AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, CCTV ਤਸਵੀਰਾਂ ਆਈਆਂ ਸਾਹਮਣਏ, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

Amritsar Bank Robbery Attempt: ਲਗਭਗ 5 ਅਣਪਛਾਤੇ ਵਿਅਕਤੀ ਬੈਂਕ ਵਿੱਚ ਵੜ੍ਹੇ ਸਨ, ਸਾਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਅੰਦਰ ਜਾਣ ਤੋਂ ਬਾਅਦ, ਉਨ੍ਹਾਂ ਨੇ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਕਰਮਚਾਰੀਆਂ ਅਤੇ ਹੋਰਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਲੁਟੇਰੇ ਆਪਣੀ ਕੋਸ਼ਿਸ਼ ਵਿੱਚ ਨਕਾਮ ਰਹੇ।

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, CCTV ਤਸਵੀਰਾਂ ਆਈਆਂ ਸਾਹਮਣਏ, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼
lalit-sharma
| Updated On: 10 Sep 2026 14:21 PM IST
Share

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। 5 ਨਕਾਬਪੋਸ਼ ਵਿਅਕਤੀ ਲੁੱਟਣ ਦੇ ਇਰਾਦੇ ਨਾਲ ਬੈਂਕ ਵਿੱਚ ਦਾਖਲ ਹੋਏ। ਹਾਲਾਂਕਿ, ਆਪਣੀ ਯੋਜਨਾ ਵਿੱਚ ਅਸਫਲ ਰਹਿਣ ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

ਲਗਭਗ 5 ਅਣਪਛਾਤੇ ਵਿਅਕਤੀ ਬੈਂਕ ਵਿੱਚ ਵੜ੍ਹੇ ਸਨ, ਸਾਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਅੰਦਰ ਜਾਣ ਤੋਂ ਬਾਅਦ, ਉਨ੍ਹਾਂ ਨੇ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਕਰਮਚਾਰੀਆਂ ਅਤੇ ਹੋਰਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਲੁਟੇਰੇ ਆਪਣੀ ਕੋਸ਼ਿਸ਼ ਵਿੱਚ ਨਕਾਮ ਰਹੇ।

ਉਹ ਬੈਂਕ ਵਿੱਚੋਂ ਕੋਈ ਵੱਡੀ ਰਕਮ ਨਹੀਂ ਲੈ ਕੇ ਜਾ ਸਕੇ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਬੈਂਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਲਜ਼ਮਾਂ ਦੇ ਬੈਂਕ ਜਾਣ ਦੇ ਰਸਤੇ ਅਤੇ ਘਟਨਾ ਤੋਂ ਬਾਅਦ ਉਹ ਕਿਸ ਦਿਸ਼ਾ ਵਿੱਚ ਭੱਜੇ ਸਨ, ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਗਾਰਡ ਨੇ ਮੁਲਜ਼ਮਾਂ ਨੂੰ ਨਕਾਬ ਖੋਲ੍ਹਣ ਲਈ ਕਿਹਾ

ਗਾਰਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਏਟੀਐਮ ਵਿੱਚ ਪੈਸੇ ਜਮ੍ਹਾ ਕਰ ਰਹੇ ਸਨ ਤਾਂ ਅਚਾਨਕ ਤਿੰਨ ਮੁੰਡੇ ਉਨ੍ਹਾਂ ਦੇ ਕੋਲ ਆਏ। ਉਨ੍ਹਾਂ ਨੇ ਮੁੰਹ ਤੋਂ ਕਪੜਾ ਹਟਾਉਣ ਲਈ ਕਿਹਾ, ਪਰ ਉਨ੍ਹਾਂ ਨੇ ਨਹੀਂ ਸੁਣਿਆ। ਉਨ੍ਹਾਂ ਨੇ ਥੋੜਾਂ ਜਿਹਾ ਕਪੜਾ ਹਟਾਇਆ ਅਤੇ ਬੈਂਕ ਦੇ ਅੰਦਰ ਆ ਕੇ ਕੁਰਸੀ ਤੇ ਬੈਠ ਗਏ। ਉਹ ਅੰਦਰ ਜਾ ਕੇ ਆਪਣੀ ਬੰਦੂਕ ਲੈਣ ਲਈ ਜਾਣ ਲੱਗੇ ਤਾਂ ਅਚਾਨਕ ਉਨ੍ਹਾਂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਸਪ੍ਰੇ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਦੀ ਉਮਰ 18-19 ਸਾਲ ਦੀ ਲੱਗ ਰਹੀ ਹੈ।

ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ

ਸਾਰੇ ਪੰਜ ਮੁਲਜ਼ਮ ਇਸ ਸਮੇਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਆਲੇ ਦੁਆਲੇ ਦੇ ਇਲਾਕਿਆਂ ਦੀ ਵੀ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੈਂਕ ਦੇ ਗਾਰਡ ਦੀਆਂ ਅੱਖਾਂ ਤੇ ਸਪ੍ਰੇ ਕੀਤਾ ਸੀ। ਇਸ ਬੈਂਕ ਡਕੈਤੀ ਦੀ ਕੋਸ਼ਿਸ਼ ਨੇ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਉਹ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੀ ਵਰਤੋਂ ਕਰ ਰਹੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਇਹ ਸਾਰੇ ਆਰੋਪੀ ਕਾਬੂ ਕਰ ਲਏ ਜਾਣਗੇ।

Follow Us
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...