ਅਮਰੀਕਾ ਨੇ ਭੇਜੀ ਅਨਮੋਲ ਬਿਸ਼ਨੋਈ ਦੀ ਜਾਣਕਾਰੀ, ਭਾਰਤ ਲਿਆਉਣ ਚ ਜੁਟੀਆਂ ਏਜੰਸੀਆਂ

Updated On: 

02 Nov 2024 11:32 AM

Anmol Bishnoi: ਮੁੰਬਈ ਪੁਲਿਸ ਲਾਰੇਂਸ ਗੈਂਗ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਅੱਤਵਾਦ 'ਤੇ ਨਕੇਲ ਕੱਸਣ ਦੀ ਦਿਸ਼ਾ 'ਚ ਅਹਿਮ ਕਦਮ ਚੁੱਕਦੇ ਹੋਏ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਸੂਚਿਤ ਕੀਤਾ ਹੈ ਕਿ ਲਾਰੇਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਮੌਜੂਦ ਹੈ।

ਅਮਰੀਕਾ ਨੇ ਭੇਜੀ ਅਨਮੋਲ ਬਿਸ਼ਨੋਈ ਦੀ ਜਾਣਕਾਰੀ, ਭਾਰਤ ਲਿਆਉਣ ਚ ਜੁਟੀਆਂ ਏਜੰਸੀਆਂ

ਅਨਮੋਲ ਬਿਸ਼ਨੋਈ

Follow Us On

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਦਰਅਸਲ ਅਮਰੀਕੀ ਏਜੰਸੀਆਂ ਨੇ ਭਾਰਤ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਮੁਤਾਬਿਕ ਅਨਮੋਲ ਬਿਸ਼ਨੋਈ ਅਮਰੀਕਾ ਵਿੱਚ ਹੀ ਹੈ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਨੇ ਉਸ ਨੂੰ ਵਾਪਿਸ ਲਿਆਉਣ ਲਈ ਤਿਆਰੀ ਅਰੰਭ ਦਿੱਤੀ ਹੈ। ਐਨਸੀਪੀ ਨੇਤਾ ਬਾਵਾ ਸਿੱਦੀਕੀ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ।

ਮੁੰਬਈ ਪੁਲਿਸ ਲਾਰੇਂਸ ਗੈਂਗ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਅੱਤਵਾਦ ‘ਤੇ ਨਕੇਲ ਕੱਸਣ ਦੀ ਦਿਸ਼ਾ ‘ਚ ਅਹਿਮ ਕਦਮ ਚੁੱਕਦੇ ਹੋਏ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਸੂਚਿਤ ਕੀਤਾ ਹੈ ਕਿ ਲਾਰੇਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ‘ਚ ਮੌਜੂਦ ਹੈ।

ਵਿਸ਼ੇਸ਼ ਅਦਾਲਤ ਨੇ 16 ਅਕਤੂਬਰ ਨੂੰ ਪੁਲਿਸ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਛੇਤੀ ਹੀ ਲੋੜੀਂਦੇ ਦਸਤਾਵੇਜ਼ ਮਿਲਣ ਦੀ ਉਮੀਦ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕੇਂਦਰ ਸਰਕਾਰ ਨੂੰ ਹਵਾਲਗੀ ਦੀ ਬੇਨਤੀ ਵੀ ਸੌਂਪੀ ਹੈ। ਅਨਮੋਲ ਅਪ੍ਰੈਲ 2024 ‘ਚ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਮੁਲਜ਼ਮ ਹੈ। ਯੂਐਸ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਅਨਮੋਲ ਦੀ ਆਪਣੇ ਦੇਸ਼ ਵਿੱਚ ਮੌਜੂਦਗੀ ਬਾਰੇ ਚੇਤਾਵਨੀ ਦਿੱਤੀ ਹੈ।

NIA ਨੇ ਰੱਖਿਆ ਸੀ ਦਸ ਲੱਖ ਦਾ ਇਨਾਮ

ਹਾਲ ਹੀ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਏਜੰਸੀ ਨੇ 2022 ‘ਚ ਦਰਜ 2 ਮਾਮਲਿਆਂ ‘ਚ ਅਨਮੋਲ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਅਨਮੋਲ ਦਾ ਨਾਂ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਵੀ ਸ਼ਾਮਲ ਹੈ।

ਗੈਂਗਸਟਰ ਅਨਮੋਲ ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਤੇ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਨਾਲ ਹੀ ਉਸ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਆਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਮੁਤਾਬਕ ਤਿੰਨ ਸ਼ੱਕੀ ਸ਼ੂਟਰਾਂ ਨੇ ਕਤਲ ਤੋਂ ਪਹਿਲਾਂ ਲਾਰੇਂਸ ਦੇ ਛੋਟੇ ਭਰਾ ਅਨਮੋਲ ਨਾਲ ਗੱਲ ਕੀਤੀ ਸੀ। ਇਹ Snapchat ਦੁਆਰਾ ਕੀਤਾ ਗਿਆ ਸੀ।

Exit mobile version