡਰਾਈਵ ਚਲਾਈ ਗਈ ਹੈ। ਇਸ ਦੇ ਤਹਿਤ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਰਿਸ਼ਵਤ ਲੈਂਦਾ ਪਾਇਆ ਗਿਆ ਉਸਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ