ਗੁਰਪ੍ਰੀਤ ਸਿੰਘ ਕਤਲ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਨਾਮਜ਼ਦ, ਅਰਸ਼ ਡੱਲਾ ਦਾ ਵੀ ਆਇਆ ਨਾਮ
ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਪੁਲਿਸ ਨੇ ਨਾਮਜ਼ਦ ਕੀਤਾ ਹੈ। ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ 'ਚ ਬੰਦ ਹੈ। ਪੰਜਾਬ DGP ਗੌਰਵ ਯਾਦਵ ਨੇ ਖੁਦ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ 6 ਨੂੰ ਨਾਮਜ਼ਦ ਕੀਤਾ ਜਾ ਚੁੱਕਿਆ ਹੈ।
Amritpal Singh: ਫਰੀਦਕੋਟ ਦੇ ਸਦਰ ਥਾਣੇ ਅਧੀਨ ਪੈਂਦੇ ਪਿੰਡ ਹਰੀਣੌ ਵਿਖੇ 9 ਅਕਤੂਬਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਪੰਥਕ ਜਥੇਬੰਦੀਆਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਦਾ ਨਾਂ ਸਾਹਮਣੇ ਆਇਆ ਸੀ।
ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਪੁਲਿਸ ਨੇ ਨਾਮਜ਼ਦ ਕੀਤਾ ਹੈ। ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ‘ਚ ਬੰਦ ਹੈ। ਪੰਜਾਬ DGP ਗੌਰਵ ਯਾਦਵ ਨੇ ਖੁਦ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ 6 ਨੂੰ ਨਾਮਜ਼ਦ ਕੀਤਾ ਜਾ ਚੁੱਕਿਆ ਹੈ। ਅੰਮ੍ਰਿਤਪਾਲ ਸਿੰਘ ਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ‘ਚ ਬੈਠੇ ਕਰਮਵੀਰ ਤੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ। ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਕਤਲ ਦਾ ਮਾਸਟਰਮਾਈਂਡ ਅਰਸ਼ ਡੱਲਾ ਨੂੰ ਦੱਸਿਆ ਗਿਆ ਹੈ। ਫੜੇ ਗਏ ਇਨ੍ਹਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ। ਇਸ ਸਾਲ 9 ਅਕਤੂਬਰ ਨੂੰ ਫਰੀਦਕੋਟ ‘ਚ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਖ਼ੁਲਾਸਾ ਕੀਤਾ ਸੀ। ਇਸ ਮਾਮਲੇ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ। ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
9 ਅਕਤੂਬਰ ਨੂੰ ਹੋਇਆ ਸੀ ਕਤਲ
ਫਰੀਦਕੋਟ ਦੇ ਸਦਰ ਥਾਣੇ ਅਧੀਨ ਪੈਂਦੇ ਪਿੰਡ ਹਰੀਣੌ ਵਿਖੇ 9 ਅਕਤੂਬਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੁਰਪ੍ਰੀਤ ਸਿੰਘ ਬੁੱਧਵਾਰ ਸ਼ਾਮ ਆਪਣੇ ਪਿੰਡ ਵਿੱਚ ਸਰਪੰਚ ਦੇ ਅਹੁਦੇ ਲਈ ਇੱਕ ਮਹਿਲਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਤਿੰਨ ਤੋਂ ਚਾਰ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਗੁਰਪ੍ਰੀਤ ਸਿੰਘ ਨੂੰ ਫ਼ਰੀਦਕੋਟ ਦੇ ਗੁਰੂਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਮੁਤਾਬਕ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਅਤੇ ਬਹਿਬਲ ਇਨਸਾਫ ਮੋਰਚੇ ਨਾਲ ਵੀ ਜੁੜੇ ਹੋਏ ਸਨ। ਕੁਝ ਸਮਾਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।