ਅਨੰਦਪੁਰ ਸਾਹਿਬ ‘ਚ AAP ਵਰਕਰ ਨੂੰ ਮਾਰੀ ਗੋਲੀ, ਵਿਆਹ ਸਮਗਮ ਵਿੱਚ ਨਿਤਿਨ ਨੰਦਾ ‘ਤੇ ਫਾਇਰਿੰਗ, ਚੰਡੀਗੜ੍ਹ PGI ਕੀਤਾ ਰੇਫਰ
ਰੋਪੜ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਨਿਤਿਨ ਨੰਦਾ ਨੂੰ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਦਿੱਤੀ ਗਈ। ਜ਼ਖਮੀ ਨਿਤਿਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ, ਆਨੰਦਪੁਰ ਸਾਹਿਬ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਰੈਫਰ ਕਰ ਦਿੱਤਾ।
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਨਿਤਨ ਨੰਦਾ ‘ਤੇ ਅੱਜ ਇਕ ਸਮਾਗਮ ਦੌਰਾਨ ਫਾਇਰਿੰਗ ਕੀਤੀ ਗਈ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਿਤਨ ਨੰਦਾ ਕਿਸੇ ਸਮਾਗਮ ਵਿੱਚ ਸ਼ਮੂਲੀਅਤ ਕਰ ਰਹੇ ਸਨ। ਫਾਇਰਿੰਗ ਦੀ ਆਵਾਜ਼ ਸੁਣਦੇ ਹੀ ਮੌਕੇ ‘ਤੇ ਹੜਕੰਪ ਮਚ ਗਿਆ ਤੇ ਹਾਜ਼ਰ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਜ਼ਖਮੀ ਨਿਤਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਪਹੁੰਚਾਇਆ ਗਿਆ। ਜਿੱਥੇ ਮੁਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਗੋਲੀ ਉਹਨਾਂ ਦੇ ਸਰੀਰ ਦੇ ਅੰਦਰ ਹੀ ਦੱਸੀ ਜਾ ਰਹੀ ਹੈ ਅਤੇ ਇਹ ਗੋਲੀ ਉਹਨਾਂ ਦੇ ਸਿਰ ਦੇ ਬੈਕ ਸਾਈਡ ਲੱਗੀ ਹੈ।
ਨਿਤਿਨ ਨੰਦਾ ਵੀਰ ਨੂੰ ਇਲਾਜ ਲਈ PGI ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਮੈਂ PGI ਦੇ ਡਾਇਰੈਕਟਰ ਨਾਲ ਵੀ ਗੱਲ ਕੀਤੀ ਹੈ ਅਤੇ ਉਹ ਖੁਦ ਨਿੱਜੀ ਤੌਰ ਤੇ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਮੈਂ ਇਸ ਵੇਲੇ ਰਾਜਸਥਾਨ ਵਿੱਚ ਹਾਂ ਤੇ ਜਲਦ ਵਾਪਸ ਆ ਰਿਹਾ ਹਾਂ। ਇਸ ਮੌਕੇ ਸਾਰਾ ਪਰਿਵਾਰ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਜੀ ਅਤੇ ਹੋਰ
— Harjot Singh Bains (@harjotbains) October 29, 2025
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਅਨੰਦਪੁਰ ਸਾਹਿਬ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮੌਕੇ ਤੋਂ ਸਬੂਤ ਇਕੱਠੇ ਕਰਕੇ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡੀਐਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਉਹ ਜਾਂਚ ਲਈ ਪਹੁੰਚੇ ਹਨ। ਪੁਰਾਣੀ ਰੰਜਿਸ਼ ਨੂੰ ਲੈ ਕੇ ਨਿਤਿਨ ਨੰਦਾ ‘ਤੇ ਗੋਲੀਬਾਰੀ ਨਾਲ ਪੁਲਿਸ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਨਿਤਿਨ ਨੰਦਾ ਪਹਿਲਾਂ ਸ਼ਿਵ ਸੈਨਾ ਦੇ ਆਗੂ ਸਨ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਨਿਤਿਨ ਨੰਦਾ ‘ਤੇ ਹੋਈ ਫਾਇਰਿੰਗ ਮਾਮਲੇ ਵਿੱਚ ਲੈਣ ਦੇਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਪੁਲਿਸ ਇਸ ਮਾਮਲੇ ਦੀ ਬਹੁਤ ਹੀ ਗੰਭੀਰਤਾ ਨਾਲ ਜਾਂਚ ਕਰ ਹੀ ਹੈ।
